ਹਿਮਾਚਲ ਸਿਹਤ ਵਿਭਾਗ ਦਾ ਡਾਇਰੈਕਟਰ ਗ੍ਰਿਫ਼ਤਾਰ
Published : May 23, 2020, 5:34 am IST
Updated : May 23, 2020, 5:34 am IST
SHARE ARTICLE
File Photo
File Photo

ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਅਜੈ ਕੁਮਾਰ ਗੁਪਤਾ ਨੂੰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ ਤਹਿਤ ਗ੍ਰਿਫ਼ਤਾਰ ਕਰ ਲਿਆ।

ਸ਼ਿਮਲਾ, 22 ਮਈ : ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਅਜੈ ਕੁਮਾਰ ਗੁਪਤਾ ਨੂੰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ ਤਹਿਤ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦਸਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੂਬਾ ਸਰਕਾਰ ਨੇ ਗੁਪਤਾ ਨੂੰ ਮੁਅੱਤਲ ਕਰ ਦਿਤਾ ਹੈ। ਉਨ੍ਹਾਂ ਦਸਿਆ ਹੈ ਕਿ ਉਸ ਵਿਰੁਧ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਸੀ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ’ਚ ਲੱਖਾਂ ਰੁਪਏ ਦੇ ਲੈਣ ਦੇਣ ਨਾਲ ਜੁੜਿਆ ਆਡੀਉ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਕਾਫ਼ੀ ਗਰਮਾ ਗਿਆ ਸੀ।

ਆਡੀਉ ਮੁਤਾਬਕ ਇਸ ’ਚ 2 ਲੋਕਾਂ ਦੀ ਗੱਲਬਾਤ ਹੈ, ਜਿਸ ’ਚ 5 ਲੱਖ ਰੁਪਏ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਬੈਂਕ ਵਾਲੇ ਸਹਿਯੋਗ ਨਹੀਂ ਕਰ ਰਹੇ ਹਨ। 43 ਸੈਕਿੰਡ ਦੇ ਇਸ ਆਡੀਉ ਦੇ ਅੰਤ ’ਚ 5 ਲੱਖ ਰੁਪਏ ਦੇਣ ਦੀ ਗੱਲ ਕੀਤੀ ਗਈ ਹੈ। ਹੁਣ ਮੁੱਖ ਮੰਤਰੀ ਨੇ ਵੀ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕੀਤੀ ਹੈ। ਏ.ਡੀ.ਜੀ. ਅਨੁਰਾਗ ਗਰਗ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਐਸ.ਆਈ.ਯੂ ਨੂੰ ਸੌਂਪੀ ਗਈ ਹੈ। ਇਸ ਨਾਲ ਜੁੜੇ ਸਾਰੇ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਨਾਲ ਗੱਲਬਾਤ ਕੀਤੀ ਗਈ ਹੈ, ਉਸ ਦੇ ਸਬੰਧੀ ਪਤਾ ਲਾਇਆ ਜਾ ਰਿਹਾ ਹੈ। 

File photoFile photo

ਇਸ ਮਾਮਲੇ ’ਚ ਵੀਰਵਾਰ ਦੇਰ ਰਾਤ ਨੂੰ ਹਿਮਾਚਲ ਸਿਹਤ ਵਿਭਾਗ ਦੇ ਡਾਇਰੈਕਟਰ ਅਜੈ ਕੁਮਾਰ ਗੁਪਤਾ ਨੂੰ ਵਿਜ਼ੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ 4-5 ਘੰਟਿਆਂ ਤਕ ਪੁਛਗਿੱਛ ਕੀਤੀ ਗਈ। ਦੇਰ ਰਾਤ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਟੀਮ ਅਜੈ ਕੁਮਾਰ ਨੂੰ ਰੂਟੀਨ ਚੈੱਕਅਪ ਲਈ ਆਈ.ਜੀ.ਐਮ.ਸੀ ਲੈ ਗਈ ਸੀ। ਜਿਥੇ ਉਸ ਦੀ ਤਬੀਅਤ ਵਿਗੜਨ ’ਤੇ ਭਰਤੀ ਕੀਤਾ ਗਿਆ।     (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement