AAP ਸੰਸਦ ਨੇ ਰਾਮ ਮੰਦਰ ਟਰੱਸਟ 'ਤੇ ਭ੍ਰਿਸ਼ਟਾਚਾਰ ਦੇ ਲਾਏ ਇਲਜ਼ਾਮ, CM ਯੋਗੀ ਨੂੰ ਲਿਖਿਆ ਪੱਤਰ
Published : Jun 23, 2021, 2:48 pm IST
Updated : Jun 23, 2021, 3:34 pm IST
SHARE ARTICLE
AAP MP Sanjay Singh
AAP MP Sanjay Singh

AAP ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਜਪਾ ਨੇਤਾਵਾਂ ਅਤੇ ਇਕ ਟਰੱਸਟ ਦੇ ਰਾਮ ਮੰਦਰ ਘੁਟਾਲੇ ਵਿੱਚ ਸ਼ਾਮਲ ਹੋਣ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ (AAP Leader wrote letter to UP CM) ਨੇ ਅਯੁੱਧਿਆ (Ayodhya) ਵਿੱਚ ਚੱਲ ਰਹੇ ਵਿਵਾਦ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Yogi Adityanath) ਨੂੰ ਇੱਕ ਪੱਤਰ ਲਿਖਿਆ ਹੈ। ਸੰਜੇ ਸਿੰਘ ਨੇ ਮੁੱਖ ਮੰਤਰੀ ਯੋਗੀ ਨੂੰ ਪੱਤਰ ਵਿੱਚ ਕਿਹਾ ਕਿ ਅਯੁੱਧਿਆ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਮ ਮੰਦਰ ਦੀ ਉਸਾਰੀ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ (Corruption charges on Ram Mandir Trust) ਵੱਲੋਂ ਜ਼ਮੀਨ ਦੀ ਖਰੀਦ ਵਿੱਚ ਭ੍ਰਿਸ਼ਟਾਚਾਰ ਅਤੇ ਘੁਟਾਲੇ ਦਾ ਕੇਸ ਸਾਹਮਣੇ ਆਇਆ ਹੈ। 

ਹੋਰ ਪੜ੍ਹੋ: ਖਾਣਾ ਪਹੁੰਚਾਉਣ ਲਈ Cycle 'ਤੇ ਜਾਂਦਾ ਸੀ Delivery Boy, ਲੋਕਾਂ ਨੇ Gift ਕੀਤੀ ਬਾਈਕ

Ayodhya Ram MandirAyodhya Ram Mandir

ਇਸ ਜ਼ਮੀਨ ਦੀ ਖਰੀਦ ਵਿਚ ਭਾਰਤੀ ਜਨਤਾ ਪਾਰਟੀ (BJP) ਦੇ ਅਯੁੱਧਿਆ ਦੇ ਮੇਅਰ (Ayodhya Mayor), ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਟਰੱਸਟ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਸਾਰੇ ਦਸਤਾਵੇਜ਼ ਮਿਲ ਗਏ ਹਨ। ਇਹ ਵੀ ਪ੍ਰਾਪਤ ਹੋਇਆ ਹੈ ਕਿ ਉਹ ਜ਼ਮੀਨ ਜੋ ਸਰਕਾਰ ਦੀ ਹੈ, ਉਹ ਵੀ ਟਰੱਸਟ ਦੁਆਰਾ ਭਾਜਪਾ ਨੇਤਾਵਾਂ ਦੀ ਮਿਲੀਭੁਗਤ ਨਾਲ ਕਰੋੜਾਂ ਵਿਚ ਖਰੀਦੀ ਗਈ। ਭਾਜਪਾ ਨੇਤਾਵਾਂ ਅਤੇ ਟਰੱਸਟ ਅਧਿਕਾਰੀਆਂ ਨੇ ਸ਼ਰਧਾਲੂਆਂ ਦੇ ਦਿੱਤੇ ਦਾਨ ਚੋਰੀ ਕਰਕੇ ਕਰੋੜਾਂ ਲੋਕਾਂ ਦੀ ਆਸਥਾ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਹੋਰ ਪੜ੍ਹੋ: Kangana Ranaut ਨੇ ਕੀਤੀ ਦੇਸ਼ ਦਾ ਨਾਂਅ ਬਦਲਣ ਦੀ ਮੰਗ, ਕਿਹਾ India ਗੁਲਾਮੀ ਦੀ ਪਛਾਣ

Yogi Adityanath and Sanjay SinghYogi Adityanath and Sanjay Singh

ਸਾਰੀ ਪ੍ਰਕਿਰਿਆ 'ਤੇ ਸਵਾਲ ਉਠਾਉਂਦਿਆਂ ਸੰਜੇ ਸਿੰਘ ਨੇ ਆਪਣੀ ਚਿੱਠੀ ਵਿਚ ਕਿਹਾ ਕਿ ਜਦੋਂ ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਖ਼ੁਦ ਟਰੱਸਟ ਦੇ ਮੈਂਬਰ ਹਨ, ਸਰਕਾਰੀ ਜ਼ਮੀਨਾਂ ਉਨ੍ਹਾਂ ਦੇ ਧਿਆਨ ਵਿਚ ਹਨ, ਤਾਂ ਸਮੇਂ ਸਿਰ ਕਰੋੜਾਂ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ, ਇਸ ਕਾਰਨ ਜ਼ਿਲ੍ਹਾ ਮੈਜਿਸਟਰੇਟ ਅਤੇ ਪ੍ਰਸ਼ਾਸਨ ਦੀ ਭੂਮਿਕਾ ਵੀ ਸ਼ੱਕ ਅਧੀਨ ਹੈ।

ਹੋਰ ਪੜ੍ਹੋ: Gold Hallmarking ਨਿਯਮਾਂ ਤੋਂ ਬਾਅਦ ਘਰ ਵਿਚ ਪਏ ਸੋਨੇ ਦੇ ਗਹਿਣਿਆਂ ਦਾ ਕੀ ਹੋਵੇਗਾ?

LetterLetter

ਉਨ੍ਹਾਂ ਅਗੇ ਕਿਹਾ ਕਿ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲੇ ਭਾਜਪਾ ਨੇਤਾਵਾਂ ਅਤੇ ਟਰੱਸਟ ਅਧਿਕਾਰੀਆਂ ਨੂੰ ਜੇਲ੍ਹ ਭੇਜਿਆ ਜਾਵੇ ਅਤੇ ਸ੍ਰੀ ਰਾਮ ਮੰਦਰ ਦੀ ਉਸਾਰੀ ਲਈ ਨਜ਼ੂਲ (ਸਰਕਾਰੀ) ਜ਼ਮੀਨ ਮੁਫਤ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਸਾਰੀ ਜ਼ਮੀਨ ਦੀ ਖਰੀਦ ਵਿੱਚ ਸ਼ਾਮਲ ਮੁਲਜ਼ਮਾਂ ਦੇ ਬੈਂਕ ਖਾਤੇ ਪ੍ਰਾਪਤ ਕਰਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਦੁਆਰਾ ਕੀਤੇ ਕਰੋੜਾਂ ਦੇ ਭ੍ਰਿਸ਼ਟਾਚਾਰ ਦੀ ਮੁੜ ਵਸੂਲੀ ਕਰਨ। 

LetterLetter

ਰਾਜ ਸਭਾ ਦੇ ਸੰਸਦ ਸੰਜੇ ਸਿੰਘ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਭੇਜੇ ਇੱਕ ਪੱਤਰ ਵਿੱਚ ਲਿਖਿਆ ਕਿ ਭਾਜਪਾ ਦੇ ਮੇਅਰ ਰਿਸ਼ੀਕੇਸ਼ ਉਪਾਧਿਆਏ (Rishikesh Upadhyay), ਭਤੀਜੇ ਦੀਪ ਨਾਰਾਇਣ ਉਪਾਧਿਆਏ, ਸਹੁਰੇ ਦਾ ਸਾਲਾ ਰਵੀ ਮੋਹਨ ਤਿਵਾੜੀ, ਟਰੱਸਟ ਦੇ ਜਨਰਲ ਸੱਕਤਰ ਚੰਪਤ ਰਾਏ (Champat Rai), ਮੈਂਬਰ ਅਨਿਲ ਕੁਮਾਰ ਮਿਸ਼ਰਾ ਆਦਿ ਨੇ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਕੀਤਾ ਹੈ। ਪੱਤਰ ਵਿਚ ਇਸ ਦਾ ਵਿਸਥਾਰ ਨਾਲ ਜ਼ਿਕਰ ਵੀ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement