
ਦੇਸ਼ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ 12 ਲੱਖ ਨੂੰ ਪਾਰ ਕਰ ਗਏ ਹਨ।
ਰਾਂਚੀ: ਦੇਸ਼ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ 12 ਲੱਖ ਨੂੰ ਪਾਰ ਕਰ ਗਏ ਹਨ। ਕੋਰੋਨਾ ਦੀ ਲਾਗ ਨੂੰ ਰੋਕਣ ਲਈ ਰਾਜ ਸਰਕਾਰਾਂ ਨੇ ਦਿੱਤੀਆਂ ਛੋਟਾਂ ਨੂੰ ਵਾਪਸ ਲੈਣਾ ਸ਼ੁਰੂ ਕਰ ਦਿੱਤਾ ਹੈ। ਲਾਗ ਨੂੰ ਦੂਰ ਕਰਨ ਲਈ ਕਈ ਸ਼ਹਿਰਾਂ ਵਿਚ ਮੁੜ ਲਾੱਕਡਾਉਨ ਲਾਗੂ ਕੀਤਾ ਜਾ ਰਿਹਾ ਹੈ।
coronavirus
ਇਸ ਦੌਰਾਨ ਝਾਰਖੰਡ ਸਰਕਾਰ ਨੇ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਜ਼ਾ ਦੇਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਰਕਾਰ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਫੈਸਲੇ ਅਨੁਸਾਰ, ਗਾਈਡਲਾਈਨ ਦੀ ਉਲੰਘਣਾ ਕਰਨ 'ਤੇ ਦੋ ਸਾਲ ਦੀ ਸਜਾ ਅਤੇ ਇਕ ਲੱਖ ਰੁਪਏ ਤਕ ਦਾ ਜ਼ੁਰਮਾਨਾ ਹੋਵੇਗਾ।
coronavirus
ਹੇਮੰਤ ਸੋਰੋਨ ਸਰਕਾਰ ਕੈਬਨਿਟ ਦੀ ਬੈਠਕ ਬੁੱਧਵਾਰ ਨੂੰ ਹੋਈ ਜਿਸ ਵਿਚ ਇਹ ਫੈਸਲਾ ਲਿਆ ਗਿਆ। ਇਸ ਲਈ ਆਰਡੀਨੈਂਸ ਲਿਆਂਦਾ ਗਿਆ ਸੀ ਮੰਤਰੀ ਮੰਡਲ ਵਿੱਚ ਕੁੱਲ 39 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਰਕਾਰ ਨੇ ਝਾਰਖੰਡ ਦਾ ਲੋਗੋ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਲੋਗੋ 15 ਅਗਸਤ ਨੂੰ ਲਾਂਚ ਕੀਤਾ ਜਾਵੇਗਾ।
Coronavirus
ਝਾਰਖੰਡ ਵਿਚ ਕੋਰੋਨਾ ਦੀ ਲਾਗ ਦੇ 6682 ਮਾਮਲੇ ਹਨ
ਝਾਰਖੰਡ ਵਿੱਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੀ ਲਾਗ ਦੇ 439 ਨਵੇਂ ਕੇਸ ਸਾਹਮਣੇ ਆਏ ਹਨ ਅਤੇ 3 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਰਾਜ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6682 ਹੋ ਗਈ ਹੈ।
Coronavirus
ਇਸ ਮਹਾਂਮਾਰੀ ਨਾਲ ਹੁਣ ਤੱਕ ਰਾਜ ਵਿਚ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਰਾਜ ਵਿਚ 3,570 ਵਿਅਕਤੀ ਜ਼ੇਰੇ ਇਲਾਜ ਹਨ ਅਤੇ 3,048 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ