
ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਗੋਆ : ਟਿਕਟੋਕ ਸਟਾਰ ਅਤੇ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਭਰਾ ਨੇ ਕੀਤੀ ਹੈ।
Sonali Phogat
ਦੱਸ ਦੇਈਏ ਕਿ ਭਾਜਪਾ ਨੇ ਸੋਨਾਲੀ ਫੋਗਾਟ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ, ਹਾਲਾਂਕਿ ਉਹ ਚੋਣ ਹਾਰ ਗਏ ਸਨ। ਸੋਨਾਲੀ ਦੇ ਸਾਹਮਣੇ 2019 ਦੀਆਂ ਚੋਣਾਂ ਵਿੱਚ ਕਾਂਗਰਸੀ ਆਗੂ ਕੁਲਦੀਪ ਬਿਸ਼ਨੋਈ ਉਮੀਦਵਾਰ ਸਨ। ਸੋਨਾਲੀ ਫੋਗਾਟ ਨੇ ਛੋਟੇ ਪਰਦੇ ਦੇ ਕਈ ਡਰਾਮਿਆਂ ਵਿਚ ਵੀ ਕੰਮ ਕੀਤਾ ਹੈ।
Sonali Phogat
ਸੋਨਾਲੀ ਫੋਗਾਟ ਨੇ ਸੋਮਵਾਰ ਰਾਤ ਨੂੰ ਹੀ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਇਕ ਵੀਡੀਓ ਪੋਸਟ ਕੀਤਾ। ਤੁਹਾਨੂੰ ਦੱਸ ਦੇਈਏ ਕਿ ਟਿਕਟੌਕ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਮਸ਼ਹੂਰ ਸੋਨਾਲੀ ਨੇ ਰਿਐਲਿਟੀ ਸ਼ੋਅ ਬਿੱਗ ਬੌਸ ਦੇ 14ਵੇਂ ਐਡੀਸ਼ਨ 'ਚ ਹਿੱਸਾ ਲਿਆ ਸੀ। ਸੋਨਾਲੀ ਦੀ ਮੌਤ ਬਾਰੇ ਖ਼ਬਰ ਸੁਣ ਕੇ ਉਨ੍ਹਾਂ ਦੇ ਕਰੋੜਾਂ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਹੈ।