
ਆਈਐਮਐਫ਼ ਨੇ ਕਿਹਾ ਕਿ ਭਾਰਤ ਦੇ ਹਾਲਾਤ ਉਨ੍ਹਾਂ ਗ਼ਰੀਬ ਤੇ ਮੱਧ ਆਮਦਨ ਵਾਲੇ ਦੇਸ਼ਾਂ ਲਈ ਚੇਤਾਵਨੀ ਹੈ, ਜੋ ਅਜੇ ਤਕ ਮਹਾਂਮਾਰੀ ਤੋਂ ਬਚੇ ਹੋਏ ਹਨ
ਵਾਸ਼ਿੰਗਟਨ : ਕੌਮਾਂਤਰੀ ਮੁਦਰਾ ਫ਼ੰਡ (ਆਈਐਮਐਫ਼) ਨੇ ਭਾਰਤ ਵਿਚ ਕੋਵਿਡ-19 ਦੀ ‘ਵਿਨਾਸ਼ਕਾਰੀ’ ਦੂਜੀ ਲਹਿਰ ਨੂੰ ਅੱਗੇ ਆਉਣ ਵਾਲੇ ਸਮੇਂ ਵਿਚ ਹੋਰ ਬੁਰੇ ਸੰਕਟ ਦਾ ਇਸ਼ਾਰਾ ਦਸਿਆ ਹੈ। ਆਈਐਮਐਫ਼ ਨੇ ਕਿਹਾ ਕਿ ਭਾਰਤ ਦੇ ਹਾਲਾਤ ਉਨ੍ਹਾਂ ਗ਼ਰੀਬ ਤੇ ਮੱਧ ਆਮਦਨ ਵਾਲੇ ਦੇਸ਼ਾਂ ਲਈ ਚੇਤਾਵਨੀ ਹੈ, ਜੋ ਅਜੇ ਤਕ ਮਹਾਂਮਾਰੀ ਤੋਂ ਬਚੇ ਹੋਏ ਹਨ।
Corona
ਆਈਐਮਐਫ਼ ਦੇ ਅਰਥਸ਼ਾਸਤਰੀ ਰੁਚਿਰ ਅਗਰਵਾਲ ਤੇ ਸੰਸਥਾ ਦੀ ਮੁੱਖ ਅਰਥਸ਼ਾਸਤਰੀ ਗੀਤਾ ਗੋਪੀਨਾਥ ਨੇ ਉਪਰੋਕਤ ਦਾਅਵਾ ਅਪਣੀ ਇਕ ਰਿਪੋਰਟ ਵਿਚ ਕੀਤਾ ਹੈ। ਰਿਪੋਰਟ ਮੁਤਾਬਕ ਮੌਜੂਦਾ ਰਫ਼ਤਾਰ ਨਾਲ ਭਾਰਤ ਵਿਚ 2021 ਦੇ ਆਖ਼ਰ ਤਕ 35 ਫ਼ੀ ਸਦ ਤੋਂ ਘੱਟ ਲੋਕਾਂ ਨੂੰ ਹੀ ਟੀਕਾ ਲੱਗਣ ਦੇ ਆਸਾਰ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬ੍ਰਾਜ਼ੀਲ ਮਗਰੋਂ ਕੋਵਿਡ-19 ਦੀ ਭਾਰਤ ਵਿੱਚ ਜਾਰੀ ਦੂਜੀ ਲਹਿਰ ਇਸ ਗੱਲ ਦਾ ਸੰਕੇਤ ਹੈ ਕਿ ਵਿਕਾਸਸ਼ੀਲ ਮੁਲਕਾਂ ਵਿਚ ਅੱਗੇ ਹੋਰ ਬੁਰੇ ਹਾਲਾਤ ਵੇਖਣ ਨੂੰ ਮਿਲ ਸਕਦੇ ਹਨ।
Imf
ਰਿਪੋਰਟ ਮੁਤਾਬਕ ਭਾਰਤ ਦਾ ਸਿਹਤ ਢਾਂਚਾ ਕੋਵਿਡ ਦੀ ਪਹਿਲੀ ਲਹਿਰ ਨਾਲ ਨਜਿੱਠਣ ਵਿਚ ਕਾਫ਼ੀ ਹੱਦ ਤਕ ਸਫ਼ਲ ਰਿਹਾ ਪਰ ਐਤਕੀ ਦੂਜੀ ਲਹਿਰ ਦੌਰਾਨ ਸਿਹਤ ਢਾਂਚੇ ’ਤੇ ਇੰਨਾ ਬੋਝ ਪਿਆ ਕਿ ਲੋਕ ਆਕਸੀਜਨ ਤੇ ਹੋਰ ਸਿਹਤ ਸਹੂਲਤਾਂ ਦੀ ਕਿੱਲਤ ਕਰ ਕੇ ਮਰ ਰਹੇ ਹਨ। ਰਿਪੋਰਟ ਵਿਚ ਇਹ ਵੀ ਕਿਹਾ ਹੈ ਕਿ ਜੇਕਰ ਭਾਰਤ ਨੇ ਤੀਜੀ ਲਹਿਰ ਨਾਲ ਮੁਕਾਬਲਾ ਕਰਨ ਦੀ ਤਿਆਰੀ ਨਾ ਕੀਤੀ ਤਾਂ ਭਾਰਤ ਦੀ ਅਰਕ ਵਿਵਸਥਾ ਨੂੰ ਬਹੁਤ ਵੱਡਾ ਧੱਕਾ ਲੱਗ ਸਕਦਾ ਹੈ।