Delhi News : ਵੋਟਰਾਂ ਨੂੰ ਵੱਡੀ ਰਾਹਤ, ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸਹੂਲਤ ਦੇਵੇਗਾ ਚੋਣ ਕਮਿਸ਼ਨ

By : BALJINDERK

Published : May 23, 2025, 9:00 pm IST
Updated : May 23, 2025, 9:00 pm IST
SHARE ARTICLE
file photo
file photo

Delhi News : ਪੋਲਿੰਗ ਸਟੇਸ਼ਨ ਦੇ ਦਰਵਾਜ਼ੇ ਤੋਂ 100 ਮੀਟਰ ਦੀ ਦੂਰੀ ’ਤੇ ਬੂਥ ਸਥਾਪਤ ਕਰਨ ਦੀ ਇਜਾਜ਼ਤ ਮਿਲੇਗੀ

Delhi News in Punjabi : ਵੋਟਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਚੋਣ ਕਮਿਸ਼ਨ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਮ੍ਹਾ ਕਾਊਂਟਰ ਸਥਾਪਤ ਕਰੇਗਾ। ਪਹਿਲਾਂ ਵੋਟ ਪਾਉਣ ਜਾਣ ਵਾਲੇ ਕਈ ਵੋਟਰ ਅਪਣੇ ਫੋਨ ਵੋਟਿੰਗ ਕੇਂਦਰਾਂ ਤੋਂ ਬਾਹਰ ਰਖਣੇ ਪੈਂਦੇ ਸਨ, ਕਿਉਂਕਿ ਇਸ ਨੂੰ ਜਮ੍ਹਾਂ ਕਰਵਾਉਣ ਦੀ ਸਹੂਲਤ ਨਹੀਂ ਹੁੰਦੀ ਸੀ। 

ਚੋਣ ਕਮਿਸ਼ਨ ਨੇ ਚੋਣਾਂ ਦੇ ਦਿਨ ਪ੍ਰਬੰਧਨ ਨੂੰ ਤਰਕਸੰਗਤ ਬਣਾਉਣ ਲਈ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਪੋਲਿੰਗ ਸਟੇਸ਼ਨ ਦੇ ਦਰਵਾਜ਼ੇ ਤੋਂ 100 ਮੀਟਰ ਦੀ ਦੂਰੀ ’ਤੇ ਅਣਅਧਿਕਾਰਤ ਵੋਟਰ ਪਛਾਣ ਪਰਚੀਆਂ ਵੰਡਣ ਲਈ ਬੂਥ ਸਥਾਪਤ ਕਰਨ ਦੀ ਇਜਾਜ਼ਤ ਦੇਣ ਦਾ ਵੀ ਫੈਸਲਾ ਕੀਤਾ ਹੈ। ਹੁਣ ਤਕ ਇਹ ਹੱਦ ਪੋਲਿੰਗ ਸਥਾਨ ਤੋਂ 200 ਮੀਟਰ ਦੀ ਦੂਰੀ ’ਤੇ ਸੀ। ਇਹ ਦੋਵੇਂ ਪ੍ਰਮੁੱਖ ਸੁਧਾਰ ਪਹਿਲਾਂ ਬਿਹਾਰ ’ਚ ਲਾਗੂ ਕੀਤੇ ਜਾਣਗੇ, ਜਿੱਥੇ ਇਸ ਸਾਲ ਦੇ ਅਖੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

(For more news apart from  Big relief for voters, Election Commission will provide facility to deposit mobile phones at polling stations News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement