ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

By : KOMALJEET

Published : Jul 23, 2023, 4:36 pm IST
Updated : Jul 23, 2023, 4:36 pm IST
SHARE ARTICLE
Punjab News
Punjab News

ਇਸ ਗੱਲ 'ਤੇ ਦੁੱਖ ਹੈ ਕਿ ਹੁਣ ਤੱਕ ਖਰਾਬ ਹੋਈਆਂ ਫ਼ਸਲਾਂ ਦੀ ਕੋਈ ਗਿਰਦਾਵਰੀ ਨਹੀਂ ਹੋਈ : ਜਾਖੜ

ਭਾਜਪਾ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ

ਪਟਿਆਲਾ : ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਉੱਤਰੀ ਭਾਰਤ ਵਿਚ ਬੇਮਿਸਾਲ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਨੇ ਹੋਰ ਸੂਬਾਈ ਆਗੂਆਂ ਨਾਲ ਪਟਿਆਲਾ ਦੇ ਪਿੰਡਾਂ ਬੋਲੜਹ, ਬੁਲਾਰਹੀਆਂ ਅਤੇ ਰਾਠੀਆਂ ਦਾ ਦੌਰਾ ਕੀਤਾ।

ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਮੋਤੀ ਬਾਗ ਪੈਲੇਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ, "ਭਾਜਪਾ ਪੰਜਾਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਟਿਆਲਾ ਲੋਕ ਸਭਾ ਲਈ ਮੇਰੀ ਪਹਿਲੀ ਫੇਰੀ ਹੈ ਅਤੇ ਅਸੀਂ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੁਖਾਂਤ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਲੋਕਾਂ ਦੀ ਹਾਲਤ ਦੇਖ ਕੇ ਮਨ ਨੂੰ ਬਹੁਤ ਦੁੱਖ ਹੋਇਆ ਹੈ।"

ਇਹ ਵੀ ਪੜ੍ਹੋ: ਰੈਸਟੋਰੈਂਟ ਦੇ ਕਰਿੰਦਿਆਂ ਨੇ ਹੀ ਕੀਤਾ ਰੈਸਟੋਰੈਂਟ ਮਾਲਕ ਦਾ ਕਤਲ

ਜਾਖੜ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਸੂਬੇ ਵਿਚ ਭਾਰੀ ਬਰਸਾਤ ਦੀਆਂ ਅਗਾਊਂ ਚੇਤਾਵਨੀਆਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਹੁਣ ਤਕ ਕਿਸੇ ਵੀ ਪਿੰਡ ਵਿਚ ਗਿਰਦਾਵਰੀ ਨਹੀਂ ਕੀਤੀ ਗਈ, ਜੇਕਰ ਸਮੇਂ ਸਿਰ ਸਰਵੇਖਣ ਨਹੀਂ ਕੀਤਾ ਗਿਆ ਤਾਂ ਸਰਕਾਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਕਿਵੇਂ ਦੇਵੇਗੀ।"

ਕਾਂਗਰਸ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ, "ਵਿਰੋਧੀ ਧਿਰ ਦਾ ਕੰਮ ਹੁਣ ਸਿਰਫ਼ ਭਾਜਪਾ 'ਤੇ ਆ ਗਿਆ ਹੈ ਕਿਉਂਕਿ ਕਾਂਗਰਸ ਨੇ ਆਪਣੇ ਗੋਡੇ ਟੇਕ ਕੇ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਅੱਗੇ ਆਤਮ ਸਮਰਪਣ ਕਰ ਦਿਤਾ ਹੈ, ਪਰ ਅਸੀਂ ਆਮ ਆਦਮੀ ਪਾਰਟੀ ਨੂੰ ਇਸ ਦੀ ਪੂਰੀ ਅਸਫ਼ਲਤਾ ਲਈ ਜਵਾਬਦੇਹ ਠਹਿਰਾਵਾਂਗੇ।"

ਪੰਜਾਬ ਲਈ ਵਿਸ਼ੇਸ਼ ਪੈਕੇਜ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ, "ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਾਰੇ ਨਿਰਧਾਰਿਤ ਨਿਯਮਾਂ ਤੋਂ ਉਪਰ ਉਠ ਕੇ ਪੰਜਾਬ ਲਈ ਪਹਿਲਾਂ ਹੀ 218 ਕਰੋੜ ਰੁਪਏ ਜਾਰੀ ਕਰ ਦਿਤੇ ਹਨ। ਸਾਡੇ ਪੰਜਾਬ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕੇਂਦਰ ਤੋਂ ਕੋਈ ਵਿਸ਼ੇਸ਼ ਮਦਦ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਆਪਣੇ ਤੌਰ 'ਤੇ ਇਸ ਦੀ ਸੰਭਾਲ ਕਰਨ ਦੇ ਸਮਰੱਥ ਹੈ।"
ਪੰਜਾਬ ਪ੍ਰਧਾਨ ਨੇ ਭਾਜਪਾ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement