ਤੇਲੰਗਾਨਾ ’ਚ ਖੂਹ ’ਚੋਂ ਮਿਲੀਆਂ 9 ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ
Published : May 23, 2020, 5:15 am IST
Updated : May 23, 2020, 5:15 am IST
SHARE ARTICLE
File Photo
File Photo

ਤੇਲੰਗਾਨਾ ਦੇ ਵਾਰੰਗਲ ’ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।

ਵਾਰੰਗਲ, 22 ਮਈ : ਤੇਲੰਗਾਨਾ ਦੇ ਵਾਰੰਗਲ ’ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਖੂਹ ’ਚੋਂ 9 ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਦਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਮਜ਼ਦੂਰ ਬੰਗਾਲ ਅਤੇ ਬਿਹਾਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਲਾਸ਼ਾਂ ਨੂੰ ਕਢਿਆ ਗਿਆ ਹੈ, ਉਨ੍ਹਾਂ ’ਚ ਬੱਚਿਆਂ ਅਤੇ ਔਰਤਾਂ ਦੀਆਂ ਲਾਸ਼ਾਂ ਵੀ ਸ਼ਾਮਲ ਹਨ। ਪੁਲਿਸ ਨੇ ਦਸਿਆ ਕਿ ਮਾਮਲਾ ਵਾਰੰਗਲ ਦੇ ਪੇਂਡੂ ਇਲਾਕੇ ਦਾ ਹੈ। ਇਥੇ ਇਕ ਖੂਹ ’ਚੋਂ 9 ਲਾਸ਼ਾਂ ਕੱਢੀਆਂ ਗਈਆਂ ਹਨ। ਪੁਲਿਸ ਨੇ ਦਸਿਆ ਕਿ ਉਨ੍ਹਾਂ ਨੂੰ ਗੀਸੁਗੋਂਡਾ ਮੰਡਲ ’ਚ ਬਣੇ ਇਕ ਖੂਹ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਪਈਆਂ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ਾਂ ਕੱਢੀਆਂ। ਪੁਲਿਸ ਨੇ ਦਸਿਆ ਕਿ ਜਾਣਕਾਰੀ ਅਨੁਸਾਰ ਸਾਰੇ ਮਜ਼ਦੂਰ ਉਥੇ ਇਕ ਕੋਲਡ ਸਟੋਰੇਜ਼ ’ਚ ਕੰਮ ਕਰਦੇ ਸਨ।

File photoFile photo

ਪੁਲਿਸ ਅਧਿਕਾਰੀਆਂ ਅਨੁਸਾਰ 9 ਲਾਸ਼ਾਂ ’ਚ ਇਕ ਬੱਚੇ ਅਤੇ ਇਕ ਔਰਤ ਦੀ ਲਾਸ਼ ਵੀ ਸ਼ਾਮਲ ਹਨ। ਜਾਂਚ ’ਚ ਪਤਾ ਲੱਗਾ ਹੈ ਕਿ 7 ਲੋਕ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਨ ਅਤੇ 2 ਮਜ਼ਦੂਰ ਬਿਹਾਰ ਦੇ ਵਾਸੀ ਸਨ। ਉਹ ਤੇਲੰਗਾਨਾ ’ਚ ਕਮਾਉਣ ਆਏ ਸਨ। ਤਾਲਾਬੰਦੀ ਬਾਅਦ ਤੋਂ ਉਨ੍ਹਾਂ ਦੀ ਆਮਦਨੀ ਬੰਦ ਹੋ ਗਈ ਸੀ ਤੇ ਉਹ ਲੋਕ ਪ੍ਰੇਸ਼ਾਨ ਸਨ। ਉਹ ਅਪਣੇ-ਅਪਣੇ ਪਿੰਡ ਜਾਣ ਵਾਲੇ ਸਨ ਪਰ ਅਚਾਨਕ ਲਾਪਤਾ ਹੋ ਗਏ ਸਨ। ਪੁਲਿਸ ਨੇ ਦਸਿਆ ਕਿ ਸਾਰੀਆਂ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤੀਆਂ ਗਈਆਂ ਹਨ ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਪੁਛਗਿੱਛ ਲਈ ਬੁਲਾਇਆ ਗਿਆ ਹੈ। ਸਥਾਨਕ ਲੋਕਾਂ ਤੋਂ ਵੀ ਪੁਛ-ਗਿੱਛ ਕੀਤੀ ਜਾ ਰਹੀ ਹੈ।     (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM
Advertisement