
ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਦੇ ਇਕ ਸੀਨੀਅਰ ਨੇਤਾ ਦਾ ਫ਼ੋਨ ਆਇਆ ਸੀ
Swati Maliwal assault case: ਕਥਿਤ 'ਕੁੱਟਮਾਰ' ਮਾਮਲੇ ਦੇ ਵਿਚਕਾਰ, ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਦੇ ਇਕ ਸੀਨੀਅਰ ਨੇਤਾ ਦਾ ਫ਼ੋਨ ਆਇਆ ਸੀ ਅਤੇ ਉਸ ਨੇ ਖੁਲਾਸਾ ਕੀਤਾ ਸੀ ਕਿ ਪਾਰਟੀ ’ਚ ਹਰ ਕਿਸੇ ’ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦਾ ‘ਬਹੁਤ ਭਾਰੀ ਦਬਾਅ’ ਹੈ।
ਰਾਜ ਸਭਾ ਮੈਂਬਰ ਮਾਲੀਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਕੱਲ੍ਹ ਮੈਨੂੰ ਪਾਰਟੀ ਦੇ ਇਕ ਵੱਡੇ ਨੇਤਾ ਦਾ ਫੋਨ ਆਇਆ। ਉਨ੍ਹਾਂ ਨੇ ਮੈਨੂੰ ਦਸਿਆ ਕਿ ਕਿਵੇਂ ਹਰ ਕਿਸੇ ’ਤੇ ਮੇਰੇ ਵਿਰੁਧ ਬੁਰੀਆਂ ਗੱਲਾਂ ਕਹਿਣ ਦਾ ਇੰਨਾ ਦਬਾਅ ਹੈ। ਉਹ ਮੇਰੀਆਂ ਨਿੱਜੀ ਤਸਵੀਰਾਂ ਲੀਕ ਕਰ ਕੇ ਮੈਨੂੰ ਪਰੇਸ਼ਾਨ ਕਰਨਾ ਚਾਹੁੰਦੇ ਹਨ। ਕਿਹਾ ਜਾ ਰਿਹਾ ਹੈ ਕਿ ਜੋ ਵੀ ਮੇਰਾ ਸਮਰਥਨ ਕਰੇਗਾ, ਉਸ ਨੂੰ ਪਾਰਟੀ ਤੋਂ ਕੱਢ ਦਿਤਾ ਜਾਵੇਗਾ।’’
ਉਨ੍ਹਾਂ ਕਿਹਾ,‘‘ਕਿਸੇ ਨੂੰ ਪ੍ਰੈਸ ਕਾਨਫਰੰਸ ਕਰਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ ਅਤੇ ਕਿਸੇ ਨੂੰ ਟਵੀਟ ਕਰਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ। ਕਿਸੇ ਨੂੰ ਅਮਰੀਕਾ ’ਚ ਬੈਠੇ ਕਾਰਕੁਨਾਂ ਨੂੰ ਬੁਲਾਉਣ ਅਤੇ ਮੇਰੇ ਵਿਰੁਧ ਕੁੱਝ ਚੀਜ਼ਾਂ ਕੱਢਣ ਦਾ ਕੰਮ ਵੀ ਸੌਂਪਿਆ ਗਿਆ ਹੈ।’’
(For more Punjabi news apart from Swati Maliwal makes fresh allegations against AAP, stay tuned to Rozana Spokesman)