ਝਾਰਖੰਡ ਵਿਚ ਪੰਜ ਔਰਤਾਂ ਨਾਲ ਸਮੂਹਕ ਬਲਾਤਕਾਰ
Published : Jun 23, 2018, 12:54 am IST
Updated : Jun 23, 2018, 12:54 am IST
SHARE ARTICLE
Rape
Rape

ਲੋਕਾਂ ਨੂੰ ਪ੍ਰਵਾਸ ਅਤੇ ਮਨੁੱਖੀ ਤਸਕਰੀ ਸਬੰਧੀ ਜਾਗਰੂਕ ਕਰਨ ਗਈਆਂ ਪੰਜ ਔਰਤਾਂ ਨਾਲ ਕੁੱਝ ਵਿਅਕਤੀਆਂ ਵਲੋਂ ਸਮੂਹਕ ਬਲਾਤਕਾਰ ਕਰਨ ਦਾ ਮਾਮਲਾ......

ਰਾਂਚੀ : ਲੋਕਾਂ ਨੂੰ ਪ੍ਰਵਾਸ ਅਤੇ ਮਨੁੱਖੀ ਤਸਕਰੀ ਸਬੰਧੀ ਜਾਗਰੂਕ ਕਰਨ ਗਈਆਂ ਪੰਜ ਔਰਤਾਂ ਨਾਲ ਕੁੱਝ ਵਿਅਕਤੀਆਂ ਵਲੋਂ ਸਮੂਹਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਝਾਰਖੰਡ ਦੇ ਚੋਚਾਂਗ ਪਿੰਡ ਵਿਖੇ ਵਾਪਰੀ ਜਿਥੇ ਲਗਭਗ ਪੰਜ ਵਿਅਕਤੀ ਗ਼ੈਰ ਸਰਕਾਰੀ ਸੰਸਥਾ ਦੀਆਂ ਪੰਜ ਔਰਤਾਂ ਨੂੰ ਬੰਦੂਕ ਦੀ ਨੋਕ 'ਤੇ ਚੁੱਕ ਕੇ ਲੈ ਗਏ ਅਤੇ ਉਨ੍ਹਾਂ ਨਾਲ ਬਲਾਤਕਾਰ ਕੀਤਾ।

ਪੁਲਿਸ ਨੇ ਦਸਿਆ ਕਿ ਐਨਜੀਓ ਦੀ 11 ਮੈਂਬਰੀ ਟੀਮ ਪਿੰਡ ਵਿਚ ਨਾਟਕ ਖੇਡ ਕੇ ਲੋਕਾਂ ਨੂੰ ਪ੍ਰਵਾਸ ਅਤੇ ਮਨੁੱਖੀ ਤਸਕਰੀ ਬਾਰੇ ਜਾਗਰੂਕ ਕਰਨ ਗਈ ਸੀ। ਇਸ ਦੌਰਾਨ ਕੁੱਝ ਵਿਅਕਤੀਆਂ ਦੀ ਟੋਲੀ ਉਥੇ ਆਈ ਅਤੇ ਔਰਤਾਂ ਨੂੰ ਬੰਦੂਕ ਦੀ ਨੋਕ 'ਤੇ ਨੇੜਲੇ ਜੰਗਲਾਂ ਵਿਚ ਲੈ ਗਈ ਜਿਥੇ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਦਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਅੱਠ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਔਰਤਾਂ ਦਾ ਮੈਡੀਕਲ ਕਰਵਾ ਲਿਆ ਗਿਆ ਹੈ।  (ਪੀ.ਟੀ.ਆਈ.)

Location: India, Jharkhand, Ranchi

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement