ਵਿਰੋਧ ਪਿਛੇ ਆਈ.ਐਸ.ਆਈ ਤੇ ਸਿੱਖਜ਼ ਫ਼ਾਰ ਜਸਟਿਸ ਦਾ ਹੱਥ : ਦਿੱਲੀ ਸਿੱਖ ਗੁਰਦਵਾਰਾ ਕਮੇਟੀ
Published : Aug 23, 2018, 10:31 am IST
Updated : Aug 23, 2018, 10:31 am IST
SHARE ARTICLE
Talking to the media, Manjinder Singh Sirsa and Harmeet Singh Kalka
Talking to the media, Manjinder Singh Sirsa and Harmeet Singh Kalka

ਅਮਰੀਕਾ ਵਿਖੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜੀਤ ਸਿੰਘ ਜੀ.ਕੇ. ਦੇ ਹੋਏ ਵਿਰੋਧ ਨੂੰ ਦਿੱਲੀ ਸਿੱਖ ਗੁਰਦਵਾਰਾ ਕਮੇਟੀ..............

ਨਵੀਂ ਦਿੱਲੀ : ਅਮਰੀਕਾ ਵਿਖੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜੀਤ ਸਿੰਘ ਜੀ.ਕੇ. ਦੇ ਹੋਏ ਵਿਰੋਧ ਨੂੰ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਸਿੱਖਜ਼ ਫ਼ਾਰ ਜਸਟਿਸ ਵਲੋਂ ਕੀਤਾ ਗਿਆ ਅਖੌਤੀ ਹਮਲਾ ਕਰਾਰ ਦਿਤਾ ਹੈ। ਅੱਜ ਇਥੇ ਗੁਰਦਵਾਰਾ ਰਕਾਬ ਗੰਜ ਸਾਹਿਬ ਦੇ ਕਾਨਫ਼ਰੰਸ ਹਾਲ ਵਿਖੇ ਪੱਤਰਕਾਰ ਮਿਲਣੀ ਦੌਰਾਨ ਕਮੇਟੀ ਦੇ ਜਨਰਲ ਸਕੱਤਰ ਸ.ਮਨਜਿੰਦਰ ਸਿੰਘ ਸਿਰਸਾ ਨੇ ਅਮਰੀਕਾ ਵਿਚਲੇ ਭਾਰਤੀ ਸਫ਼ਾਰਤਖ਼ਾਨੇ ਸਣੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ

ਕਿ ਉਹ ਸ.ਜੀ.ਕੇ. ਨਾਲ ਹੁਲੜਬਾਜ਼ੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕਰਨ, ਕਿਉਂਕਿ ਇਹ ਆਈ.ਐਸ.ਆਈ. ਦੀ ਕਮਾਨ ਹੇਠ ਸਿੱਖਜ਼ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੇ ਹਮਾਇਤੀਆਂ ਵਲੋਂ ਕੀਤਾ ਗਿਆ ਹੈ ਜਿਸ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸ.ਹਰਮੀਤ ਸਿੰਘ ਕਾਲਕਾ ਨੇ ਕਿਹਾ ਜੀ.ਕੇ. 'ਤੇ ਹਮਲਾ ਕਰਨ ਵਾਲੇ 8-10 ਬੰਦਿਆਂ ਨੇ ਦੋ ਦਿਨ ਪਹਿਲਾਂ ਵੀ ਨਿਊਯਾਰਕ ਵਿਚ ਗੁਰਮਤਿ ਸਮਾਗਮ 'ਚ ਜੀ.ਕੇ. ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਸੰਗਤ ਨੇ ਇਨ੍ਹਾਂ ਨੂੰ ਸਮਾਗਮ ਤੋਂ ਦੂਰ ਜਾਣ ਲਈ ਮਜਬੂਰ ਕਰ ਦਿਤਾ ਸੀ,

ਪਿਛੋਂ ਇਨ੍ਹਾਂ ਅਪਣੀ ਹੇਠੀ ਦਾ ਬਦਲਾ ਲੈਣ ਲਈ ਇਕ ਪੰਜਾਬੀ ਚੈਨਲ ਦੇ ਦਫ਼ਤਰ ਦੇ ਬਾਹਰ ਦੀ ਥਾਂ ਚੁਣੀ, ਜਿਥੇ ਇਨ੍ਹਾਂ ਜੰਮ ਕੇ ਹੁਲੜਬਾਜ਼ੀ ਕੀਤੀ, ਪਰ ਜੀ ਕੇ ਨੇ ਪੂਰਾ ਡੱਟ ਕੇ ਮੁਕਾਬਲਾ ਕੀਤਾ। ਕਮੇਟੀ ਦੇ ਸੀਨੀਅਰ ਮੈਂਬਰ ਸ.ਹਰਿੰਦਰਪਾਲ ਸਿੰਘ ਨੇ ਕਿਹਾ ਕਿ ਜੇ ਕੋਈ ਕਿਸੇ ਦੇ ਵਿਚਾਰਾਂ ਨਾਲ ਸਹਿਮਤੀ ਨਹੀਂ ਰੱਖਦਾ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਨੂੰ ਕਿਸੇ ਔਰਤ 'ਤੇ ਅਖੌਤੀ ਹਮਲਾ ਕਰਨ ਦੀ ਖੁਲ੍ਹ ਮਿਲ ਜਾਂਦੀ ਹੈ।

ਸ.ਸਿਰਸਾ ਨੇ ਦੋ ਕਦਮ ਅੱਗੇ ਵੱਧ ਕੇ, ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲ ਤੋਂ ਦਿੱਲੀ ਗੁਰਦਵਾਰਾ ਕਮੇਟੀ ਨਵੰਬਰ 1984 ਦੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰ ਰਹੀ ਹੈ। ਕਮੇਟੀ ਦੇ ਜਾਇੰਟ ਸਕੱਤਰ ਸ.ਅਮਰਜੀਤ ਸਿੰਘ ਪੱਪੂ, ਚਮਨ ਸਿੰਘ ਸ਼ਾਹਪੁਰਾ ਤੇ ਹੋਰ ਮੈਂਬਰਾਂ ਨੇ ਵੀ ਨਿਖੇਧੀ ਕੀਤੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement