
ਮ੍ਰਿਤਕਾਂ ਲਈ 5 ਲੱਖ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਤੋਂ 1 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ
ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਸਿਆ ਕਿ ਸੂਬੇ ਦੇ ਉਤਰੀ 24 ਪਰਗਨਾ ਜ਼ਿਲ੍ਹੇ 'ਚ ਇਕ ਮੰਦਰ 'ਚ ਜਨਮ ਅਸ਼ਟਮੀ ਮੌਕੇ ਚਲ ਰਹੇ ਸਮਾਗਮ ਦੌਰਾਨ ਕੰਧ ਡਿੱਗਣ ਕਾਰਨ ਭਗਦੜ ਮਚ ਗਈ ਜਿਸ ਕਾਰਨ 4 ਦੀ ਮੌਤ ਹੋ ਗਈ ਅਤੇ ਕਰੀਬ 27 ਲੋਕ ਜ਼ਖ਼ਮੀ ਹੋ ਗਏ। ਬੈਨਰਜੀ ਨੇ ਕਛੁਆ ਲੋਕਨਾਥ ਮੰਦਰ ਨੇੜੇ ਕੰਧ ਢਹਿਣ ਕਾਰਨ ਮਾਰੇ ਗਏ ਲੋਕਾਂ ਦੇ ਪਰਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
4 dead, over 27 injured in West Bengal temple stampede
ਉਨ੍ਹਾਂ ਕਿਹਾ, ''ਇਸ ਵਾਰ ਕਛੁਆ ਲੋਕਨਾਥ ਮੰਦਰ 'ਚ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਸਨ। ਤੜਕੇ ਮੀਹ ਪੈਣ ਕਾਰਨ ਲੋਕ ਬਾਂਸ ਦੇ ਅਸਥਾਈ ਸਟਾਲਾਂ 'ਚ ਲੁਕਣ ਦੀ ਕੋਸ਼ਿਸ਼ ਕਰਨ ਲੱਗੇ। ਭਾਰੀ ਭਾਰਸ਼ ਕਾਰਨ ਬਾਂਸ ਦੇ ਸਟਾਲ ਟੁੱਟ ਗਏ ਜਿਸ ਕਾਰਨ ਉਥੇ ਮਚੀ ਭਗਦੜ ਅਤੇ ਹੜਬੜੀ 'ਚ ਕੁਝ ਲੋਕ ਤਲਾਅ 'ਚ ਡਿੱਗ ਗਏ।'' ਬੈਨਰਜੀ ਨੇ ਨੈਸ਼ਨਲ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਸਿਆ ਕਿ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਥੇ ਬੈਨਰਜੀ ਨੇ ਉਨ੍ਹਾਂ ਦਾ ਹਾਲ ਜਾਣਿਆ।
4 dead, over 27 injured in West Bengal temple stampede
ਘਟਨਾ ਸਥਾਨ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸੀਨੀਅਰ ਮੰਤਰੀਆਂ ਨੂੰ ਬਾਰਾਸਾਤ ਹਸਪਤਾਲ, ਮੈਡੀਕਲ ਕਾਲਜ ਅਤੇ ਬਸ਼ੀਰਹਾਟ ਦੇ ਇਕ ਹਸਪਤਾਲ 'ਚ ਭੇਜਿਆ ਗਿਆ ਹੈ। ਬੈਨਰਜੀ ਨੇ ਕਿਹਾ, ''ਰਾਹਰ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੀ ਹਾਂ।''
4 dead, over 27 injured in West Bengal temple stampede
ਗੰਭੀਰ ਰੂਪ 'ਚ ਜ਼ਖ਼ਮੀ ਹੋਏ ਲੋਕਾਂ ਦੇ ਪਰਵਾਰਕ ਮੈਂਬਰਾਂ ਨੂੰ 1 ਲੱਖ ਰੁਪਏ ਅਤੇ ਮਾਮੂਲੀ ਤੌਰ 'ਤੇ ਜ਼ਖ਼ਮੀਆਂ ਦੇ ਪਰਵਾਰਾਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰ ਸਾਲ ਇਸ ਦਿਨ ਵੱਡੀ ਗਿਣਤੀ ਵਿਚ ਲੋਕ ਲੋਕਨਾਥ ਬ੍ਰਹਮਚਾਰੀ ਦਾ ਜਨਮਦਿਨ ਮਨਾਉਣ ਲਈ ਕਛੁਆ ਲੋਕਨਾਥ ਮੰਦਰ ਇਕੱਠੇ ਹੁੰਦੇ ਹਨ।