
ਕਿਹਾ- ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਈ ਵੋਟ ਦੇਣਗੇ ਲੋਕ
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਰਾਜਿੰਦਰ ਨਗਰ ਵਿਧਾਨ ਸਭਾ ਹਲਕਾ ਵਿਚ ਵੋਟਿੰਗ ਚੱਲ ਰਹੀ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਰਾਜਿੰਦਰ ਨਗਰ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਈ ਹੈ। ਰਾਘਵ ਚੱਢਾ ਦੇ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।
ਰਾਘਵ ਚੱਢਾ ਨੇ ਕਿਹਾ ਕਿ ਲੋਕ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਸਾਰਿਆਂ ਨੂੰ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਲਈ ਵੋਟ ਦੇਣਗੇ। ਮੈਨੂੰ ਯਕੀਨ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਾਡੀ ਸਰਕਾਰ ਦੇ ਕੀਤੇ ਕੰਮਾਂ ਨੂੰ ਧਿਆਨ ਵਿਚ ਰੱਖ ਕੇ ਵੋਟ ਪਾਉਣਗੇ। ਰਾਜਿੰਦਰ ਨਗਰ ਦੇ ਲੋਕ ਇਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ। ਜੋ ਦਿੱਲੀ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।