ਚਰਿੱਤਰ 'ਤੇ ਸ਼ੱਕ ਕਾਰਨ ਨੌਜਵਾਨ ਵਲੋਂ ਮਾਂ ਦੀ ਹਤਿਆ, ਕੁਹਾੜੀ ਨਾਲ ਕੀਤੇ ਵਾਰ
Published : Aug 23, 2023, 10:36 am IST
Updated : Aug 23, 2023, 10:43 am IST
SHARE ARTICLE
Image: For representation purpose only.
Image: For representation purpose only.

ਇੰਸਪੈਕਟਰ ਅਸ਼ੋਕ ਕਾਂਬਲੇ ਨੇ ਦਸਿਆ ਕਿ ਲੜਕੇ ਨੂੰ ਅਪਣੀ ਮਾਂ ਸੋਨਾਲੀ ਗੋਗਰਾ (35) ਦੇ ਚਰਿੱਤਰ 'ਤੇ ਸ਼ੱਕ ਸੀ


ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਇਕ 17 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਅਪਣੀ ਮਾਂ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿਤਾ। ਦਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਉਸ ਨੂੰ ਅਪਣੇ ਮੋਬਾਈਲ 'ਤੇ ਕਿਸੇ ਨੂੰ ਮੈਸੇਜ ਕਰਦੇ ਦੇਖਿਆ ਸੀ। ਪੁਲਿਸ ਨੇ ਦਸਿਆ ਕਿ ਇਹ ਘਟਨਾ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਵਸਈ ਬਸਤੀ ਦੇ ਪੈਰੋਲ ਖੇਤਰ ਵਿਚ ਵਾਪਰੀ।

ਇਹ ਵੀ ਪੜ੍ਹੋ: ਨਸ਼ਿਆਂ ਵਿਰੁਧ ਪ੍ਰਵਾਰ ਨੇ ਪੇਸ਼ ਕੀਤੀ ਮਿਸਾਲ; ਪਿਤਾ ਨੇ ਚਿੱਟੇ ਸਣੇ ਪੁੱਤ ਨੂੰ ਕੀਤਾ ਪੁਲਿਸ ਹਵਾਲੇ 

ਮੰਡਵੀ ਥਾਣੇ ਦੇ ਇੰਸਪੈਕਟਰ ਅਸ਼ੋਕ ਕਾਂਬਲੇ ਨੇ ਦਸਿਆ ਕਿ ਲੜਕੇ ਨੂੰ ਅਪਣੀ ਮਾਂ ਸੋਨਾਲੀ ਗੋਗਰਾ (35) ਦੇ ਚਰਿੱਤਰ 'ਤੇ ਸ਼ੱਕ ਸੀ ਅਤੇ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਸੀ। ਅਧਿਕਾਰੀ ਨੇ ਦਸਿਆ ਕਿ ਐਤਵਾਰ ਰਾਤ ਜਦੋਂ ਲੜਕਾ ਰਾਤ ਦਾ ਖਾਣਾ ਖਾ ਰਿਹਾ ਸੀ ਤਾਂ ਉਸ ਨੇ ਅਪਣੀ ਮਾਂ ਨੂੰ ਆਪਣੇ ਮੋਬਾਈਲ 'ਤੇ ਕਿਸੇ ਨੂੰ ਮੈਸੇਜ ਕਰਦੇ ਦੇਖਿਆ। ਮੁੰਡੇ ਨੂੰ ਗੁੱਸਾ ਆ ਗਿਆ। ਉਸ ਨੇ ਕੁਹਾੜੀ ਕੱਢ ਲਈ ਅਤੇ ਕਥਿਤ ਤੌਰ 'ਤੇ ਅਪਣੀ ਮਾਂ 'ਤੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: ਜਾਦਵਪੁਰ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਰੈਗਿੰਗ ਮਗਰੋਂ ਮੌਤ! ਪੁਲਿਸ ਜਾਂਚ ਦੌਰਾਨ ਹੋਏ ਅਹਿਮ ਖੁਲਾਸੇ

ਉਨ੍ਹਾਂ ਦਸਿਆ ਕਿ ਜਦੋਂ ਘਟਨਾ ਵਾਪਰੀ ਤਾਂ ਪ੍ਰਵਾਰ ਦੇ ਹੋਰ ਮੈਂਬਰ ਘਰ ਵਿਚ ਮੌਜੂਦ ਨਹੀਂ ਸਨ। ਗੰਭੀਰ ਜ਼ਖਮੀ ਔਰਤ ਨੂੰ ਭਿਵੰਡੀ ਦੇ ਇੰਦਰਾ ਗਾਂਧੀ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਨੇ ਦਸਿਆ ਕਿ ਮੁਲਜ਼ਮ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਸ ਦੀ ਭਾਲ ਜਾਰੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement