ਪੰਜਾਬੀਆਂ ਦੀ ਸਮਝ ’ਤੇ ਸਵਾਲ ਕਰਨਾ ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਬੇਸਮਝੀ : ਜਤਿੰਦਰ ਪਾਲ ਗਾਗੀ
Published : Jul 23, 2020, 11:08 am IST
Updated : Jul 23, 2020, 11:08 am IST
SHARE ARTICLE
 Tripura CM
Tripura CM

ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ

ਨਵੀਂ ਦਿੱਲੀ, 22 ਜੁਲਾਈ (ਸੁਖਰਾਜ ਸਿੰਘ): ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਬਿਪਲੇਬ ਦੇਬ ਨੇ ਕਿਹਾ ਸੀ ਕਿ ਪੰਜਾਬੀ ਅਤੇ ਜਾਟ ਕਿਸੇ ਤੋਂ ਡਰਦੇ ਨਹੀਂ ਹਨ ਤੇ ਬਹੁਤ ਤਾਕਤਵਾਰ ਹਨ ਪ੍ਰੰਤੂ ਘੱਟ ਦਿਮਾਗ਼ ਵਾਲੇ ਹਨ।

File Photo File Photo

ਜਤਿੰਦਰ ਪਾਲ ਸਿੰਘ ਗਾਗੀ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਇਸ ਟਿਪਣੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਸ ਨੂੰ ਅਜਿਹਾ ਨਹੀਂ ਸੀ ਕਹਿਣਾ ਚਾਹੀਦਾ। ਉਨ੍ਹਾਂ ਆਖਿਆ ਕਿ ਪੰਜਾਬੀ ਅਤੇ ਸਰਦਾਰ ਦੇਸ਼ ਦੀ ਇੱਜ਼ਤ ਦੇ ਰਖਵਾਲੇ ਹਨ ਤੇ ਇਨ੍ਹਾਂ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਤੇ ਗੌਰਵਮਈ ਹੈ। ਉਨ੍ਹਾਂ ਕਿਹਾ ਕਿ ਇਕ ਮੁੱਖ ਮੰਤਰੀ ਵਲੋਂ ਕਿਸੇ ਭਾਈਚਾਰੇ ਵਿਰੁਧ ਅਪਮਾਨ ਭਰੀ ਟਿਪਣੀ ਕਰਨੀ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ। ਜਤਿਦਰ ਪਾਲ ਸਿੰਘ ਗਾਗੀ ਨੇ ਕਿਹਾ ਕਿ ਪੰਜਾਬੀਆਂ ਨੇ ਪੂਰੀ ਦੁਨੀਆਂ ਅੰਦਰ ਅਪਣੀ ਲਿਆਕਤ ਨਾਲ ਅਪਣਾ ਨਾਮ ਚਮਕਾਇਆ ਹੈ।

ਇੱਕਲੇ ਭਾਰਤ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿਚ ਸਿੱਖਾਂ ਦੀਆਂ ਪ੍ਰਾਪਤੀਆਂ ਬੇਸ਼ਮਾਰ ਹਨ ਤੇ ਭਾਰਤ ਦੀ ਗੱਲ ਕਰੀਏ ਤਾਂ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦਾ ਸੱਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ 80 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਕੀਤੀਆਂ ਅਤੇ ਦੇਸ਼ ਦੀ ਰਖਵਾਲੀ ਅਤੇ ਤਰੱਕੀ ਵਾਸਤੇ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀ ਸਮਝ ’ਤੇ ਸਵਾਲ ਕਰਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਬੇਸਮਝੀ ਹੈ ਤੇ ਉਨ੍ਹਾਂ ਨੂੰ ਸਿੱਖ ਕੌਮ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਸਾਹਮਣੇ ਰਖਦਿਆਂ ਹੀ ਕੋਈ ਟਿਪਣੀ ਕਰਨੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement