
ਸਥਾਨਕ ਲੋਕਾਂ ਨੇ ਡਰਾਈਵਰ ਸਮੇਤ ਸੋਢੀ ਨੂੰ ਹਸਪਤਾਲ ਪਹੁੰਚਾਇਆ। ਹੁਣ ਦੋਵੇਂ ਖਤਰੇ ਤੋਂ ਬਾਹਰ ਹਨ।
ਨਵੀਂ ਦਿੱਲੀ - ਦੇਸ਼ ਦੀ ਸਭ ਤੋਂ ਵੱਡੀ ਡੇਅਰੀ ਕੋ-ਆਪਰੇਟਿਵ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਿਟੇਡ (GCMMF) ਦੇ ਮੈਨੇਜਿੰਗ ਡਾਇਰੈਕਟਰ ਆਰ ਐਸ ਸੋਢੀ ਦਾ ਬੁੱਧਵਾਰ ਰਾਤ ਨੂੰ ਗੁਜਰਾਤ ਦੇ ਆਨੰਦ ਪਿੰਡ ਨੇੜੇ ਇੱਕ ਕਾਰ ਹਾਦਸਾ ਹੋ ਗਿਆ। ਇਹ ਕੰਪਨੀ ਅਮੂਲ ਦੇ ਉਤਪਾਦ ਤਿਆਰ ਕਰਦੀ ਹੈ।
ਸੋਢੀ ਜਿਸ ਕਾਰ ਵਿਚ ਸਵਾਰ ਸਨ, ਉਹ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਪੁਲਿਸ ਨੇ ਦੱਸਿਆ ਕਿ ਅਣਜਾਣਪੁਣੇ ਕਾਰਨ ਡਰਾਈਵਰ ਕਾਰ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਸਥਾਨਕ ਲੋਕਾਂ ਨੇ ਡਰਾਈਵਰ ਸਮੇਤ ਸੋਢੀ ਨੂੰ ਹਸਪਤਾਲ ਪਹੁੰਚਾਇਆ। ਹੁਣ ਦੋਵੇਂ ਖਤਰੇ ਤੋਂ ਬਾਹਰ ਹਨ।