RBI News: ਸਰਕਾਰ ਨੂੰ ਆਰ.ਬੀ.ਆਈ. ਤੋਂ ਮਿਲੇਗਾ ਹੁਣ ਤਕ ਦਾ ਸੱਭ ਤੋਂ ਵੱਡਾ ਲਾਭਅੰਸ਼
Published : May 23, 2024, 9:25 am IST
Updated : May 23, 2024, 9:26 am IST
SHARE ARTICLE
RBI approves Rs 2.11 lakh crore dividend payout to govt
RBI approves Rs 2.11 lakh crore dividend payout to govt

ਪਿਛਲੇ ਸਾਲ ਮੁਕਾਬਲੇ ਦੁੱਗਣੇ ਤੋਂ ਵੀ ਵੱਧ 2.11 ਲੱਖ ਕਰੋੜ ਰੁਪਏ ਦਾ ਭੁਗਤਾਨ ਕਰੇਗਾ ਕੇਂਦਰੀ ਬੈਂਕ

RBI News: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੁਧਵਾਰ  ਨੂੰ ਵਿੱਤੀ ਸਾਲ 2023-24 ਲਈ ਕੇਂਦਰ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦੇ ਲਾਭਅੰਸ਼ ਭੁਗਤਾਨ ਨੂੰ ਮਨਜ਼ੂਰੀ ਦੇ ਦਿਤੀ  ਹੈ। ਇਹ ਕੇਂਦਰੀ ਬੈਂਕ ਵਲੋਂ ਹੁਣ ਤਕ  ਦਾ ਸੱਭ ਤੋਂ ਵੱਧ ਲਾਭਅੰਸ਼ ਭੁਗਤਾਨ ਹੋਵੇਗਾ।

ਇਹ ਚਾਲੂ ਵਿੱਤੀ ਸਾਲ ਦੇ ਬਜਟ ਅਨੁਮਾਨ ਤੋਂ ਦੁੱਗਣੇ ਤੋਂ ਵੀ ਵੱਧ ਹੈ। ਅੰਤਰਿਮ ਬਜਟ ’ਚ ਸਰਕਾਰ ਨੇ ਆਰ.ਬੀ.ਆਈ. ਅਤੇ ਜਨਤਕ ਖੇਤਰ ਦੇ ਵਿੱਤੀ ਸੰਸਥਾਵਾਂ ਤੋਂ ਕੁਲ  1.02 ਲੱਖ ਕਰੋੜ ਰੁਪਏ ਦੀ ਲਾਭਅੰਸ਼ ਆਮਦਨ ਦਾ ਅਨੁਮਾਨ ਲਗਾਇਆ ਸੀ। ਇਸ ਤੋਂ ਇਲਾਵਾ, ਇਹ ਇਕ ਸਾਲ ਪਹਿਲਾਂ ਦੇ ਮੁਕਾਬਲੇ ਦੁੱਗਣੇ ਤੋਂ ਵੀ ਵੱਧ ਹੈ।

ਵਿੱਤੀ ਸਾਲ 2022-23 ਲਈ ਆਰ.ਬੀ.ਆਈ. ਨੇ ਸਰਕਾਰ ਨੂੰ 87,416 ਕਰੋੜ ਰੁਪਏ ਦਾ ਲਾਭਅੰਸ਼ ਦਿਤਾ ਸੀ। ਇਸ ਤੋਂ ਪਹਿਲਾਂ ਵਿੱਤੀ ਸਾਲ 2018-19 ’ਚ ਰਿਜ਼ਰਵ ਬੈਂਕ ਨੇ ਸਰਕਾਰ ਨੂੰ 1.76 ਲੱਖ ਕਰੋੜ ਰੁਪਏ ਦਾ ਲਾਭਅੰਸ਼ ਦਿਤਾ ਸੀ।  ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਹੋਈ ਆਰ.ਬੀ.ਆਈ. ਦੇ ਕੇਂਦਰੀ ਬੋਰਡ ਦੀ 608ਵੀਂ ਬੈਠਕ ’ਚ ਲਾਭਅੰਸ਼ ਦਾ ਭੁਗਤਾਨ ਕਰਨ ਦਾ ਫੈਸਲਾ ਲਿਆ ਗਿਆ।   

(For more Punjabi news apart from RBI approves Rs 2.11 lakh crore dividend payout to govt, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement