Ahmedabad Plane Crash: 2 ਬ੍ਰਿਟਿਸ਼ ਪਰਿਵਾਰਾਂ ਨੂੰ ਮਿਲੀਆਂ ਗਲਤ ਲਾਸ਼ਾਂ, ਪ੍ਰਵਾਰਾਂ ਨੇ ਕਿਹਾ ਕਿ DNA ਨਹੀਂ ਹੋਏ ਮੇਲ
Published : Jul 23, 2025, 4:23 pm IST
Updated : Jul 23, 2025, 5:10 pm IST
SHARE ARTICLE
Ahmedabad Plane Crash News in punjabi
Ahmedabad Plane Crash News in punjabi

Ahmedabad Plane Crash: 13 ਲਾਸ਼ਾਂ ਭੇਜੀਆਂ ਗਈਆਂ ਬ੍ਰਿਟੇਨ

Ahmedabad Plane Crash News in punjabi : ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿੱਚ ਮਾਰੇ ਗਏ ਦੋ ਬ੍ਰਿਟਿਸ਼ ਲੋਕਾਂ ਦੇ ਪਰਿਵਾਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗਲਤ ਲਾਸ਼ਾਂ ਸੌਂਪੀਆਂ ਗਈਆਂ ਹਨ। ਦੋਵਾਂ ਲਾਸ਼ਾਂ ਦਾ ਡੀਐਨਏ ਪਰਿਵਾਰ ਨਾਲ ਮੇਲ ਨਹੀਂ ਖਾਂਦਾ। ਇਹ ਖੁਲਾਸਾ ਬ੍ਰਿਟਿਸ਼ ਅਖਬਾਰ ਡੇਲੀ ਮੇਲ ਦੀ ਇੱਕ ਰਿਪੋਰਟ ਵਿੱਚ ਹੋਇਆ ਹੈ। ਇਸ ਦੇ ਅਨੁਸਾਰ, ਬ੍ਰਿਟੇਨ ਵਿੱਚ ਰਹਿਣ ਵਾਲੇ ਇਕ ਪਰਿਵਾਰ ਨੇ ਆਪਣੇ ਪ੍ਰਵਾਰਕ ਮੈਂਬਰ ਦੇ ਅੰਤਿਮ ਸਸਕਾਰ ਦੀ ਤਿਆਰੀ ਸ਼ੁਰੂ ਕਰ ਦਿੱਤੀ ਸੀ।

ਪਰ ਜਦੋਂ ਡੀਐਨਏ ਟੈਸਟਾਂ ਤੋਂ ਪਤਾ ਲੱਗਾ ਕਿ ਤਾਬੂਤ ਵਿੱਚ ਉਨ੍ਹਾਂ ਦੇ ਪ੍ਰਵਾਰਕ ਮੈਂਬਰ ਦੀ ਥਾਂ ਕਿਸੇ ਹੋਰ ਦੀ ਲਾਸ਼ ਹੈ , ਤਾਂ ਉਨ੍ਹਾਂ ਨੇ ਅੰਤਿਮ ਸਸਕਾਰ ਨੂੰ ਰੋਕ ਦਿੱਤਾ। ਏਅਰ ਇੰਡੀਆ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਦਰਅਸਲ, 13 ਲਾਸ਼ਾਂ ਬ੍ਰਿਟੇਨ ਭੇਜੀਆਂ ਗਈਆਂ ਸਨ। ਇਸ ਤੋਂ ਪਹਿਲਾਂ ਵੀ ਪੀੜਤ ਪਰਿਵਾਰਾਂ ਨੇ ਏਅਰ ਇੰਡੀਆ 'ਤੇ ਮੁਆਵਜ਼ੇ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ।

ਯੂਕੇ ਦੀ ਲਾਅ ਫਰਮ ਸਟੂਅਰਟਸ ਨੇ ਕਿਹਾ ਸੀ ਕਿ ਏਅਰ ਇੰਡੀਆ ਦੁਖੀ ਪਰਿਵਾਰਾਂ ਨੂੰ ਗੁੰਝਲਦਾਰ ਕਾਨੂੰਨੀ ਦਸਤਾਵੇਜ਼ ਭਰਨ ਲਈ ਮਜਬੂਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਧਮਕੀ ਦੇ ਰਹੀ ਹੈ ਕਿ ਜੇਕਰ ਉਨ੍ਹਾਂ ਨੇ ਫਾਰਮ ਨਹੀਂ ਭਰੇ ਤਾਂ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲੇਗਾ।

ਏਅਰ ਇੰਡੀਆ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਇਹ ਬੇਬੁਨਿਆਦ ਅਤੇ ਝੂਠੇ ਹਨ। ਕੰਪਨੀ ਨੇ ਕਿਹਾ ਸੀ ਕਿ ਉਹ ਪੀੜਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

(For more news apart from “Mumbai during the 26/11 attacks Tahawwur Rana reveals secrets latest news in punjabi, ” stay tuned to Rozana Spokesman.)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement