
Arvind Kejriwal : ਦੋ ਦਿਨ ਪਹਿਲਾਂ ਹੇਠਲੀ ਅਦਾਲਤ ਨੇ ਦਿੱਤੀ ਸੀ ਜ਼ਮਾਨਤ, ED ਦੀ ਹਾਈ ਕੋਰਟ ’ਚ ਅਪੀਲ ਮਗਰੋਂ ਲੱਗ ਗਈ ਸੀ ਰੋਕ
Arvind Kejriwal : ਹਾਈਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲਾ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ। ਹੁਣ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਵੱਲੋਂ ਆਪਣੀ ਜ਼ਮਾਨਤ 'ਤੇ ਲਗਾਈ ਰੋਕ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਵਕੀਲਾਂ ਨੇ ਸੋਮਵਾਰ ਸਵੇਰੇ ਸੁਣਵਾਈ ਦੀ ਅਪੀਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਾਰਚ ਵਿਚ ਗ੍ਰਿਫ਼ਤਾਰ ਕੀਤਾ ਸੀ, ਫ਼ਿਲਹਾਲ ਉਹ ਤਿਹਾੜ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜੋ:Kapurthala News : ਕਪੂਰਥਲਾ ’ਚ ਹਰਿਆਣਾ ਦੇ ਬੈਂਕ ਅਫ਼ਸਰ ਨਾਲ ਹੋਈ ਲੁੱਟ
ਦੱਸ ਦਈਏ ਕਿ ਦੋ ਦਿਨ ਪਹਿਲਾਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਦੀ ਵੈਕੇਸ਼ਨ ਬੈਂਚ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਪਰ ਅਗਲੇ ਹੀ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜ਼ਮਾਨਤ ਦੇ ਖ਼ਿਲਾਫ਼ ਹਾਈਕੋਰਟ ਪਹੁੰਚ ਗਿਆ। ਸ਼ਨੀਵਾਰ ਨੂੰ ਈਡੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਸੁਣਵਾਈ ਪੂਰੀ ਨਹੀਂ ਹੁੰਦੀ। ਹੇਠਲੀ ਅਦਾਲਤ ਦਾ ਫੈਸਲਾ ਲਾਗੂ ਨਾ ਕੀਤਾ ਜਾਵੇ। ਮਾਮਲੇ 'ਚ ਈਡੀ ਦੇ ਵਕੀਲਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਨਹੀਂ ਮਿਲਿਆ।
(For more news apart from Arvind Kejriwal approached the Supreme Court against the ban on bail News in Punjabi, stay tuned to Rozana Spokesman)