
ਪੂਰੀ ਦੁਨੀਆ ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਬਿਮਾਰੀ 'ਤੇ ਕਾਬੂ ਪਾਉਣ ਲਈ ਕਈ ਦੇਸ਼ ਵੈਕਸੀਨ ਬਣਾਉਣ ਵਿਚ ਜੁਟੇ ਹਨ।
ਨਵੀਂ ਦਿੱਲੀ: ਪੂਰੀ ਦੁਨੀਆ ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਬਿਮਾਰੀ 'ਤੇ ਕਾਬੂ ਪਾਉਣ ਲਈ ਕਈ ਦੇਸ਼ ਵੈਕਸੀਨ ਬਣਾਉਣ ਵਿਚ ਜੁਟੇ ਹਨ। ਭਾਰਤ ਵੀ ਉਹਨਾਂ ਦੇਸ਼ਾਂ ਵਿਚੋਂ ਇਕ ਹੈ ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਲਈ ਵੈਕਸੀਨ ਬਣਾਉਣ ਦਾ ਕੰਮ ਦੇਸ਼ ਵਿਚ ਸ਼ੁਰੂਆਤੀ ਪੱਧਰ 'ਤੇ ਹੈ ਅਤੇ ਉਸ ਨੂੰ ਪੂਰੀ ਤਰ੍ਹਾਂ ਤਿਆਰ ਹੋਣ ਵਿਚ ਇਕ ਸਾਲ ਤੋਂ ਜ਼ਿਆਦਾ ਸਮਾਂ ਲੱਗ ਸਕਦਾ ਹੈ।
Photo
ਕੇਂਦਰ ਸਰਕਾਰ ਅਤੇ ਨਿੱਜੀ ਕੰਪਨੀਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨ ਵਿਕਸਿਤ ਕਰਨ ਵਿਚ ਲੱਗੀਆਂ ਹੋਈਆਂ ਹਨ। ਉੱਥੇ ਹੀ ਪੀਐਮ ਕੇਅਜ਼ ਫੰਡ ਟਰੱਸਟ ਨੇ ਫੈਸਲਾ ਕੀਤਾ ਹੈ ਕਿ ਕੋਰੋਨਾ ਵਾਇਰਸ ਵੈਕਸੀਨ ਨੂੰ ਵਿਕਸਿਤ ਕਰਨ ਦੀ ਕੋਸ਼ਿਸ਼ ਵਿਚ 100 ਕਰੋੜ ਰੁਪਏ ਜਾਰੀ ਕੀਤੇ ਜਾਣਗੇ।
Photo
ਭਾਰਤ ਵਿਚ ਇਸ ਵਾਇਰਸ ਕਾਰਨ ਹੁਣ ਤੱਕ ਕੁੱਲ 3700 ਤੋਂ ਜ਼ਿਆਦਾ ਲੋਕਾਂ ਦੀ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1,25,000 ਤੋਂ ਜ਼ਿਆਦਾ ਹੈ।
Photo
ਉੱਥੇ ਹੀ ਬ੍ਰਿਟਿਸ਼ ਵਿਗਿਆਨਕਾਂ ਵੱਲੋਂ ਕੋਰੋਨਾ ਵਾਇਰਸ ਦੇ ਇਲਾਜ ਲਈ ਤਿਆਰ ਪ੍ਰਯੋਗਾਤਮਕ ਟੀਕੇ ਦਾ ਪਰੀਖਣ ਅਗਲੇ ਪੜਾਅ ਵਿਚ ਪਹੁੰਚ ਰਿਹਾ ਹੈ ਅਤੇ ਸਫਲ ਹੋਣ 'ਤੇ ਇਸ ਨੂੰ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
Photo
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਆਕਸਫੋਰਡ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਟੀਕੇ ਦਾ ਪ੍ਰਭਾਵ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ ਇਕ ਹਜ਼ਾਰ ਤੋਂ ਜ਼ਿਆਦਾ ਵਾਲੰਟੀਅਰਾਂ 'ਤੇ ਪਰੀਖਣ ਦੀ ਸ਼ੁਰੂਆਤ ਕੀਤੀ ਸੀ। ਵਿਗਿਆਨਕਾਂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹਨਾਂ ਦੀ ਯੋਜਨਾ ਹੁਣ ਪੂਰੇ ਬ੍ਰਿਟੇਨ ਵਿਚ ਬੱਚਿਆਂ ਅਤੇ ਬਜ਼ੁਰਗਾਂ ਸਮੇਤ 10,260 ਲੋਕਾਂ 'ਤੇ ਇਸ ਟੀਕੇ ਦਾ ਪਰੀਖਣ ਕਰਨ ਦੀ ਹੈ।