ਈ.ਡੀ. ਨੇ ਖਾਦ ਘਪਲਾ ਮਾਮਲੇ ’ਚ ਅਸ਼ੋਕ ਗਹਿਲੋਤ ਦੇ ਭਰਾ ਦੇ ਘਰ ਮਾਰਿਆ ਛਾਪਾ
Published : Jul 23, 2020, 9:05 am IST
Updated : Jul 23, 2020, 9:05 am IST
SHARE ARTICLE
E.D. Raids Ashok Gehlot's brother's house in fertilizer scam
E.D. Raids Ashok Gehlot's brother's house in fertilizer scam

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਖਾਦ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਲੇ ’ਚ ਬੁਧਵਾਰ ਨੂੰ ਦੇਸ਼ ਭਰ ’ਚ ਕੀਤੀ

ਨਵੀਂ ਦਿੱਲੀ, 22 ਜੁਲਾਈ : ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਖਾਦ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਲੇ ’ਚ ਬੁਧਵਾਰ ਨੂੰ ਦੇਸ਼ ਭਰ ’ਚ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਤਹਿਤ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਦੇ ਘਰ ’ਚ ਵੀ ਛਾਪੇਮਾਰੀ ਕੀਤੀ।  ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਰਾਜਸਥਾਨ, ਪਛਮੀ ਬੰਗਾਲ, ਗੁਜਰਾਤ ਅਤੇ ਦਿੱਲੀ ’ਚ ਘੱਟੋਂ ਘੱਟ 13 ਸਥਾਨਾਂ ’ਤੇ ਛਾਪੇਮਾਰੀ ਕੀਤੀ।

File Photo File Photo

ਅਧਿਕਾਰੀਆਂ ਨੇ ਦਸਿਆ ਕਿ ਜੋਧਪੁਰ ’ਚ ਅਗ੍ਰਸੇਨ ਗਹਿਲੋਤ ਦੇ ਘਰਾਂ ’ਤੇ ਵੀ ਛਾਪੇਮਾਰੀ ਕੀਤੀ ਗਈ। ਅਗ੍ਰਸੇਨ ਗਹਿਲੋਤ ਕਥਿਤ ਖਾਦ ਮਾਮਲੇ ’ਚ ਸੱਤ ਕਰੋੜ ਰੁਪਏ ਦੇ ਕਸਟਮ ਜ਼ੁਰਮਾਨੇ ਦਾ ਸਾਹਮਣਾ ਕਰ ਰਹੇ ਹਨ।  ਈ.ਡੀ ਨੇ ਕਸਟਮ ਡਿਊਟੀ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਮਨੀ ਲਾਂਡਰਿੰਗ ਰੋਕਥਾਮ ਐਕਟ ਤੇ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਖਾਦ ਘੁਟਾਲਾ ਮਾਮਲੇ ’ਚ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਰਾਜਸਥਾਨ ’ਚ 6, ਗੁਜਰਾਤ ’ਚ ਚਾਰ, ਪੱਛਮੀ ਬੰਗਾਲ ’ਚ ਦੋ ਅਤੇ ਦਿੱਲੀ ’ਚ ਇਕ ਸਥਾਨ ’ਤੇ ਏਜੰਸੀ ਨੇ ਛਾਪੇਮਾਰੀ ਦੀ ਕਾਰਵਾਈ ਕੀਤੀ ਹੈ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement