
ਜਾਨੀ ਨੁਕਸਾਨ ਤੋਂ ਰਿਹਾ ਬਚਾਅ
Landmine explosion due to forest fire on LOC in Poonch : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਨੇੜੇ ਜੰਗਲ ਦੀ ਅੱਗ ਕਾਰਨ ਸ਼ੁੱਕਰਵਾਰ ਨੂੰ ਕਈ ਬਾਰੂਦੀ ਸੁਰੰਗਾਂ ਫਟ ਗਈਆਂ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਇਨ੍ਹਾਂ ਧਮਾਕਿਆਂ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਕੰਟਰੋਲ ਰੇਖਾ ਦੇ ਨੇੜੇ ਜੰਗਲ ਦੀ ਅੱਗ ਲੱਗ ਗਈ ਅਤੇ ਕ੍ਰਿਸ਼ਨਾ ਘਾਟੀ ਸੈਕਟਰ ਦੇ ਪਹਾੜੀ ਖੇਤਰ ਦੇ ਇੱਕ ਵੱਡੇ ਹਿੱਸੇ ਵਿੱਚ ਫੈਲ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਜੰਗਲ ਦੀ ਅੱਗ ਕਾਰਨ ਇਲਾਕੇ ਵਿੱਚ ਕਈ ਬਾਰੂਦੀ ਸੁਰੰਗਾਂ ਵਿਚ ਵਿਸਫੋਟ ਹੋ ਗਿਆ, ਪਰ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਫ਼ੌਜ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਸਥਾਨਕ ਲੋਕਾਂ ਨਾਲ ਮਿਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।