ਅਮਫ਼ਾਨ ਤੂਫ਼ਾਨ ਪ੍ਰਭਾਵਿਤ ਸੂਬਿਆਂ ਲਈ ਕੇਜਰੀਵਾਲ ਨੇ ਮਦਦ ਲਈ ਵਧਾਇਆ ਹੱਥ
Published : May 23, 2020, 5:40 am IST
Updated : May 23, 2020, 5:40 am IST
SHARE ARTICLE
File Photo
File Photo

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਤੂਫ਼ਾਨ ਪ੍ਰਭਾਵਿਤ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਪ੍ਰਤੀ

ਨਵੀਂ ਦਿੱਲੀ, 22 ਮਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਤੂਫ਼ਾਨ ਪ੍ਰਭਾਵਿਤ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਪ੍ਰਤੀ ਇਕਜੁੱਟਤਾ ਦਿਖਾਉਂਦੇ ਹੋਏ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮਦਦ ਦੀ ਪੇਸ਼ਕਸ਼ ਕੀਤੀ। ਜ਼ਿਕਰਯੋਗ ਹੈ ਕਿ ਮਹਾਚੱਕਰਵਾਤੀ ਤੂਫ਼ਾਨ ਅਮਫ਼ਾਨ ਕਾਰਨ ਪੱਛਮੀ ਬੰਗਾਲ ’ਚ ਹੁਣ ਤਕ ਲਗਭਗ 80 ਲੋਕਾਂ ਦੀ ਮੌਤ ਹੋਈ ਹੈ ਜਦਕਿ ਹਜ਼ਾਰਾਂ ਲੋਕ ਬੇਘਰ ਹੋ ਗਏ। ਓਡੀਸ਼ਾ ਦੇ ਤੱਟੀ ਜ਼ਿਲਿ੍ਹਆਂ ’ਚ ਵੀ ਤੂਫ਼ਾਨ ਨਾਲ ਭਾਰੀ ਤਬਾਹੀ ਹੋਈ ਹੈ।

 ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ’ਚ ਲਿਖਿਆ, ‘‘ਮਾਣਯੋਗ ਮਮਤਾ ਦੀਦੀ, ਦਿੱਲੀ ਦੇ ਲੋਕਾਂ ਵਲੋਂ ਮੈਂ ਚੱਕਰਵਾਤੀ ਤੂਫ਼ਾਨ ਅਮਫ਼ਾਨ ਕਾਰਨ ਹੋਈ ਤਬਾਹੀ ਤੋਂ ਉਭਰਨ ਲਈ ਪੱਛਮੀ ਬੰਗਾਲ ਦੇ ਲੋਕਾਂ ਪ੍ਰਤੀ ਸਮਰਥਨ ਅਤੇ ਇਕਜੁੱਟਤਾ ਪ੍ਰਗਟ ਕਰਦਾ ਹਾਂ। ਕ੍ਰਿਪਾ ਕਰ ਕੇ ਦਸੋ ਕਿ ਅਸੀਂ ਇਸ ਸੰਕਟ ਦੀ ਘੜੀ ’ਚ ਕੀ ਮਦਦ ਕਰ ਸਕਦੇ ਹਾਂ।’’

File photoFile photo

ਇਸ ਦੇ ਨਾਲ ਉਨ੍ਹਾਂ ਇਕ ਹੋਰ ਟਵੀਟ ਕੀਤਾ ਹੈ, ਜਿਸ ’ਚ ਮੁੱਖ ਮੰਤਰੀ ਕੇਜਰੀਵਾਲ ਨੇ ਓਡੀਸ਼ਾ ਦੇ ਲੋਕਾਂ ਪ੍ਰਤੀ ਇਕਜੁੱਟਤਾ ਪ੍ਰਗਟ ਕੀਤੀ ਅਤੇ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਦਦ ਦੀ ਪੇਸ਼ਕਸ਼ ਕੀਤੀ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੱਛਮੀ ਬੰਗਾਲ ਅਤੇ ਓਡੀਸ਼ਾ ‘ਚ ਅਮਫ਼ਾਨ ਤੂਫ਼ਾਨ ਨੇ ਦਸਤਕ ਦਿਤੀ ਸੀ। 160 ਤੋਂ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਵਾਲੇ ਅਮਫ਼ਾਨ ਤੂਫ਼ਾਨ ਨੇ ਪੱਛਮੀ ਬੰਗਾਲ ਅਤੇ ਓਡੀਸ਼ਾ ’ਚ ਭਾਰੀ ਤਬਾਹੀ ਮਚਾਈ ਹੈ। ਇਹ ਵੀ ਦਸਿਆ ਜਾਂਦਾ ਹੈ ਕਿ ਪੱਛਮੀ ਬੰਗਾਲ ’ਚ 283 ਸਾਲ ਬਾਅਦ ਅਜਿਹਾ ਭਿਆਨਕ ਤੂਫ਼ਾਨ ਆਇਆ ਹੈ। ਇਸ ਤੂਫ਼ਾਨ ਕਾਰਨ ਕੋਲਕਾਤਾ ਸਮੇਤ ਕਈ ਸ਼ਹਿਰਾਂ ’ਚ ਰੁੱਖਾਂ ਤੋਂ ਲੈ ਕੇ ਘਰ, ਬਿਜਲੀ ਦੇ ਖੰਭੇ, ਵਾਹਨਾਂ ਕਾਫੀ ਬਰਬਾਦ ਹੋਏ ਹਨ। ਇਕ ਅੰਦਾਜ਼ੇ ਮੁਤਾਬਕ ਤੂਫ਼ਾਨ ਨਾਲ ਸੂਬੇ ’ਚ ਇਕ ਲੱਖ ਕਰੋੜ ਰੁਪਏ ਤੋਂ ਵੀ ਜ਼ਿਆਦਾ ਨੁਕਸਾਨ ਹੋਇਆ ਹੈ।     (ਏਜੰਸੀ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement