ਪੁੱਤ ਬਣਿਆ ਕਪੁੱਤ, ਜ਼ਮੀਨ ਖ਼ਾਤਰ ਆਪਣੇ ਹੀ ਮਾਪਿਆਂ ਦਾ ਕੀਤਾ ਕਤਲ
Published : Jul 23, 2022, 2:40 pm IST
Updated : Jul 23, 2022, 2:40 pm IST
SHARE ARTICLE
photo
photo

ਪੁਲਿਸ ਨੇ ਦੋਸ਼ੀ ਦੀ ਭਾਲ ਕੀਤੀ ਸ਼ੁਰੂ

 

ਰੋਹਤਕ : ਹਰਿਆਣਾ ਦੇ ਰੋਹਤਕ ਵਿੱਚ ਰਿਸ਼ਤਿਆਂ ਨੂੰ  ਤਾਰ-ਤਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਕਲਯੁਗੀ ਪੁੱਤਰ ਨੇ ਮਾਪਿਆਂ ਦੇ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਮਲਾ ਜਾਇਦਾਦ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਸਵੇਰੇ 4 ਵਜੇ ਦੀ ਹੈ। ਉਹਨਾਂ ਨੂੰ ਰੋਹਤਕ-ਝੱਜਰ ਰੋਡ ਦੇ ਵਾਰਡ ਨੰਬਰ-18 ਵਿੱਚ ਦੋਹਰੇ ਕਤਲ ਦੀ ਸੂਚਨਾ ਮਿਲੀ ਸੀ।

PHOTOPHOTO

 

ਇਸ ਘਟਨਾ ਦੀ ਸੂਚਨਾ ਦੋਸ਼ੀ ਦੀ ਪਤਨੀ ਨੇ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  ਪੁਲਿਸ ਨੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

DEATHDEATH

 

 ਮ੍ਰਿਤਕਾਂ ਦੀ ਪਛਾਣ 58 ਸਾਲਾ ਚੰਦਰਭਾਨ ਅਤੇ ਉਸ ਦੀ 55 ਸਾਲਾ ਪਤਨੀ ਵਜੋਂ ਹੋਈ ਹੈ। ਚੰਦਰਭਾਨ ਦੀ ਨੂੰਹ ਅਤੇ ਮੁਲਜ਼ਮ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਸਹੁਰਾ ਹੋਟਲ ਚਲਾਉਂਦਾ ਸੀ। ਇਸ ਦੇ ਨਾਲ ਹੀ ਪਤੀ ਤਰੁਣ ਆਪਣੇ ਪਿਤਾ ਚੰਦਰਭਾਨ ਤੋਂ ਹੋਟਲ ਆਪਣੇ ਨਾਂ 'ਤੇ ਕਰਵਾਉਣ ਦੀ ਮੰਗ ਕਰ ਰਿਹਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ ਪਰ ਕੋਈ ਨਹੀਂ ਜਾਣਦਾ ਸੀ ਕਿ ਇਸ ਤਰ੍ਹਾਂ ਦੇ ਕੰਮ ਲਈ ਉਹ ਆਪਣੇ ਮਾਤਾ-ਪਿਤਾ ਦੋਵਾਂ ਨੂੰ ਮਾਰ ਦੇਵੇਗਾ।

ਮ੍ਰਿਤਕ ਦੀ ਨੂੰਹ ਨੇ ਦੱਸਿਆ ਕਿ ਸਵੇਰੇ 4 ਵਜੇ ਮੈਂ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਦੋਂ ਮੈਂ ਹੇਠਾਂ ਆਇਆ ਤਾਂ ਦੇਖਿਆ ਕਿ ਸੱਸ ਅਤੇ ਸਹੁਰਾ ਦੋਵੇਂ ਖੂਨ ਨਾਲ ਲੱਥਪੱਥ ਹਾਲਤ 'ਚ ਮੰਜੇ 'ਤੇ ਪਏ ਹਨ। ਉਸੇ ਸਮੇਂ ਪਤੀ ਤਰੁਣ ਮੇਰੇ ਸਾਹਮਣੇ ਉਥੋਂ ਫਰਾਰ ਹੋ ਗਿਆ। ਮੈਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਧ 'ਤੇ ਲਿਖਿਆ ਜਾ ਚੁੱਕਾ ਹੈ ਮੋਦੀ ਤੀਜੀ ਵਾਰ PM ਬਣ ਰਹੇ ਨੇ, ਅਸੀਂ 400 ਪਾਰ ਜਾਵਾਂਗੇ : ਵਿਜੇ ਰੁਪਾਣੀ

12 May 2024 10:50 AM

ਚਿੱਟੇ ਨੂੰ ਲੈ ਕੇ Akali ਅਤੇ Congress ਨੇ ਪਾ ਦਿੱਤਾ ਖਲਾਰਾ, AAP ਤੇ ਭਾਜਪਾ ਕੱਢੀਆਂ ਰੜਕਾਂ, 22 ਲੱਖ ਰੁਪਏ ਦੇ.....

12 May 2024 10:06 AM

Surjit Patar's House LIVE - ਹਰ ਅੱਖ ਨਮ, ਫੁੱਟ ਫੁੱਟ ਰੋ ਰਹੇ ਪਰਿਵਾਰ ਤੇ ਦੋਸਤ | ਵੇਖੋ LIVE ਤਸਵੀਰਾਂ

12 May 2024 9:30 AM

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM
Advertisement