ਤੇਲ ਕੀਮਤਾਂ ਨੂੰ ਲੈ ਕੇ 'ਅਪਣੇ' ਵੀ ਹੋਣ ਲੱਗੇ ਨਾਰਾਜ਼, ਸੁਖਬੀਰ ਨੇ ਵਾਧਾ ਵਾਪਸ ਲੈਣ ਦੀ ਕੀਤੀ ਮੰਗ!
Published : Jun 23, 2020, 4:40 pm IST
Updated : Jun 23, 2020, 4:40 pm IST
SHARE ARTICLE
Sukhbir Singh Badal
Sukhbir Singh Badal

17 ਦਿਨਾਂ ਦੌਰਾਨ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ 7 ਤੋਂ 8 ਰੁਪਏ ਤਕ ਵਧੀਆਂ

ਚੰਡੀਗੜ੍ਹ : ਵਧਦੀਆਂ ਤੇਲ ਕੀਮਤਾਂ ਨੇ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਐ, ਉਥੇ ਹੁਣ ਸਿਆਸੀ ਦਲਾਂ ਅੰਦਰ ਵੀ ਇਸ ਨੂੰ ਲੈ ਕੇ ਲਾਮਬੰਦੀ ਸ਼ੁਰੂ ਹੋ ਗਈ ਹੈ। ਕਰੋਨਾ ਮਹਾਮਾਰੀ ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਦੌਰ ਜਾਰੀ ਹੈ, ਜਦਕਿ ਇਸ ਦੇ ਉਲਟ ਭਾਰਤ ਅੰਦਰ ਤੇਲ ਕੀਮਤਾਂ 'ਚ ਨਿਤ ਦਿਨ ਹੋ ਰਿਹਾ ਵਾਧਾ ਹਰ ਕਿਸੇ ਨੂੰ ਪ੍ਰੇਸ਼ਾਨ ਕਰ ਰਿਹਾ ਹੈ।

Petrol PricesPetrol Prices

ਦਰਅਸਲ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਲਾਭ ਆਮ ਲੋਕਾਂ ਨੂੰ ਦੇਣ ਦੀ ਥਾਂ ਕੇਂਦਰ ਸਰਕਾਰ ਖੁਦ ਦੀਆਂ ਤਿਜ਼ੌਰੀਆਂ ਭਰਨ ਦੇ ਰਾਹ ਪਈ ਹੋਈ ਹੈ। ਇਸ ਦੀ ਸ਼ੁਰੂਆਤ ਉਸ ਸਮੇਂ ਹੀ ਹੋ ਗਈ ਸੀ ਜਦੋਂ ਕੁੱਝ ਦਿਨ ਪਹਿਲਾਂ ਮੋਦੀ ਸਰਕਾਰ ਨੇ ਚੁਪ-ਚੁਪੀਤੇ ਪਟਰੌਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿਤੀ ਸੀ। ਉਸ ਸਮੇਂ ਭਾਵੇਂ ਇਸ ਦਾ ਲੋਕਾਂ 'ਤੇ ਇਕਦਮ ਸਿੱਧਾ ਅਸਰ ਨਹੀਂ ਸੀ ਪਿਆ, ਪਰ ਹੁਣ ਇਸ ਦਾ ਸਿੱਧਾ ਅਸਰ ਲੋਕਾਂ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਪਿਛਲੇ 17 ਦਿਨਾਂ ਦੌਰਾਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੁਝਾਨ ਕਾਰਨ ਇਹ ਕੀਮਤਾਂ 7 ਤੋਂ 8 ਰੁਪਏ ਤਕ ਵੱਧ ਚੁੱਕੀਆਂ ਹਨ। ਇਸ ਤੋਂ ਬਾਅਦ ਹੁਣ ਸਰਕਾਰ ਦੇ ਭਾਈਵਾਲਾਂ ਨੇ ਵੀ ਸਰਕਾਰ ਖਿਲਾਫ਼ ਭੜਾਸ ਕੱਢਣੀ ਸ਼ੁਰੂ ਕਰ ਦਿਤੀ ਹੈ।

Petrol PricesPetrol Prices

ਇਸੇ ਦੌਰਾਨ ਕੇਂਦਰ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਵਧੀਆ ਕੀਮਤਾਂ ਤੁਰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕਿਸਾਨਾਂ ਅਤੇ ਆਮ ਲੋਕਾਂ 'ਤੇ ਪੈ ਰਹੇ ਵਾਧੂ ਬੋਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਤੇਲ ਕੀਮਤਾਂ 'ਚ ਹੋ ਰਹੇ ਵਾਧੇ ਕਾਰਨ ਕਰੋਨਾ ਮਹਾਮਾਰੀ ਦੇ ਝੰਭੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਭਾਰੀ ਵਾਧੇ ਕਾਰਨ ਦੇਸ਼ ਦੀ ਆਰਥਿਕਤਾ ਵੀ ਡੋਲ ਗਈ ਹੈ।

Oil prices reducedOil prices reduced

ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਹਿਲਾਂ ਹੀ ਲੇਵਰ ਦੇ ਵਧੇ ਰੇਟਾਂ ਨੇ ਪ੍ਰੇਸ਼ਾਨ ਕੀਤਾ ਹੋਇਆ ਹੈ, ਉਪਰੋਂ ਤੇਲ ਕੀਮਤਾਂ 'ਚ ਹੋ ਰਿਹਾ ਵਾਧਾ ਕਿਸਾਨਾਂ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਪੈਟਰੋਲੀਅਮ ਪਦਾਰਥਾਂ 'ਤੇ ਲਾਏ ਵਾਧੂ ਵੈਟ ਨੂੰ ਘੱਟ ਕਰ ਦੇਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

Rise in Oil PricesRise in Oil Prices

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਟਰੌਲ ਦੀ ਕੀਮਤ 'ਤੇ 3.20 ਰੁਪਏ ਅਤੇ ਡੀਜ਼ਲ 'ਤੇ 2.53 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਦੂਜੇ ਪਾਸੇ ਸੂਬਾ ਸਰਕਾਰ ਇਹ ਵੀ ਜਾਣਦੀ ਹੈ ਕਿ ਕਰੋਨਾ ਮਹਾਮਾਰੀ ਕਾਰਨ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਲੁਆਈ ਤੋਂ ਇਲਾਵਾ ਲੇਵਰ ਦੇ ਹੋਰ ਖ਼ਰਚੇ ਵੀ ਵੱਧ ਕਰਨੇ ਪੈ ਰਹੇ ਹਨ। ਇਸ ਲਈ ਕਿਸਾਨਾਂ ਦੀ ਮੁਸ਼ਕਲ ਨੂੰ ਧਿਆਨ 'ਚ ਰਖਦਿਆਂ ਸਰਕਾਰ ਨੂੰ ਇਸ ਮੁੱਦੇ 'ਤੇ ਤੁਰਤ ਫ਼ੈਸਲਾ ਲੈਣਾ ਚਾਹੀਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement