ਸੋਸ਼ਲ ਮੀਡੀਆ 'ਤੇ ਕੰਟਰੋਲ ਕਰਨ ਦਾ ਕੋਈ ਪ੍ਰਸਤਾਵ ਨਹੀਂ : ਸਰਕਾਰ
Published : Jul 23, 2018, 4:05 pm IST
Updated : Jul 23, 2018, 4:05 pm IST
SHARE ARTICLE
Rajvardhan Singh Rathaur
Rajvardhan Singh Rathaur

ਕੇਂਦਰ ਸਰਕਾਰ ਨੇ ਰਾਜ ਸਭਾ ਵਿਚ ਕਿਹਾ ਕਿ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਸਰਕਾਰ ਨੇ ਇਸ ਸਬੰਧੀ ਕੋਈ ਯੋਜਨਾ ਹੋਣ ਦੀ ਗੱਲ ਤੋਂ ...

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਰਾਜ ਸਭਾ ਵਿਚ ਕਿਹਾ ਕਿ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਸਰਕਾਰ ਨੇ ਇਸ ਸਬੰਧੀ ਕੋਈ ਯੋਜਨਾ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਰਾਜਵਰਧਨ ਸਿੰਘ ਰਾਠੌੜ ਨੇ ਅਪਣੇ ਲਿਖਤੀ ਉਤਰ ਵਿਚ ਦਿਤੀ। ਰਾਠੌੜ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨ ਲਈ ਮੰਤਰਾਲਾ ਵਿਚ ਕੋਈ ਪ੍ਰਸਤਾਵ ਨਹੀਂ ਹੈ।

Watsapp Watsappਹਾਲਾਂਕਿ ਮੰਤਰਾਲਾ ਸੋਸ਼ਲ ਮੀਡੀਆ ਪਲੇਟਫਾਰਮ ਭਾਵ ਫੇਸਬੁਕ, ਟਵਿੱਟਰ, ਇੰਸਟਾਗ੍ਰਾਮ, ਯੂ-ਟਿਊਬ ਆਦਿ ਦੇ ਜ਼ਰੀਏ ਅਪਣੀਆਂ ਨੀਤੀਆਂ ਅਤੇ ਪ੍ਰੋਗਰਾਮ ਦੇ ਬਾਰੇ ਵਿਚ ਜਾਣਕਾਰੀ ਅਦਾਨ ਪ੍ਰਦਾਨ ਕਰਨ ਲਈ ਸੁਵਿਧਾਜਨਕ ਬਣਾਉਣ ਲਈ ਇਕ ਸੋਸ਼ਲ ਮੀਡੀਆ ਕੇਂਦਰ ਸਥਾਪਿਤ ਕਰਨ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ। ਰਾਠੌੜ ਨੂੰ ਇਹ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਸੋਸ਼ਲ ਮੀਡੀਆ ਨੂੰ ਕੰਟਰੋਲ ਕਰਨ ਦੀ ਕੋਈ ਯੋਜਨਾ ਬਣਾ ਰਹੀ ਹੈ ਕਿਉਂਕਿ ਇਹ ਸਮਾਜ ਲਈ ਗੰਭੀਰ ਖ਼ਤਰਾ ਪੈਦਾ ਕਰ ਰਿਹਾ ਹੈ? ਸਰਕਾਰ ਦਾ ਕਹਿਣਾ ਹੈ ਕਿ ਕਿਸੇ ਵਿਅਕਤੀ ਦੇ ਅਧਿਕਾਰਾਂ 'ਤੇ ਹਮਲਾ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ।

Rajvardhan Singh RathaurRajvardhan Singh Rathaurਰਾਠੌੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਸੋਸ਼ਲ ਮੀਡੀਆ ਹੱਬ ਬਣਾਉਣ ਦਾ ਕਦਮ ਲੋਕਾਂ ਦੇ ਵਾਟਸਐਪ ਸੰਦੇਸ਼ਾਂ ਨੂੰ ਟੈਪ ਕਰਨਾ  ਹੈ। 
ਦਸ ਦਈਏ ਕਿ ਮੰਤਰਾਲਾ ਤਹਿਤ ਇਕ ਜਨਤਕ ਖੇਤਰ ਅਦਾਰਾ  ਬ੍ਰਾਡਕਾਸਟਿੰਗ ਇੰਜੀਨਿਅਰਿੰਗ ਕੰਸਲਟੈਂਟ ਇੰਡੀਆ ਲਿਮਟਿਡ ਨੇ ਯੋਜਨਾ ਦੇ ਲਈ ਇਕ ਸਾਫ਼ਟਵੇਅਰ ਦੀ ਸਪਲਾਈ ਲਈ ਟੈਂਡਰ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਇਹ ਸਵਾਲ ਉਠਣੇ ਸ਼ੁਰੂ ਹੋ ਗਏ ਸਨ ਕਿ ਸਰਕਾਰ ਲੋਕਾਂ ਦੇ ਵਾਟਸਐਪ ਸੰਦੇਸ਼ਾਂ ਨੂੰ ਟੈਪ ਕਰਨਾ ਚਾਹੁੰਦੀ ਹੈ, ਜਿਸ ਨਾਲ ਲੋਕਾਂ ਦੀ ਨਿੱਜਤਾ 'ਤੇ ਹਮਲਾ ਹੋਵੇਗਾ। 

Social MediaSocial Mediaਇਨ੍ਹਾਂ ਪ੍ਰਤੀਕਿਰਿਆਵਾਂ ਦੇ ਚਲਦੇ ਕੇਂਦਰ ਸਰਕਾਰ ਕੋਲੋਂ ਵਾਰ-ਵਾਰ ਇਸ ਸਬੰਧੀ ਜਵਾਬ ਮੰਗਿਆ ਜਾ ਰਿਹਾ ਸੀ। ਕੁੱਝ ਲੋਕਾਂ ਨੇ ਸੁਪਰੀਮ ਕੋਰਟ ਵਿਚ ਵੀ ਸਰਕਾਰ ਦੇ ਇਸ ਕਦਮ ਨੂੰ ਲੈ ਕੇ ਇਤਰਾਜ਼ ਜ਼ਾਹਿਰ ਕੀਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਸਰਕਾਰ ਤੋਂ ਇਸ ਸਬੰਧੀ ਜਵਾਬ ਤਲਬ ਕੀਤਾ ਸੀ। ਰਾਜ ਮੰਤਰੀ ਰਾਜਵਰਧਨ ਸਿੰਘ ਰਾਠੌੜ ਨੇ ਇਸੇ ਸਬੰਧ ਵਿਚ ਅਪਣੀ ਸਥਿਤੀ ਸਪੱਸ਼ਟ ਕਰਨ ਲਈ ਰਾਜ ਸਭਾ ਵਿਚ ਇਹ ਲਿਖ਼ਤੀ ਜਵਾਬ ਦਿਤਾ ਹੈ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement