ਇਸਲਾਮ ਕਬੂਲ ਕਰਨਾ ਚਾਹੁੰਦੀ ਸੀ ਲੜਕੀ, ਪੁਲਿਸ ਨੇ ਕੀਤਾ ਨਜ਼ਰਬੰਦ 
Published : Aug 23, 2019, 5:12 pm IST
Updated : Aug 23, 2019, 5:12 pm IST
SHARE ARTICLE
Madras high court orders police to release hindu woman who wanted to convert in islam
Madras high court orders police to release hindu woman who wanted to convert in islam

ਹਾਈਕੋਰਟ ਨੇ ਦਿੱਤਾ ਇਹ ਹੁਕਮ 

ਨਵੀਂ ਦਿੱਲੀ: ਮਦਰਾਸ ਹਾਈਕੋਰਟ ਦੀ ਮਦੂਰੈ ਬੈਂਚ ਨੇ ਵੀਰਵਾਰ ਨੂੰ 27 ਸਾਲ ਦੇ ਇਕ ਡੈਂਟਿਸਟ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਡੇਂਟਿਸਟ ਹਿੰਦੂ ਧਰਮ ਛੱਡ ਕੇ ਇਸਲਾਮ ਕਬੂਲ ਕਰਨਾ ਚਾਹੁੰਦੀ ਹੈ ਪਰ ਆਰੋਪ ਹੈ ਕਿ ਉਸ ਦੇ ਮਾਤਾ ਪਿਤਾ ਦੇ ਦਬਾਅ ਵਿਚ ਪੁਲਿਸ ਨੇ ਉਸ ਨੂੰ ਨਜ਼ਰਬੰਦ ਕਰ ਕੇ ਰੱਖਿਆ ਹੈ। ਅਦਾਲਤ ਨੇ ਇਹ ਆਦੇਸ਼ ਦਿੰਦਿਆਂ ਕਿਹਾ ਕਿ ਇਹ ਲੜਕੀ ਦੀ ਇੱਛਾ ਹੈ ਜਿਸ ਧਰਮ ਨੂੰ ਉਹ ਅਪਣਾਉਣਾ ਚਾਹੁੰਦੀ ਹੈ।

Madras High Court Madras High Court

ਜਸਟਿਸ ਐਮ ਸਤਿਆਨਾਰਾਇਣ ਅਤੇ ਜਸਟਿਸ ਬੀ ਪੁਗਲੇਂਧੀ ਦੀ ਇਕ ਡਿਵੀਜ਼ਨ ਬੈਂਚ ਨੇ ਕਿਹਾ ਕਿ ਔਰਤ ਬਾਲਗ ਹੈ ਅਤੇ ਧਰਮ ਦੀ ਚੋਣ ਕਰਨਾ ਉਸ ਦਾ ਬੁਨਿਆਦੀ ਅਧਿਕਾਰ ਹੈ। ਐਡਵੋਕੇਟ ਟੀ. ਤਾਮਿਲ ਮਲੇਰ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ 27 ਸਾਲਾ ਦੰਦਾਂ ਦੇ ਡਾਕਟਰ ਨੇ ਤਾਮਿਲਨਾਡੂ ਤੌਹੀਦ ਜਮਾਤ ਤੋਂ ਧਰਮ ਪਰਿਵਰਤਨ ਦੀ ਮੰਗ ਕੀਤੀ ਸੀ। ਪਰ ਜਦੋਂ ਉਸ ਦੇ ਮਾਪਿਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਉਸ ਨੂੰ ਘਰ ਵਿਚ ਕੈਦ ਕਰ ਦਿੱਤਾ।

Madras High Court Madras High Court

ਐਡਵੋਕੇਟ ਨੇ ਦੱਸਿਆ ਕਿ ਲੜਕੀ ਕਿਸੇ ਤਰ੍ਹਾਂ ਮਾਪਿਆਂ ਦੀ ਹਿਰਾਸਤ ਤੋਂ ਬਚ ਗਈ ਅਤੇ ਜਮਲੀਆਥੁਲ ਅਹਿਲ ਕੁਰਾਨ ਕੁਰਾਨਵੀ ਹਦੀਸ ਸੁਸਾਇਟੀ ਨਾਲ ਸੰਪਰਕ ਕੀਤਾ। ਉਸ ਨੇ ਇਥੇ ਸ਼ਿਕਾਇਤ ਕੀਤੀ ਕਿ ਮਾਪੇ ਇਸਲਾਮ ਕਬੂਲਣ ਦੇ ਉਸ ਦੇ ਫੈਸਲੇ ਤੋਂ ਨਾਰਾਜ਼ ਹਨ ਅਤੇ ਉਸ ਦੀ ਜਾਨ ਨੂੰ ਜੋਖਮ ਵਿਚ ਹੈ। ਵਕੀਲ ਨੇ ਕਿਹਾ ਕਿ 19 ਅਗਸਤ ਨੂੰ ਲੜਕੀ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਘਰ ਭੇਜ ਦਿੱਤਾ।

21 ਅਗਸਤ ਨੂੰ ਜਦੋਂ ਉਹ ਆਪਣੇ ਸਾਥੀ ਨਾਲ ਕਾਨੂੰਨੀ ਸਹਾਇਤਾ ਦੇਣ ਲਈ ਲੜਕੀ ਦੇ ਘਰ ਗਿਆ ਤਾਂ ਪੁਲਿਸ ਅਧਿਕਾਰੀ ਨੇ ਉਸ ਨੂੰ ਲੜਕੀ ਨੂੰ ਮਿਲਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਵਕੀਲ ਨੇ ਕਿਹਾ ਕਿ ਪੁਲਿਸ ਫਿਰਕੂ ਅਨਸਰਾਂ ਤੋਂ ਪ੍ਰਭਾਵਿਤ ਸੀ, ਇਸ ਲਈ ਲੜਕੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਸੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਲੜਕੀ ਨੂੰ ਮਿਲਣ ਨਹੀਂ ਦਿੱਤਾ ਤਾਂ ਉਨ੍ਹਾਂ ਨੇ ਉਸ ਦੀ ਰਿਹਾਈ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement