ਪੁਰੀ ਨੇ ਸਾਂਝੀ ਕੀਤੀ ਸਿੱਧੂ ਦੀ ਪੁਰਾਣੀ ਵੀਡੀਓ, 'ਸਲਾਹਕਾਰਾਂ ਨੇ ਉਹਨਾਂ ਦੇ ਭਾਸ਼ਣ ਤੋਂ ਲਈ ਪ੍ਰੇਰਣਾ'
Published : Aug 23, 2021, 5:25 pm IST
Updated : Aug 23, 2021, 5:25 pm IST
SHARE ARTICLE
Navjot Sidhu and Hardeep Puri
Navjot Sidhu and Hardeep Puri

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ ਹੈ।

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri Tweet) ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ ਹੈ। ਉਹਨਾਂ ਨੇ ਟਵੀਟ ਕੀਤਾ ਕਿ, ‘ਇਹ ਹੈਰਾਨੀ ਦੀ ਗੱਲ ਹੈ ਕਿ ਸਿੱਧੂ ਦੇ ਸਲਾਹਕਾਰ, ਜਿਨ੍ਹਾਂ ਨੇ ਹੁਣੇ ਕਸ਼ਮੀਰ ਨੂੰ ਲੈ ਕੇ ਹੈਰਾਨੀਜਨਕ ਬਿਆਨ ਦਿੱਤੇ ਹਨ, ਉਹਨਾਂ ਨੇ 9 ਨਵੰਬਰ 2019 ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਦਿੱਤੇ ਗਏ ਜੱਫੀ-ਪੱਪੀ ਭਾਸ਼ਣ ਤੋਂ ਪ੍ਰੇਰਣਾ ਲਈ ਹੈ, ਜਿਸ ਵਿਚ ਸਿੱਧੂ ਨੇ ਅਪਣੇ ਦੋਸਤ ਪੀਐਮ ਇਮਰਾਨ ਖ਼ਾਨ ਦੇ ਗੁਣਾਂ ਦੀ ਤਾਰੀਫ ਕੀਤੀ ਸੀ!’

TweetTweet

ਹੋਰ ਪੜ੍ਹੋ: ਭਾਜਪਾ ਨੂੰ ਮਾਤ ਦੇਣ ਲਈ ‘ਚਤੁਰ ਚਾਲਾਂ’ ਚੱਲਣ ਦੀ ਲੋੜ- ਸ਼ਿਵਸੈਨਾ

ਉਹਨਾਂ ਨੇ ਨਵਜੋਤ ਸਿੱਧੂ (Navjot Singh Sidhu Old Video) ਦੇ ਪੁਰਾਣੇ ਭਾਸ਼ਣ ਦਾ ਵੀਡੀਓ ਵੀ ਸ਼ੇਅਰ ਕੀਤਾ, ਜਿਸ ਵਿਚ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਦੀਆਂ ਤਾਰੀਫਾਂ ਕਰ ਰਹੇ ਹਨ।

TweetTweet

ਹੋਰ ਪੜ੍ਹੋ: ਇਤਿਹਾਸਕ ਫੈਸਲਾ! ਭਾਰਤੀ ਫੌਜ 'ਚ ਪਹਿਲੀ ਵਾਰ 5 ਮਹਿਲਾ ਅਧਿਕਾਰੀਆਂ ਦੀ ਕਰਨਲ ਰੈਂਕ 'ਤੇ ਹੋਵੇਗੀ ਤਰੱਕੀ

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਇਕ ਹੋਰ ਟਵੀਟ ਕੀਤਾ, ਜਿਸ ਵਿਚ ਉਹਨਾਂ ਨੇ ਕਿਹਾ, ‘ਸਿੱਧੂ ਅਤੇ ਕਾਂਗਰਸ ਪਾਰਟੀ ਲਈ ਸਾਡੇ ਗੁਆਂਢ ਦੇ ਵਿਕਾਸ ’ਤੇ ਅਪਣੇ ਰੁਖ ਦੀ ਸਵੈ –ਪੜਚੋਲ ਕਰਨ ਦਾ ਸਮਾਂ ਆ ਗਿਆ ਹੈ। ਉਹਨਾਂ ਨੂੰ ਸਪੱਸ਼ਟ ਰੂਪ ਵਿਚ ਸਾਡੇ ਅਸਥਿਰ ਗੁਆਂਢ ਵਿਚ ਮੌਜੂਦਾ ਰਾਜਨੀਤਕ ਅਤੇ ਸੁਰੱਖਿਆ ਸਥਿਤੀ ਬਾਰੇ ਕੋਈ ਸਮਝ ਨਹੀਂ ਹੈ। ਜੱਫੀ-ਪੱਪੀ ਦੀ ਰਾਜਨੀਤੀ ਨਹੀਂ ਚੱਲਦੀ’।

Navjot Sidhu Navjot Sidhu

ਹੋਰ ਪੜ੍ਹੋ: MHA ਪੈਨਲ ਦੀ ਚਿਤਾਵਨੀ- ਅਕਤੂਬਰ 'ਚ ਸਿਖਰ 'ਤੇ ਹੋ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

ਜ਼ਿਕਰਯੋਗ ਹੈ ਕਿ ਇਹ ਵਿਵਾਦ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ (Navjot Singh Sidhu's Advisors) ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਬਿਆਨਾਂ ਤੋਂ ਬਾਅਦ ਪੈਦਾ ਹੋਇਆ ਹੈ।  ਪਿਆਰੇ ਲਾਲ ਗਰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਕੀਤੀ ਗਈ ਆਲੋਚਨਾ 'ਤੇ ਸਵਾਲ ਉਠਾਏ ਸਨ। ਦੂਜੇ ਪਾਸੇ, ਮਾਲੀ ਨੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਦੇ ਮੁੱਦੇ 'ਤੇ ਗੱਲ ਕੀਤੀ, ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ। ਉਨ੍ਹਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35 ਏ ਹਟਾਉਣ ਦੀ ਕੀ ਲੋੜ ਸੀ। ਕੈਪਟਨ ਨੇ ਐਤਵਾਰ ਨੂੰ ਸਿੱਧੂ ਨੂੰ ਕਿਹਾ ਕਿ ਉਹ ਆਪਣੇ ਸਲਾਹਕਾਰਾਂ ਨੂੰ ਇਨ੍ਹਾਂ ਕਥਿਤ ਟਿੱਪਣੀਆਂ ਕਰਨ 'ਤੇ ਕਾਬੂ ਹੇਠ ਰੱਖਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement