Maharashtra news: ਟੈਸਟ ’ਚ ਨੰਬਰ ਘੱਟ ਆਉਣ ’ਤੇ ਧੀ ਨੂੰ ਕੁੱਟ ਕੁੱਟ ਕੇ ਮਾਰਿਆ

By : PARKASH

Published : Jun 23, 2025, 12:49 pm IST
Updated : Jun 23, 2025, 12:49 pm IST
SHARE ARTICLE
Maharashtra news: Daughter beaten to death for scoring low marks in test
Maharashtra news: Daughter beaten to death for scoring low marks in test

Maharashtra news: ਪੁਲਿਸ ਨੇ ਮਾਂ ਦੀ ਸ਼ਿਕਾਇਤ ’ਤੇ ਅਧਿਆਪਕ ਪਿਉ ਨੂੰ ਕੀਤਾ ਗ੍ਰਿਫ਼ਤਾਰ

 

Daughter beaten to death for scoring low marks in test : ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਵਿੱਚ ਇੱਕ 16 ਸਾਲਾ ਲੜਕੀ ਨੂੰ ਉਸਦੇ ਪਿਤਾ, ਜੋ ਕਿ ਇੱਕ ਸਕੂਲ ਅਧਿਆਪਕ ਸੀ, ਨੇ ਟੈਸਟ ਵਿੱਚ ਘੱਟ ਅੰਕ ਪ੍ਰਾਪਤ ਕਰਨ ਕਾਰਨ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿਤਾ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਦੀ।  

ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਅਟਪੜੀ ਤਹਿਸੀਲ ਦੇ ਨੇਲਕਰੰਜੀ ਪਿੰਡ ਵਿੱਚ ਵਾਪਰੀ। ਉਨ੍ਹਾਂ ਦਸਿਆ ਕਿ ਮੁਲਜ਼ਮ ਧੋਂਡੀਰਾਮ ਭੋਸਲੇ (45) ਆਪਣੀ ਧੀ ਸਾਧਨਾ, ਜੋ ਕਿ 12ਵੀਂ ਜਮਾਤ ਦੀ ਵਿਦਿਆਰਥਣ ਹੈ, ਦੇ ਟੈਸਟ ਵਿੱਚ ਘੱਟ ਅੰਕ ਆਉਣ ਤੋਂ ਨਾਰਾਜ਼ ਸੀ ਅਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਆਟਾ ਬਣਾਉਣ ਲਈ ਵਰਤੀ ਜਾਂਦੀ ਪੱਥਰ ਦੀ ਚੱਕੀ ਦਾ ਲੱਕੜ ਦੇ ਹੈਂਡਲ ਨਾਲ ਆਪਣੀ ਪਤਨੀ ਅਤੇ ਪੁੱਤਰ ਦੀ ਮੌਜੂਦਗੀ ਵਿੱਚ ਲੜਕੀ ’ਤੇ ਹਮਲਾ ਕਰ ਦਿੱਤਾ।

ਅਟਪੜੀ ਪੁਲਿਸ ਥਾਣੇ ਦੇ ਸੀਨੀਅਰ ਇੰਸਪੈਕਟਰ ਵਿਨੇ ਬਹਿਰ ਨੇ ਦਸਿਆ, ‘‘ਲੜਕੀ ਨੂੰ ਸਾਂਗਲੀ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਉਸਦੀ ਮੌਤ ਕਈ ਸੱਟਾਂ ਲੱਗਣ ਕਾਰਨ ਹੋਈ। ਉਨ੍ਹਾਂ ਕਿਹਾ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

(For more news apart from Maharashtra Latest News, stay tuned to Rozana Spokesman)

SHARE ARTICLE

ਏਜੰਸੀ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement