Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹੁੰਚੀ ਸੰਸਦ ਭਵਨ, 11 ਵਜੇ ਪੇਸ਼ ਕਰਨਗੇ ਬਜਟ
Published : Jul 23, 2024, 10:24 am IST
Updated : Jul 23, 2024, 10:35 am IST
SHARE ARTICLE
Nirmala Sitharaman
Nirmala Sitharaman

ਮੱਧ ਵਰਗ, ਕਿਸਾਨ, ਔਰਤਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ

Union Budget 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲਿਟ ਲੈ ਕੇ ਰਾਜ ਮੰਤਰੀ ਪੰਕਜ ਚੌਧਰੀ ਦੇ ਨਾਲ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰਨ ਲਈ ਸੰਸਦ ਪਹੁੰਚੀ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਯਾਨੀ ਮੰਗਲਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਹ ਉਨ੍ਹਾਂ ਦਾ ਲਗਾਤਾਰ ਸੱਤਵਾਂ ਬਜਟ ਹੋਵੇਗਾ। 

ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਪੇਸ਼ ਕੀਤਾ ਸੀ। ਮੱਧ ਵਰਗ, ਕਿਸਾਨ, ਔਰਤਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ। ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਬਜਟ ਪੇਸ਼ ਕਰਨਗੇ।

ਦੱਸ ਦੇਈਏ ਕਿ ਮੋਦੀ ਸਰਕਾਰ ਦੇ 11ਵੇਂ ਬਜਟ ਵਿੱਚ 2047 ਤੱਕ ਦਾ ਰੋਡਮੈਪ ਦਿਖਾਇਆ ਜਾਵੇਗਾ। ਇਸ ਤੋਂ ਇਲਾਵਾ ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲ ਦੀ ਝਲਕ ਵੀ ਬਜਟ ਵਿੱਚ ਦੇਖੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਬਜਟ 'ਚ ਮੋਦੀ ਸਰਕਾਰ ਇਨਕਮ ਟੈਕਸ ਸਲੈਬ 'ਚ ਬਦਲਾਅ ਕਰ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।

Location: India, Delhi

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement