ਨਾਬਾਲਗ਼ ਨਾਲ ਵਿਆਹ ਕਾਨੂੰਨੀ ਅਪਰਾਧ : ਹਾਈ ਕੋਰਟ
Published : Jun 23, 2021, 8:49 am IST
Updated : Jun 23, 2021, 9:31 am IST
SHARE ARTICLE
child marriage
child marriage

ਹਾਈ ਕੋਰਟ ਹਾਲ ਹੀ ਵਿਚ ਬਾਲ ਵਿਆਹ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਜਵਾਬ ਤਲਬ ਕੀਤਾ ਹੈ

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ) : ਨਾਬਾਲਗ਼ ਨਾਲ ਵਿਆਹ ਇਕ ਕਾਨੂਨੀ ਅਪਰਾਧ ਹੈ। ਹਾਈ ਕੋਰਟ ਹਾਲ ਹੀ ਵਿਚ ਬਾਲ ਵਿਆਹ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਜਵਾਬ ਤਲਬ ਕਰ ਚੁੱਕਾ ਹੈ, ਬਾਵਜੂਦ ਇਸ ਦੇ ਇਹ ਮਾਮਲੇ ਨਹੀਂ ਰੁਕ ਰਹੇ। ਮੰਗਲਵਾਰ ਨੂੰ ਅਜਿਹਾ ਹੀ ਇਕ ਮਾਮਲਾ ਹਾਈ ਕੋਰਟ ਪੁੱਜਾ। ਇਕ ਪ੍ਰੇਮੀ ਜੋੜੇ ਨੇ ਪਟੀਸ਼ਨ ਦਾਖ਼ਲ ਕਰ ਕੇ ਅਪਣੀ ਸੁਰੱਖਿਆ ਦੀ ਮੰਗ ਕੀਤੀ।

 MarriageMarriage

ਜਸਟਿਸ ਅਵਨੀਸ਼ ਝਿੰਗਨ ਨੇ ਜਦੋਂ ਪ੍ਰੇਮੀ ਜੋੜੇ ਦੀ ਉਮਰ ਬਾਰੇ ਜਾਣਕਾਰੀ ਮੰਗੀ ਤਾਂ ਦਸਿਆ ਗਿਆ ਕਿ ਮੁੰਡਾ 22 ਸਾਲ ਦਾ ਹੈ ਅਤੇ ਕੁੜੀ ਅਜੇ 17 ਸਾਲ ਦੀ ਹੈ। ਦੋਵਾਂ ਨੇ ਵਿਆਹ ਕਰ ਲਿਆ ਹੈ ਅਤੇ ਹੁਣ ਉਨ੍ਹਾਂ ਨੂੰ ਅਪਣੇ ਪਰਵਾਰਾਂ ਤੋਂ ਜਾਨ ਦਾ ਖ਼ਤਰਾ ਹੈ। ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਕੁੜੀ ਅਜੇ ਨਾਬਾਲਗ਼ ਹੈ, ਲਿਹਾਜ਼ਾ ਉਹ ਮੁੰਡੇ ਨਾਲ ਨਹੀਂ ਰਹਿ ਸਕਦੀ ਇਸ ਲਈ ਹਾਈ ਕੋਰਟ ਨੇ ਕੁੜੀ ਨੂੰ ਪੁਲਿਸ ਸੁਰੱਖਿਆ ਵਿਚ ਤੁਰਤ ਨਾਰੀ ਨਿਕੇਤਨ ਭੇਜਦੇ ਹੋਏ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ।  

Punjab GovernmentPunjab Government

ਇਹ ਵੀ ਪੜ੍ਹੋ : 28 ਜੂਨ ਤੋਂ MBBS, BDS ਅਤੇ BAMS ਦੀਆਂ ਕਲਾਸਾਂ ਕਾਲਜਾਂ ਵਿੱਚ ਸ਼ੁਰੂ ਕਰਨ ਦੇ ਹੁਕਮ 

ਬੈਂਚ ਨੇ ਕਿਹਾ ਕਿ ਕੁੜੀ ਅਜੇ ਨਾਬਾਲਗ ਹੈ ਅਤੇ ਬੜੀ ਹੈਰਾਨੀ ਦੀ ਗੱਲ ਹੈ ਕਿ ਦੋਵਾਂ ਨੇ ਬਠਿੰਡਾ ਦੇ ਗੁਰਦਵਾਰੇ ਵਿਚ ਵਿਆਹ ਕੀਤਾ ਤੇ ਇਸ ਦਾ ਸਰਟੀਫ਼ੀਕੇਟ ਵੀ ਵਟਸਐਪ ਜ਼ਰੀਏ ਹਾਈ ਕੋਰਟ ਨੂੰ ਸੌਂਪ ਦਿਤਾ। ਇਸ ਉੱਤੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਡਿਪਟੀ ਐਡਵੋਕੇਟ ਜਨਰਲ ਨੇ ਇਸ ਉਤੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਕੁੱਝ ਸਮਾਂ ਮੰਗਿਆ ਅਤੇ ਨਾਲ ਹੀ ਕਿਹਾ ਕਿ ਕੁੜੀ ਅਜੇ ਨਾਬਾਲਗ਼ ਹੈ

child marriagechild marriage

ਇਹ ਵੀ ਪੜ੍ਹੋ: ਜਲੰਧਰ ਦਾ ਮਨਪ੍ਰੀਤ ਸਿੰਘ ਸੰਭਾਲੇਗਾ ਉਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੀ ਕਮਾਨ 

ਅਜਿਹੇ ਵਿਚ ਨਾਬਾਲਗ਼ ਦਾ ਵਿਆਹ ਕਿਵੇਂ ਹੋ ਸਕਦਾ ਹੈ ਅਤੇ ਉਸ ਉਤੇ ਦੋਵੇਂ ਅਪਣੇ ਵਿਆਹ ਦਾ ਸਰਟੀਫੀਕੇਟ ਵੀ ਪੇਸ਼ ਕਰ ਰਹੇ ਹਨ। ਇਸ ਮਾਮਲੇ ਵਿਚ ਮੁੰਡੇ ਵਿਰੁਧ ਨਾਬਾਲਗ਼ ਨਾਲ ਵਿਆਹ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਫ਼ਿਲਹਾਲ ਕੁੜੀ ਨੂੰ 15 ਜੁਲਾਈ ਤਕ ਨਾਰੀ - ਨਿਕੇਤਨ ਵਿਚ ਭੇਜਣ ਦਾ ਹੁਕਮ ਦਿੰਦੇ ਹੋਏ ਸਰਕਾਰ ਨੂੰ ਇਸ ਮਾਮਲੇ ਵਿਚ ਅਗਲੀ ਸੁਣਵਾਈ ਉੱਤੇ ਜਵਾਬ ਮੰਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement