
ਦਾਊਜੀਫਾਂਗ ਇਲਾਕੇ 'ਚ ਇਕ ਪੁਜਾਰੀ ਦੇ ਕਤਲ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਜ਼ਿਲ੍ਹੇ 'ਚ ਤਲਾਸ਼ ਮੁਹਿੰਮ ਜਾਰੀ ਹੈ।
ਦੀਫੂ- ਆਸਾਮ-ਨਾਗਾਲੈਂਡ ਦੀ ਸਰਹੱਦ ਕੋਲ ਪੱਛਮੀ ਕਾਰਬੀ ਆਂਗਲੋਂਗ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਐਤਵਾਰ ਨੂੰ ਦਿਮਾਸਾ ਨੈਸ਼ਨਲ ਲਿਬਰੇਸ਼ਨ ਆਰਮੀ (ਡੀ.ਐੱਨ.ਐੱਲ.ਏ.) ਦੇ 8 ਅਤਿਵਾਦੀ ਮਾਰੇ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੱਛਮੀ ਕਾਰਬੀ ਆਂਗਲੋਂਗ ਦੇ ਐਡੀਸ਼ਨਲ ਪੁਲਿਸ ਸੁਪਰਡੈਂਟ ਪ੍ਰਕਾਸ਼ ਸੋਨੋਵਾਲ ਦੀ ਅਗਵਾਈ 'ਚ ਪੁਲਿਸ ਅਧਿਕਾਰੀਆਂ ਅਤੇ ਆਸਾਮ ਰਾਈਫਲਜ਼ ਦੇ ਜਵਾਨਾਂ ਦੀ ਟੀਮ ਨੇ ਇਕ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਜ਼ਿਲ੍ਹੇ 'ਚ ਇਕ ਸਾਂਝੀ ਮੁਹਿੰਮ ਚਲਾਈ।
ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਸੁਰੱਖਿਆ ਫ਼ੋਰਸਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਸੰਗਠਨ ਦੇ 6 ਮੈਂਬਰ ਮਿਚਿਬੈਲੁੰਗ ਇਲਾਕੇ 'ਚ ਮਾਰੇ ਗਏ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅਤਿਵਾਦੀਆਂ ਕੋਲੋਂ 4 ਏ.ਕੇ.-47 ਰਾਈਫ਼ਲ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਾਊਜੀਫਾਂਗ ਇਲਾਕੇ 'ਚ ਇਕ ਪੁਜਾਰੀ ਦੇ ਕਤਲ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਜ਼ਿਲ੍ਹੇ 'ਚ ਤਲਾਸ਼ ਮੁਹਿੰਮ ਜਾਰੀ ਹੈ। ਮੁਕਾਬਲੇ ਸੰਬੰਧੀ ਪੂਰੀ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।