ਪਟਨਾ ਵਿਚ ਹੋਈ ਵਿਰੋਧੀ ਧਿਰਾਂ ਦੀ ਅਹਿਮ ਮੀਟਿੰਗ, 2024 ਦੀਆਂ ਚੋਣਾਂ ਇਕੱਠੇ ਲੜਨ ’ਤੇ ਬਣੀ ਸਹਿਮਤੀ
Published : Jun 23, 2023, 5:53 pm IST
Updated : Jun 23, 2023, 5:53 pm IST
SHARE ARTICLE
Will fight Lok Sabha polls together, say opposition parties after Patna Meet
Will fight Lok Sabha polls together, say opposition parties after Patna Meet

ਸ਼ਿਮਲਾ ਵਿਖੇ ਹੋਣ ਵਾਲੀ ਅਗਲੀ ਬੈਠਕ ਵਿਚ ਹੋਵੇਗੀ ਸੀਟ ਸ਼ੇਅਰਿੰਗ ਨੂੰ ਲੈ ਕੇ ਚਰਚਾ

 

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਵਿਚ ਅੱਜ ਵਿਰੋਧੀ ਧਿਰ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਨੂੰ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਮਗਰੋਂ ਵਿਰੋਧੀ ਪਾਰਟੀਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਈ, ਜਿਸ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਮੁਲਾਕਾਤ ਚੰਗੀ ਰਹੀ ਅਤੇ ਇਕੱਠੇ ਲੜਨ ’ਤੇ ਸਹਿਮਤੀ ਬਣੀ ਹੈ। ਇਸ ਮਗਰੋਂ ਅਗਲੀ ਮੀਟਿੰਗ ਸ਼ਿਮਲਾ ਵਿਖੇ ਹੋਵੇਗੀ, ਜਿਸ ਦੌਰਾਨ ਸੀਟ ਸ਼ੇਅਰਿੰਗ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜਲਵਾਯੂ ਤਬਦੀਲੀ ਨਾਲ ਦੁੱਗਣਾ ਹੋਇਆ ਲੂ ਚੱਲਣ ਦਾ ਖਦਸ਼ਾ

ਮਿਲ ਕੇ ਸਾਂਝੀ ਵਿਚਾਰਧਾਰਾ ਦੀ ਰੱਖਿਆ ਕਰਾਂਗੇ: ਰਾਹੁਲ ਗਾਂਧੀ

ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ ਅਤੇ ਭਾਵੇਂ ਇਨ੍ਹਾਂ ਪਾਰਟੀਆਂ 'ਚ ਕੁੱਝ ਮਤਭੇਦ ਹਨ, ਅਸੀਂ ਮਿਲ ਕੇ ਕੰਮ ਕਰਾਂਗੇ। ਮੀਟਿੰਗ ਵਿਚ ਸ਼ਾਮਲ ਹੋਏ ਸਾਰੇ ਨੇਤਾਵਾਂ ਦਾ ਸੁਆਗਤ ਕਰਦੇ ਹੋਏ, ਉਨ੍ਹਾਂ ਕਿਹਾ, "ਨਿਤੀਸ਼ ਜੀ ਨੇ ਅੱਜ ਦੁਪਹਿਰ ਦੇ ਖਾਣੇ ਵਿਚ ਸਾਨੂੰ ਬਿਹਾਰ ਦੇ ਸਾਰੇ ਪਕਵਾਨ ਖੁਆਏ। ਇਸ ਲਈ ਤੁਹਾਡਾ ਧੰਨਵਾਦ।"

ਇਹ ਵੀ ਪੜ੍ਹੋ: ਉਡੀਸਾ ਰੇਲ ਹਾਦਸਾ : ਰੇਲਵੇ ਸਟੇਸ਼ਨਾਂ ਦੇ ਕਮਰਿਆਂ ਅੰਦਰ ਸੀ.ਸੀ.ਟੀ.ਵੀ. ਨਿਗਰਾਨੀ ਦਾ ਸੁਝਾਅ

ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, "ਭਾਜਪਾ ਲੋਕਤੰਤਰ 'ਤੇ ਹਮਲਾ ਕਰ ਰਹੀ ਹੈ। ਮੈਂ ਮੀਟਿੰਗ 'ਚ ਵੀ ਇਹੀ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ। ਸਾਡੇ ਕੁੱਝ ਮਤਭੇਦ ਹਨ ਪਰ ਅਸੀਂ ਇਕੱਠੇ ਕੰਮ ਕਰਾਂਗੇ। ਅਸੀਂ ਸਾਂਝੀ ਵਿਚਾਰਧਾਰਾ ਦੀ ਲੜਾਈ ਲੜਾਂਗੇ”।

ਮੱਲਿਕਾਰਜੁਨ ਖੜਗੇ ਨੇ ਕਿਹਾ, "ਵਿਰੋਧੀ ਮੀਟਿੰਗ ਵਿਚ ਕੰਨਿਆਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਦੇ ਨਾਂਅ ਹਨ। ਸਾਰੇ ਨੇਤਾ ਇਕਜੁਟ ਹੋ ਕੇ ਅੱਗੇ ਚੋਣਾਂ ਲੜਨ ਲਈ ਇਕ ਸਾਂਝਾ ਏਜੰਡਾ ਤਿਆਰ ਕਰ ਰਹੇ ਹਨ। ਅਸੀਂ 10 ਜਾਂ 12 ਜੁਲਾਈ ਨੂੰ ਸ਼ਿਮਲਾਵਿੱਚ ਮੀਟਿੰਗ ਕਰ ਰਹੇ ਹਾਂ। ਅਸੀਂ 2024 ਦੀ ਲੜਾਈ ਇੱਕਜੁੱਟ ਹੋ ਕੇ ਲੜਨੀ ਹੈ। ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਹੈ। ਅਸੀਂ ਇਸ ਵਿਚ ਜ਼ਰੂਰ ਕਾਮਯਾਬ ਹੋਵਾਂਗੇ। "

ਇਹ ਵੀ ਪੜ੍ਹੋ: ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਜਾਰੀ: ਡਾ.ਬਲਜੀਤ ਕੌਰ

ਭਾਜਪਾ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ: ਮਮਤਾ ਬੈਨਰਜੀ

ਇਸ ਮਗਰੋਂ ਮਮਤਾ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਇਹ ਭਾਰਤ ਦੀਆਂ ਆਖ਼ਰੀ ਆਮ ਚੋਣਾਂ ਹੋਣਗੀਆਂ। ਭਾਜਪਾ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਤਿਹਾਸ ਨੂੰ ਸੰਭਾਲਿਆ ਜਾਵੇ। ਉਨ੍ਹਾਂ ਕਿਹਾ, ''ਅਸੀਂ ਵੀ ਦੇਸ਼ ਦੇ ਨਾਗਰਿਕ ਹਾਂ। ਅਸੀਂ ਤਾਨਾਸ਼ਾਹੀ ਦੇ ਵਿਰੁਧ ਹਾਂ। ਅਸੀਂ ਵੀ ਭਾਰਤ ਮਾਤਾ ਦੀ ਜੈ ਕਹਿੰਦੇ ਹਾਂ। ਜਦੋਂ ਮਣੀਪੁਰ ਸੜਦਾ ਹੈ ਤਾਂ ਅਸੀਂ ਵੀ ਉਦਾਸ ਹੁੰਦੇ ਹਾਂ। ਇਸ ਲਈ ਸਾਨੂੰ ਵਿਰੋਧੀ ਧਿਰ ਨਾ ਕਿਹਾ ਜਾਵੇ”।

ਉਨ੍ਹਾਂ ਕਿਹਾ, “ਮੀਡੀਆ ਨੂੰ ਵੀ ਕਾਬੂ ਕੀਤਾ ਗਿਆ ਹੈ। ਜੋ ਵੀ ਭਾਜਪਾ ਵਿਰੁਧ ਹੈ, ਉਨ੍ਹਾਂ 'ਤੇ ਈ.ਡੀ. ਅਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ।  ਭਾਜਪਾ ਦੀ ਸਰਕਾਰ ਤਾਨਾਸ਼ਾਹ ਹੈ, ਇਨ੍ਹਾਂ ਨੂੰ ਬੇਰੁਜ਼ਗਾਰੀ, ਅਰਥਵਿਵਸਥਾ, ਮਹਿਲਾ ਸੁਰੱਖਿਆ ਅਤੇ ਦਲਿਤਾਂ ਦੀ ਚਿੰਤਾ ਨਹੀਂ ਹੈ।

ਇਹ ਵੀ ਪੜ੍ਹੋ: ਯੂ.ਪੀ. : ਇਕ ਹੋਰ ਮੰਦਰ ’ਚ ਡਰੈੱਸ ਕੋਡ ਲਾਗੂ 

ਇਸ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜੇਡੀਯੂ ਆਗੂ ਨਿਤੀਸ਼ ਕੁਮਾਰ, ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ, ਐਨਸੀ ਆਗੂ ਫਾਰੂਕ ਅਬਦੁੱਲਾ ਸਣੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement