ਵਿੱਤ ਮੰਤਰੀ ਨੇ ਕੀਤੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਦੀ ਸ਼ੁਰੂਆਤ, 6 ਲੱਖ ਕਰੋੜ ਜੁਟਾਉਣ ਦਾ ਟੀਚਾ 
Published : Aug 23, 2021, 6:17 pm IST
Updated : Aug 23, 2021, 6:17 pm IST
SHARE ARTICLE
FM Sitharaman launches Rs 6 lakh crore National Monetisation Pipeline
FM Sitharaman launches Rs 6 lakh crore National Monetisation Pipeline

ਇਸ ਦੇ ਜ਼ਰੀਏ ਅਗਲੇ ਚਾਰ ਸਾਲਾਂ ਵਿਚ ਸਰਕਾਰ ਦੇ ਵਿਨਿਵੇਸ਼ ਲਈ ਬੁਨਿਆਦੀ ਢਾਂਚਾ ਸੰਪਤੀਆਂ ਦੀ ਇੱਕ ਸੂਚੀ ਤਿਆਰ ਕੀਤੀ ਜਾਵੇਗੀ।

ਨਵੀਂ ਦਿੱਲੀ -  ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਜ਼ਰੀਏ ਅਗਲੇ ਚਾਰ ਸਾਲਾਂ ਵਿਚ ਸਰਕਾਰ ਦੇ ਵਿਨਿਵੇਸ਼ ਲਈ ਬੁਨਿਆਦੀ ਢਾਂਚਾ ਸੰਪਤੀਆਂ ਦੀ ਇੱਕ ਸੂਚੀ ਤਿਆਰ ਕੀਤੀ ਜਾਵੇਗੀ। ਵਿੱਤ ਮੰਤਰਾਲੇ ਨੇ ਇਸ ਰਾਹੀਂ 6 ਲੱਖ ਕਰੋੜ ਰੁਪਏ ਜੁਟਾਉਣ ਦਾ ਟੀਚਾ ਰੱਖਿਆ ਹੈ। ਸਰਕਾਰ ਨੇ ਰੇਲ ਤੋਂ ਸੜਕ ਅਤੇ ਬਿਜਲੀ ਖੇਤਰਾਂ ਵਿਚ ਸੰਪਤੀਆਂ ਦੀ ਵਿਕਰੀ ਲਈ ਇਹ ਪਹਿਲ ਕੀਤੀ ਹੈ।

FM Sitharaman launches Rs 6 lakh crore National Monetisation PipelineFM Sitharaman launches Rs 6 lakh crore National Monetisation Pipeline

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਮੌਕੇ ਕਿਹਾ ਕਿ ਇਸ ਨਾਲ ਅਸੀਂ ਨਿੱਜੀ ਭਾਈਵਾਲੀ ਰਾਹੀਂ ਅਸੀਂ ਸੰਪਤੀਆਂ ਦਾ ਬਿਹਤਰ ਮੁਦਰੀਕਰਨ ਕਰ ਸਕਾਂਗੇ। ਇਸ ਵਿਕਰੀ ਤੋਂ ਹੋਣ ਵਾਲੀ ਕਮਾਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤੀ ਜਾਵੇਗੀ। ਬ੍ਰਾਊਨਫੀਲਡ ਸੰਪਤੀਆਂ ਨੂੰ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਵਿਚ ਸ਼ਾਮਲ ਕੀਤਾ ਗਿਆ ਹੈ।

Nirmala SitharamanNirmala Sitharaman

ਇਹ ਉਨ੍ਹਾਂ ਸੰਪਤੀਆਂ ਵਿਚ ਹਨ ਜਿਨ੍ਹਾਂ ਵਿਚ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਜਿਨ੍ਹਾਂ ਵਿਚ ਜਾਂ ਤਾਂ ਸੰਪਤੀਆਂ ਦਾ ਪੂਰੀ ਤਰ੍ਹਾਂ ਮੁਦਰੀਕਰਨ ਨਹੀਂ ਕੀਤਾ ਗਿਆ ਹੈ ਜਾਂ ਉਹ ਆਪਣੀ ਸਮਰੱਥਾ ਤੋਂ ਘੱਟ ਹੋ ਗਏ ਹਨ। ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਕਿਹਾ ਕਿ ਇਸ ਪਾਈਪਲਾਈਨ ਦੇ ਤਹਿਤ ਅਜਿਹੇ ਪ੍ਰੋਜੈਕਟਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਵਿਕਰੀ ਸਰਕਾਰ ਅਗਲੇ ਚਾਰ ਸਾਲਾਂ ਵਿਚ ਕਰੇਗੀ।

“ਅਸੀਂ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਦੀ ਸਫ਼ਲਤਾ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸਾਡਾ ਮੰਨਣਾ ਹੈ ਕਿ ਬਿਹਤਰ ਸੰਚਾਲਨ ਅਤੇ ਨਿੱਜੀ ਰੱਖ -ਰਖਾਅ ਵਿਚ ਨਿੱਜੀ ਖੇਤਰ ਨੂੰ ਲਿਆਉਣਾ ਬਹੁਤ ਮਹੱਤਵਪੂਰਨ ਹੈ। ਕਾਂਤ ਨੇ ਕਿਹਾ ਕਿ ਸਰਕਾਰ ਗੈਸ ਪਾਈਪਲਾਈਨਾਂ, ਸੜਕਾਂ, ਰੇਲਵੇ ਸੰਪਤੀਆਂ, ਵੇਅਰਹਾਊਸਿੰਗ ਸੰਪਤੀਆਂ ਆਦਿ ਦੀ ਵਿਕਰੀ ਕਰੇਗੀ। 

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement