ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਹੋਈ ਪੂਰੀ, ਕਾਗਜ਼ੀ ਕਾਰਵਾਈ ਹੁੰਦੇ ਹੀ ਹੋਣਗੇ ਜੇਲ੍ਹ 'ਚੋਂ ਰਿਹਾਅ
Published : Jun 23, 2021, 1:25 pm IST
Updated : Jun 23, 2021, 1:26 pm IST
SHARE ARTICLE
 Former Haryana CM Om Prakash Chautala
Former Haryana CM Om Prakash Chautala

ਹਰਿਆਣਾ ਵਿਚ ਮੁੱਖ ਮੰਤਰੀ ਰਹਿੰਦੇ ਹੋਏ ਉਹਨਾਂ ਦੇ ਕਾਰਜਕਾਲ ਵਿਚ ਅਧਿਆਪਕ ਭਰਤੀ ਵਿਚ ਘੁਟਾਲਾ ਹੋਇਆ ਸੀ ਜਿਸ ਕਰ ਕੇ ਉਹਨਾਂ ਨੂੰ 10 ਸਾਲ ਦੀ ਸਜ਼ਾ ਹੋਈ ਸੀ।

ਨਵੀਂ ਦਿੱਲੀ - ਜੇਬੀਟੀ ਟੀਚਰ ਭਰਤੀ ਘੁਟਾਲੇ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਰਿਹਾ ਕਰ ਦਿੱਤਾ ਗਿਆ ਹੈ। ਓਪੀ ਚੌਟਾਲਾ ਦੀ ਸਜ਼ਾ ਪੂਰੀ ਹੋਣ ਦੇ ਚੱਲਦੇ ਉਹਨਾਂ ਨੂੰ ਰਿਹਾਅ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਥੋੜ੍ਹੀ ਕਾਗਜ਼ੀ ਕਾਰਵਾਈ ਅਜੇ ਬਾਕੀ ਹੈ। ਫਿਲਹਾਲ ਕੋਰੋਨਾ ਮਹਾਮਾਰੀ ਦੇ ਚਲਦੇ 83 ਸਾਲਾਂ ਚੌਟਾਲਾ ਪੈਰੋਲ 'ਤੇ ਹੈ।

ਇਹ ਵੀ ਪੜ੍ਹੋ : ਕੈਨੇਡਾ ਪੁਲਿਸ ਨੇ ਫੜਿਆ 1000 ਕਿਲੋ ਤੋਂ ਵੱਧ ਦਾ ਨਸ਼ਾ, 9 ਪੰਜਾਬੀ ਗ੍ਰਿਫ਼ਤਾਰ, ਮਚੀ ਹਲਚਲ 

Om Prakash ChautalaOm Prakash Chautala

ਹੁਣ ਜਿਵੇਂ ਹੀ ਉਹ ਤਿਹਾੜ ਜੇਲ੍ਹ ਪ੍ਰਸਾਸ਼ਨ ਨੂੰ ਸਰੈਂਡਰ ਕਰਨਗੇ ਤਾਂ ਹੀ ਅੱਗੇ ਜਾ ਕੇ ਕਾਗਜ਼ੀ ਕਾਰਵਾਈ ਕਰ ਕੇ ਉਹਨਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਓਪੀ ਚੌਟਾਲਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਸੀ। ਪਟੀਸ਼ਨ ਵਿਚ ਓਪੀ ਚੌਟਾਲਾ ਨੇ ਕਿਹਾ ਸੀ ਕਿ ਉਸ ਦੀ ਸਜ਼ਾ ਪੂਰੀ ਹੋਣ ਤੋਂ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਪਰ ਜੇਲ੍ਹ ਪ੍ਰਸਾਸ਼ਨ ਨੇ ਮੰਨ ਲਿਆ ਹੈ ਕਿ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਹੈ।

Om Prakash ChautalaOm Prakash Chautala

ਇਹ ਵੀ ਪੜ੍ਹੋ : ਖੰਨਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰਾਲੇ 'ਚ ਜਾ ਵੱਜੀ ਟੂਰਿਸਟ ਬੱਸ, 3 ਲੋਕਾਂ ਦੀ ਹੋਈ ਮੌਤ

ਦਰਅਸਲ ਇਹ ਗਲਤਫਹਿਮੀ ਸਪੈਸ਼ਲ ਛੁੱਟ ਨੂੰ ਲੈ ਕੇ ਸੀ। ਚੌਟਾਲਾ ਦੇ ਵਕੀਲ ਅਮਿਤ ਸ਼ੈਣੀ ਵੱਲੋਂ ਕਿਹਾ ਗਿਆ ਸੀ ਕਿ ਦਿੱਲੀ ਸਰਕਾਰ ਵੱਲੋਂ ਅਜਿਹੇ ਕੈਦੀਆਂ ਨੂੰ ਮਹੀਨੇ ਦੀ ਵਿਸੇਸ਼ ਛੁੱਟ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ 10 ਸਾਲ ਦੀ ਸਜ਼ਾ ਮਿਲੀ ਹੋਵੇ ਅਤੇ ਉਹਨਾਂ ਨੇ ਉਸ ਵਿਚ 9 ਸਾਲ ਅਤੇ 6 ਮਹੀਨੇ ਦੀ ਕਸਟਡੀ ਪੂਰੀ ਕਰ ਲਈ ਹੋਵੇ। 

ਦੱਸ ਦਈਏ ਕਿ ਹਰਿਆਣਾ ਵਿਚ ਮੁੱਖ ਮੰਤਰੀ ਰਹਿੰਦੇ ਹੋਏ ਉਹਨਾਂ ਦੇ ਕਾਰਜਕਾਲ ਵਿਚ ਅਧਿਆਪਕ ਭਰਤੀ ਵਿਚ ਘੁਟਾਲਾ ਹੋਇਆ ਸੀ ਜਿਸ ਕਰ ਕੇ ਉਹਨਾਂ ਨੂੰ 10 ਸਾਲ ਦੀ ਸਜ਼ਾ ਹੋਈ ਸੀ। ਚੌਟਾਲਾ ਨੂੰ ਇਹ ਸਜ਼ਾ ਸੀਬੀਆਈ ਸ਼ਪੈਸ਼ਲ ਕੋਰਟ ਨੇ ਸੁਣਾਈ ਸੀ।  

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement