ਪਾਕਿ ਫ਼ੌਜ ਦੀ ਗੋਲੀਬਾਰੀ ’ਚ ਇਕ ਜਵਾਨ ਸ਼ਹੀਦ
Published : Jun 23, 2020, 10:03 am IST
Updated : Jun 23, 2020, 10:03 am IST
SHARE ARTICLE
File Photo
File Photo

ਜੰਮੂ ਕਸ਼ਮੀਰ ਸਰਹਦ ਰੇਖਾ ਨਾਲ ਲੱਗੇ ਇਲਾਕਿਆਂ ਵਿਚ ਸੋਮਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ੇ ਜਿਸ ਨਾਲ ਫ਼ੌਜ

ਜੰਮੂ, 22 ਜੂਨ : ਜੰਮੂ ਕਸ਼ਮੀਰ ਸਰਹਦ ਰੇਖਾ ਨਾਲ ਲੱਗੇ ਇਲਾਕਿਆਂ ਵਿਚ ਸੋਮਵਾਰ ਨੂੰ ਪਾਕਿਸਤਾਨੀ ਫ਼ੌਜ ਨੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗ਼ੇ ਜਿਸ ਨਾਲ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਣਾ ਘਾਟੀ ਸੈਕਟਰ ਅਤੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿਚ ਸਰਹਦੀ ਰੇਖਾ ਨੇੜੇ ਕਠੁਆ ਜ਼ਿਲ੍ਹੇ ਵਿਚ ਪਾਕਿਸਤਾਨ ਵਲੋਂ ਹੁਣ ਵੀ ਮੋਰਟਾਰ ਦਾਗ਼ੇ ਜਾ ਰਹੇ ਹਨ ਅਤੇ ਗੋਲੀਬਾਰੀ ਜਾਰੀ ਹੈ। ਉਨ੍ਹਾਂ ਦਸਿਆ ਕਿ ਨੌਸ਼ਹਿਰਾ ਸੈਕਟਰ ਵਿਚ ਸਰਹਦ ਪਾਰੋਂ ਕੀਤੀ ਗਈ ਗੋਲੀਬਾਰੀ ਵਿਚ ਅਗਲੀ ਚੌਕੀ ’ਤੇ ਤੈਨਾਤ ਫ਼ੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਸੀ,

File PhotoFile Photo

ਜਿਸ ਨੇ ਬਾਅਦ ਵਿਚ ਦਮ ਤੋੜ ਦਿਤਾ। ਰਾਜੌਰੀ ਅਤੇ ਪੁੰਛ ਜ਼ਿਲ੍ਹੇ ਵਿਚ ਪਾਕਿਸਤਾਨੀ ਗੋਲੀਬਾਰੀ ਵਿਚ ਸ਼ਹੀਦ ਹੋਇਆ ਇਹ ਚੌਥਾ ਫ਼ੌਜੀ ਜਵਾਨ ਹੈ। ਪਾਕਿ ਨੇ ਰਾਜੌਰੀ ਵਿਚ 4 ਅਤੇ 10 ਜੂਨ ਨੂੰ ਗੋਲੀਬਾਰੀ ਕੀਤੀ ਸੀ ਜਿਸ ਵਿਚ ਦੋ ਜਵਾਨ ਸ਼ਹੀਦ ਹੋਏ ਸਨ ਅਤੇ 14 ਜੂਨ ਨੂੰ ਪੁੰਛ ਜ਼ਿਲ੍ਹੇ ਵਿਚ ਸਰਹਦ ਪਾਰੋਂ ਹੋਈ ਗੋਲੀਬਾਰੀ ਵਿਚ ਇਕ ਹੋਰ ਜਵਾਨ ਸ਼ਹੀਦ ਹੋਇਆ ਸੀ। ਅਧਿਕਾਰੀਆਂ ਨੇ ਦਸਿਆ ਕਿ ਤੜਕੇ ਤਿੰਨ ਵੱਜ ਕੇ 50 ਮਿੰਟ ਤਕ ਦੋਹਾਂ ਪਾਸਿਉ ਗੋਲੀਬਾਰੀ ਜਾਰੀ ਸੀ।                  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement