
ਪੁਲਿਸ ਨੇ ਕਿਹਾ ਕਿ ਇਹ ਕਾਰਵਾਈ ਇੱਕ ਮਹੀਨਾ ਪਹਿਲਾਂ ਦਰਜ ਕੀਤੇ ਗਏ ਇੱਕ ਕੇਸ ਦੇ ਸਬੰਧ ਵਿਚ ਕੀਤੀ ਗਈ ਸੀ।
Nawazuddin Siddiqui's Brother Arrested: ਮੁਜ਼ੱਫਰਨਗਰ - ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦੇ ਵੱਡੇ ਭਰਾ ਅਯਾਜ਼ੁੱਦੀਨ ਸਿੱਦੀਕੀ ਨੂੰ ਮੁਜ਼ੱਫਰਨਗਰ ਜ਼ਿਲ੍ਹੇ ਦੇ ਬੁਢਾਨਾ ਇਲਾਕੇ 'ਚ ਧੋਖਾਧੜੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਇਹ ਕਾਰਵਾਈ ਇੱਕ ਮਹੀਨਾ ਪਹਿਲਾਂ ਦਰਜ ਕੀਤੇ ਗਏ ਇੱਕ ਕੇਸ ਦੇ ਸਬੰਧ ਵਿਚ ਕੀਤੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਅਯਾਜ਼ੁੱਦੀਨ ਨੇ ਦਸੰਬਰ 2023 'ਚ ਜਾਵੇਦ ਇਕਬਾਲ ਨਾਲ ਆਪਣੀ ਖੇਤੀ ਵਾਲੀ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਕੰਸੋਲੀਡੇਸ਼ਨ ਕੋਰਟ 'ਚ ਅਰਜ਼ੀ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਪੱਤਰ ਦੇ ਨਾਲ ਅਯਾਜ਼ੁੱਦੀਨ ਨੇ ਜ਼ਿਲ੍ਹਾ ਮੈਜਿਸਟਰੇਟ ਦੀ ਅਦਾਲਤ ਤੋਂ ਮੁਕੱਦਮੇ ਦੇ ਸਬੰਧ ਵਿਚ ਇੱਕ ਜਾਅਲੀ ਆਦੇਸ਼ ਦੀ ਕਾਪੀ ਵੀ ਸੌਂਪੀ ਸੀ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਜ਼ਿਲ੍ਹਾ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ਕਰ ਰਾਜਕੁਮਾਰ ਦੀ ਸ਼ਿਕਾਇਤ 'ਤੇ ਅਯਾਜ਼ੁੱਦੀਨ ਅਤੇ ਦੋ ਹੋਰਾਂ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 420 (ਧੋਖਾਧੜੀ) ਅਤੇ 467 (ਜਾਅਲਸਾਜ਼ੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਬੁਢਾਨਾ ਥਾਣੇ ਦੇ ਇੰਚਾਰਜ ਆਨੰਦ ਦੇਵ ਮਿਸ਼ਰਾ ਨੇ ਦੱਸਿਆ ਕਿ ਅਯਾਜ਼ੁੱਦੀਨ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸੇ ਦਿਨ ਜੇਲ੍ਹ ਭੇਜ ਦਿੱਤਾ ਗਿਆ।