ਮੌਜੂਦਾ ਸੈਸ਼ਨ ਵਿਚ ਹੀ ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ: ਮਾਇਆਵਤੀ
Published : Jul 23, 2021, 11:10 am IST
Updated : Jul 23, 2021, 11:10 am IST
SHARE ARTICLE
Central government should repeal agricultural laws in current session: Mayawati
Central government should repeal agricultural laws in current session: Mayawati

ਮਾਇਆਵਤੀ ਨੇ ਟਵੀਟ ਕਰਦਿਆਂ ਕਿਹਾ, ‘ਕਿਸਾਨਾਂ ਪ੍ਰਤੀ ਹੰਕਾਰੀ ਹੋਣ ਦੀ ਬਜਾਏ ਸੰਵੇਦਨਸ਼ੀਲ ਹੋਵੇ ਸਰਕਾਰ’

ਲਖਨਊ: ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਕੋਲ ਸੰਸਦ ਦੇ ਚਾਲੂ ਸੈਸ਼ਨ ਵਿਚ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਪ੍ਰਤੀ ਹੰਕਾਰੀ ਹੋਣ ਦੀ ਬਜਾਏ ਸੰਵੇਦਨਸ਼ੀਲ ਅਤੇ ਉਹਨਾਂ ਦਾ ਹਮਦਰਦੀ ਹੋਣਾ ਚਾਹੀਦਾ ਹੈ।

BSP Chief MayawatiBSP Chief Mayawati

ਹੋਰ ਪੜ੍ਹੋ: ਪੱਤਰਕਾਰਾਂ ’ਤੇ ਹਮਲਾ ਨਿੰਦਣਯੋਗ ਪਰ ਲੇਖੀ ਨੂੰ ਕਿਸਾਨਾਂ ਨੂੰ ਭੰਡਣ ਦਾ ਕੋਈ ਅਧਿਕਾਰ ਨਹੀਂ: ਕੈਪਟਨ

ਬਸਪਾ ਮੁਖੀ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ, “ਸਰਕਾਰਾਂ ਨੂੰ ਕਿਸਾਨਾਂ ਪ੍ਰਤੀ ਹੰਕਾਰੀ ਨਾ ਹੋ ਕੇ ਸੰਵੇਦਨਸ਼ੀਲ ਅਤੇ ਹਮਦਰਦੀ ਹੋਣਾ ਚਾਹੀਦਾ ਹੈ  ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਕਿਸਾਨ ਕਾਫੀ ਲੰਬੇ ਸਮੇਂ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਥੇ ਅੰਦੋਲਨ ਕਰ ਰਹੇ ਹਨ’। ਉਹਨਾਂ ਅੱਗੇ ਕਿਹਾ, “ਹੁਣ ਇਹਨਾਂ ਕਿਸਾਨਾਂ ਨੇ ਜੰਤਰ-ਮੰਤਰ ਵਿਖੇ ਸੰਸਦ ਲਗਾਈ ਹੈ, ਕੇਂਦਰ ਮੌਜੂਦਾ ਸੈਸ਼ਨ ਵਿਚ ਹੀ ਇਹਨਾਂ ਕਾਨੂੰਨਾਂ ਨੂੰ ਰੱਦ ਕਰੇ। ਬਸਪਾ ਦੀ ਇਹੀ ਮੰਗ। ”

TweetTweet

ਹੋਰ ਪੜ੍ਹੋ: ਜਾਸੂਸੀ ਮਾਮਲਾ : Pegasus ਦੀ ਸੂਚੀ ਵਿਚ ਅਨਿਲ ਅੰਬਾਨੀ ਤੇ ਸਾਬਕਾ ਸੀਬੀਆਈ ਮੁਖੀ ਦਾ ਵੀ ਨਾਂਅ

ਜ਼ਿਕਰਯੋਗ ਹੈ ਕਿ ਪਿਛਲੇ ਅੱਠ ਮਹੀਨਿਆਂ ਤੋਂ ਭਿਆਨਕ ਸਰਦੀ, ਗਰਮੀ ਅਤੇ ਮੀਂਹ ਦੀ ਮਾਰ ਸਹਿ ਰਹੇ ਪ੍ਰਦਰਸ਼ਨਕਾਰੀ ਕਿਸਾਨ ਵੀਰਵਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪਹੁੰਚੇ। ਸੰਸਦ ਦਾ ਮਾਨਸੂਨ ਇਜਲਾਸ ਸੰਸਦ ਵਿਚ ਚੱਲ ਰਿਹਾ ਹੈ ਜੋ ਕਿ ਇੱਥੋਂ ਥੋੜੀ ਦੂਰੀ 'ਤੇ ਸਥਿਤ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੇ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਦਾ ਆਯੋਜਨ ਕੀਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement