
ਸੰਗਰੂਰ ਦੇ ਪਿੰਡ ਫਲੇੜਾ ਦੇ ਰਹਿਣ ਵਾਲੇ ਸਨ ਮ੍ਰਿਤਕ ਨੌਜਵਾਨ
ਸੰਗਰੂਰ: ਸੰਗਰੂਰ ਤੋਂ ਬਹੁਤ ਹੀ ਦੁਖਦਾਈਲ ਖਬਰ ਸਾਹਮਣੇ ਆਈ ਹੈ। ਇਥੇ ਖੇਤਾਂ ਵਿਤ ਕੰਮਕਰ ਰਹੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਭਰਵਾਂ ਦੀ ਪਹਿਚਾਣ ਬੱਲਾ ਰਾਮ (23 ਸਾਲ) ਤੇ ਵਿੱਕੀ ਸ਼ਰਮਾ (28 ਸਾਲ) ਸਪੁੱਤਰ ਸਵ: ਮਿੱਠੂ ਰਾਮ ਵਜੋਂ ਹੋਈ ਹੈ।
PHOTO
ਜਾਣਕਾਰੀ ਅਨੁਸਾਰ ਦੋਨੋਂ ਮੀਂਹ ਪੈਣ ਤੋਂ ਬਾਅਦ ਫ਼ਸਲ ਦਾ ਜਾਇਜ਼ਾ ਲੈਣ ਆਪਣੇ ਖੇਤ ਵਿੱਚ ਗਏ ਸਨ। ਛੋਟੇ ਭਰਾ ਬੱਲਾ ਰਾਮ ਨੇ ਬਿਜਲੀ ਦੇ ਖੰਭੇ ਨੂੰ ਛੂਹਿਆ ਤਾਂ ਉਸ ਨੂੰ ਕਰੰਟ ਲੱਗ ਗਿਆ। ਜਦੋਂ ਵੱਡੇ ਭਰਾ ਵਿੱਕੀ ਸ਼ਰਮਾ ਨੇ ਆਪਣੇ ਛੋਟੇ ਭਰਾ ਨੂੰ ਬਿਜਲੀ ਦਾ ਕਰੰਟ ਲੱਗਦਿਆਂ ਦੇਖਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਭਰਾ ਨੂੰ ਫੜ ਲਿਆ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਦੋਵੇਂ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਨ੍ਹਾਂ ਦੋਵਾਂ ਭਰਾਵਾਂ ਦੇ ਪਿਤਾ ਮਿੱਠੂ ਰਾਮ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਦੋਵੇਂ ਮ੍ਰਿਤਕ ਭਰਾਵਾਂ 'ਚੋਂ ਵਿੱਕੀ ਸ਼ਰਮਾ ਵਿਆਹਿਆ ਹੋਇਆ ਸੀ ਪਰ ਉਸ ਦੇ ਕੋਈ ਬੱਚਾ ਨਹੀਂ ਸੀ। ਛੋਟੇ ਭਰਾ ਬੱਲਾ ਰਾਮ ਦਾ ਅਜੇ ਵਿਆਹ ਨਹੀਂ ਹੋਇਆ ਸੀ ਦੋਵੇਂ ਭਰਾਵਾਂ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਇੱਕ ਬਜ਼ੁਰਗ ਮਾਤਾ, ਉਨ੍ਹਾਂ ਤੋਂ ਇਲਾਵਾ ਇੱਕ ਛੋਟਾ ਭਰਾ ਅਤੇ ਵਿੱਕੀ ਸ਼ਰਮਾ ਦੀ ਪਤਨੀ ਬਚੇ ਹਨ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਵੇਂ ਭਰਾਵਾਂ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ।