
Arvind Kejriwal Petition: ਹੁਣ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।
Arvind Kejriwal Petition: ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਗ੍ਰਿਫਤਾਰੀ ਖਿਲਾਫ 2 ਪਟੀਸ਼ਨਾਂ ਦਾਇਰ ਕੀਤੀਆਂ ਸਨ। ਸੀਬੀਆਈ ਨੇ ਇੱਕ 'ਤੇ ਜਵਾਬ ਦਾਖ਼ਲ ਕੀਤਾ ਹੈ। ਇਸ ਦੇ ਨਾਲ ਹੀ ਦੂਜੀ ਪਟੀਸ਼ਨ 'ਤੇ ਜਵਾਬ ਦੇਣ ਲਈ ਸਮਾਂ ਮੰਗਿਆ ਗਿਆ ਹੈ। ਇਸ ਲਈ ਸੁਪਰੀਮ ਕੋਰਟ ਨੇ ਸੁਣਵਾਈ ਫਿਲਹਾਲ ਮੁਲਤਵੀ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਫਿਲਹਾਲ ਅਰਵਿੰਦ ਕੇਜਰੀਵਾਲ ਜੇਲ੍ਹ 'ਚ ਹੀ ਰਹਿਣਗੇ।
(For more news apart from Hearing postponed in the Supreme Court, Kejriwal will remain in jail for the time being News in Punjabi, stay tuned to Rozana Spokesman)