ਅਸਾਮ ’ਚ ਨਾਬਾਲਗ ਨਾਲ ਸਮੂਹਕ ਜਬਰ ਜਨਾਹ ਦੇ ਵਿਰੋਧ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ 
Published : Aug 23, 2024, 9:45 pm IST
Updated : Aug 23, 2024, 9:45 pm IST
SHARE ARTICLE
Representative Image.
Representative Image.

ਲੋਕ ਸਭਾ ਚੋਣਾਂ ਮਗਰੋਂ ਇਕ ਖਾਸ ਭਾਈਚਾਰੇ ਦੇ ਮੈਂਬਰਾਂ ਦਾ ਇਕ ਵਰਗ ਬਹੁਤ ਸਰਗਰਮ ਹੋ ਗਿਆ ਅਤੇ ਉਨ੍ਹਾਂ ਨੂੰ ਅਜਿਹੇ ਅਪਰਾਧ ਕਰਨ ਲਈ ਉਤਸ਼ਾਹਿਤ ਕੀਤਾ ਗਿਆ : ਮੁੱਖ ਮੰਤਰੀ

ਗੁਹਾਟੀ: ਅਸਾਮ ਦੇ ਨਾਗਾਓਂ ਜ਼ਿਲ੍ਹੇ ’ਚ ਇਕ 14 ਸਾਲ ਦੀ ਕੁੜੀ ਨਾਲ ਤਿੰਨ ਵਿਅਕਤੀਆਂ ਨੇ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ, ਜਿਸ ਤੋਂ ਬਾਅਦ ਸੂਬੇ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ। ਪੁਲਿਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਭਰੋਸਾ ਦਿਤਾ ਹੈ ਕਿ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ। 

ਪੁਲਿਸ ਨੇ ਦਸਿਆ ਕਿ ਨਾਬਾਲਗ ’ਤੇ ਤਿੰਨ ਵਿਅਕਤੀਆਂ ਨੇ ਹਮਲਾ ਕੀਤਾ ਅਤੇ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ ਜਦੋਂ ਉਹ ਵੀਰਵਾਰ ਰਾਤ ਕਰੀਬ 8 ਵਜੇ ਟਿਊਸ਼ਨ ਤੋਂ ਬਾਅਦ ਸਾਈਕਲ ’ਤੇ ਘਰ ਪਰਤ ਰਹੀ ਸੀ। 

ਪੁਲਿਸ ਨੇ ਦਸਿਆ ਕਿ ਤਿੰਨ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਨਾਬਾਲਗ ਨੂੰ ਘੇਰ ਲਿਆ। ਪੁਲਿਸ ਨੇ ਦਸਿਆ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਨੂੰ ਜ਼ਖਮੀ ਅਤੇ ਬੇਹੋਸ਼ ਛੱਡ ਦਿਤਾ। 10ਵੀਂ ਜਮਾਤ ਦੀ ਵਿਦਿਆਰਥਣ ਨੂੰ ਬਾਅਦ ’ਚ ਸਥਾਨਕ ਲੋਕਾਂ ਨੇ ਵੇਖਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। 

ਪੁਲਿਸ ਨੇ ਦਸਿਆ ਕਿ ਉਸ ਨੂੰ ਪਹਿਲਾਂ ਇਲਾਕੇ ਦੇ ਇਕ ਸਿਹਤ ਕੇਂਦਰ ਲਿਜਾਇਆ ਗਿਆ ਅਤੇ ਬਾਅਦ ਵਿਚ ਇਲਾਜ ਅਤੇ ਡਾਕਟਰੀ ਜਾਂਚ ਲਈ ਨਾਗਾਓਂ ਦੇ ਇਕ ਹਸਪਤਾਲ ਵਿਚ ਤਬਦੀਲ ਕਰ ਦਿਤਾ ਗਿਆ। 

ਸ਼ਰਮਾ ਨੇ ਹੈਲਾਕੰਡੀ ’ਚ ਪੱਤਰਕਾਰਾਂ ਨੂੰ ਕਿਹਾ, ‘‘ਕਾਨੂੰਨ ਉਨ੍ਹਾਂ ਅਪਰਾਧੀਆਂ ਨੂੰ ਨਹੀਂ ਬਖਸ਼ੇਗਾ ਜੋ ਨਾਬਾਲਗ ਕੁੜੀ ਨਾਲ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਕਰਦੇ ਹਨ। ਮੈਂ ਪੁਲਿਸ ਡਾਇਰੈਕਟਰ ਜਨਰਲ ਅਤੇ ਜਲ ਸਰੋਤ ਮੰਤਰੀ ਪੀਜੂਸ਼ ਹਜ਼ਾਰਿਕਾ ਨੂੰ ਢਿੰਗ ਖੇਤਰ ’ਚ ਪਹੁੰਚਣ ਅਤੇ ਸਖਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ।’’ 

ਸ਼ਰਮਾ ਨੇ ਦੋਸ਼ ਲਾਇਆ ਕਿ ਲੋਕ ਸਭਾ ਚੋਣਾਂ ਤੋਂ ਬਾਅਦ ‘ਇਕ ਖਾਸ ਭਾਈਚਾਰੇ ਦੇ ਮੈਂਬਰਾਂ ਦਾ ਇਕ ਵਰਗ ਬਹੁਤ ਸਰਗਰਮ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਪਰਾਧ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ। ਹਾਲਾਂਕਿ, ਅਸੀਂ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਾਂਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।’ 

ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ’ਚ ਔਰਤਾਂ ਵਿਰੁਧ ਅਜਿਹੇ 22 ਅਪਰਾਧ ਦਰਜ ਕੀਤੇ ਗਏ ਹਨ ਅਤੇ ਇਹ ਸੂਬੇ ’ਚ ਅਜਿਹੀ 23ਵੀਂ ਘਟਨਾ ਹੈ। 

ਉਨ੍ਹਾਂ ਕਿਹਾ, ‘‘ਹੇਠਲੇ ਅਤੇ ਮੱਧ ਅਸਾਮ ਅਤੇ ਬਰਾਕ ਘਾਟੀ ਜ਼ਿਲ੍ਹਿਆਂ ਦੇ ਲੋਕ ਡਰ ਦੇ ਪਰਛਾਵੇਂ ਹੇਠ ਜੀਅ ਰਹੇ ਹਨ, ਜਿੱਥੇ ਮੂਲ ਵਾਸੀ ਘੱਟ ਗਿਣਤੀ ਬਣ ਗਏ ਹਨ। ਜਿਹੜੇ ਲੋਕ ਇਨ੍ਹਾਂ ਖੇਤਰਾਂ ’ਚ ਨਹੀਂ ਰਹਿੰਦੇ ਉਹ ਇੱਥੋਂ ਦੀ ਸਥਿਤੀ ਦੀ ਕਲਪਨਾ ਨਹੀਂ ਕਰ ਸਕਦੇ।’’

ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਮੂਲ ਵਾਸੀਆਂ ਦੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ। ਉਨ੍ਹਾਂ ਕਿਹਾ, ‘‘ਸਾਨੂੰ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਪਿੱਛੇ ਅਸਲ ਦੋਸ਼ੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਹਿੰਦੂ ਸਮਾਜ ਦੇ ਅੰਦਰ ਭਾਈਚਾਰਿਆਂ ਨੂੰ ਦੋਸ਼ੀ ਠਹਿਰਾਉਣ ਵਿਚ ਨਹੀਂ ਫਸਣਾ ਚਾਹੀਦਾ।’’

ਪੁਲਿਸ ਨੇ ਦਸਿਆ ਕਿ ਇਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਕ ਹੋਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਪੁਲਿਸ ਡਾਇਰੈਕਟਰ ਜਨਰਲ ਜੀ.ਪੀ. ਸਿੰਘ, ਧੀਂਗ ਪਹੁੰਚੇ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਅਪਰਾਧ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪੀੜਤਾ ਦੇ ਘਰ ਵੀ ਦੌਰਾ ਕੀਤਾ ਅਤੇ ਉਸ ਦੇ ਮਾਪਿਆਂ ਅਤੇ ਪਰਵਾਰ ਦੇ ਹੋਰ ਮੈਂਬਰਾਂ ਨਾਲ ਗੱਲ ਕੀਤੀ। 

ਉਨ੍ਹਾਂ ਕਿਹਾ, ‘‘ਮੈਂ ਮੌਕੇ ਅਤੇ ਜਾਂਚ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਜਾਂਚ ਸਹੀ ਦਿਸ਼ਾ ’ਚ ਅੱਗੇ ਵਧ ਰਹੀ ਹੈ। ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।’’

ਉਨ੍ਹਾਂ ਕਿਹਾ ਕਿ ਪੁਲਿਸ ਨੇ ਲੋੜੀਂਦੇ ਸਬੂਤ ਇਕੱਠੇ ਕਰ ਲਏ ਹਨ ਅਤੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਵਿਸ਼ੇਸ਼ ਸ਼ਾਖਾ) ਨੂੰ ਮੋਬਾਈਲ ਡਾਟਾ ਵੇਰਵਿਆਂ ਬਾਰੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਗਈ ਹੈ। ਮੋਬਾਈਲ ਡਾਟਾ ਦੇ ਵੇਰਵੇ ਜਲਦੀ ਹੀ ਉਪਲਬਧ ਕਰਵਾਏ ਜਾਣਗੇ। 

ਡੀ.ਜੀ.ਪੀ. ਨੇ ਪੁਲਿਸ ਇੰਸਪੈਕਟਰ ਜਨਰਲ (ਕੇਂਦਰੀ ਰੇਂਜ) ਅਤੇ ਜ਼ਿਲ੍ਹਾ ਕਮਿਸ਼ਨਰ ਨਾਲ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਕੁੱਝ ਹਿੱਸਿਆਂ ’ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। 

ਡੀ.ਜੀ.ਪੀ. ਨੇ ਕਿਹਾ ਕਿ ਨਾਗਾਓ ਦੇ ਪੁਲਿਸ ਸੁਪਰਡੈਂਟ ਨੂੰ ਸ਼ਾਮ ਨੂੰ ਗਸ਼ਤ ਵਧਾਉਣ ਦੇ ਹੁਕਮ ਦਿਤੇ ਗਏ ਹਨ, ਖਾਸ ਕਰ ਕੇ ਲੜਕੀਆਂ ਦੇ ਵਿਦਿਅਕ ਅਦਾਰਿਆਂ ਅਤੇ ਟਿਊਸ਼ਨ ਸੈਂਟਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ। 

ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਦਸਿਆ ਕਿ ਉਸ ਦਾ ਇਲਾਜ ਮੈਡੀਸਨ, ਸਰਜਰੀ ਅਤੇ ਗਾਇਨੀਕੋਲੋਜੀ ਵਿਭਾਗਾਂ ਦੇ ਡਾਕਟਰਾਂ ਦੀ ਮਲਟੀ ਸਪੈਸ਼ਲਿਟੀ ਟੀਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਦਾਖਲ ਹੋਣ ਤੋਂ ਬਾਅਦ ਜਿਨਸੀ ਅਪਰਾਧ ਜਾਂਚ ਟੀਮ ਨੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਅਤੇ ਡਾਕਟਰਾਂ ਦੀ ਇਕ ਟੀਮ ਨੇ ਉਸ ਦਾ ਇਲਾਜ ਕੀਤਾ। ਲੋੜੀਂਦੀ ਪੁੱਛ-ਪੜਤਾਲ ਕੀਤੀ ਗਈ ਅਤੇ ਕਾਨੂੰਨ ਅਨੁਸਾਰ ਕੁੱਝ ਰੀਪੋਰਟਾਂ ਪੁਲਿਸ ਨੂੰ ਸੌਂਪੀਆਂ ਗਈਆਂ। ਉਨ੍ਹਾਂ ਕਿਹਾ ਕਿ ਨਾਬਾਲਗ ਨੂੰ ਮਾਨਸਿਕ ਸਦਮੇ ਨਾਲ ਨਜਿੱਠਣ ਵਿਚ ਮਦਦ ਲਈ ਮਨੋਚਿਕਿਤਸਕਾਂ ਦੀ ਇਕ ਟੀਮ ਵੀ ਉਪਲਬਧ ਕਰਵਾਈ ਗਈ ਹੈ। 

ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਸ਼ੁਕਰਵਾਰ ਸਵੇਰੇ ਸੜਕਾਂ ’ਤੇ ਉਤਰ ਆਏ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਦੁਕਾਨਦਾਰਾਂ ਨੇ ਅਪਣੇ ਕਾਰੋਬਾਰੀ ਅਦਾਰਿਆਂ ਨੂੰ ਬੰਦ ਕਰ ਦਿਤਾ ਅਤੇ ਸਮਾਜਕ ਅਤੇ ਸਿਆਸੀ ਸੰਗਠਨਾਂ ਨੇ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਨ ਅਤੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। 

ਬਤਰਾਵਾ ਤੋਂ ਕਾਂਗਰਸ ਵਿਧਾਇਕ ਸਿਬਾਮੋਨੀ ਬੋਰਾ ਵੀ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ, ਜਦਕਿ ਢਿੰਗ ਤੋਂ ਆਲ ਇੰਡੀਆ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ ਦੇ ਵਿਧਾਇਕ ਅਮੀਨੁਲ ਇਸਲਾਮ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਗੁਆਂਢੀ ਮੋਰੀਗਾਓਂ ਜ਼ਿਲ੍ਹੇ ’ਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਗਏ। 

ਕਾਂਗਰਸ ਵਰਕਰਾਂ ਨੇ ਔਰਤਾਂ ਅਤੇ ਲੜਕੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ’ਚ ਰਾਜ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੀ ਕਥਿਤ ਅਸਫਲਤਾ ਦੇ ਵਿਰੁਧ ਗੁਹਾਟੀ ’ਚ ਪਾਰਟੀ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। 

ਇਸ ਤੋਂ ਪਹਿਲਾਂ ਸ਼ਰਮਾ ਨੇ ਕਿਹਾ ਸੀ, ‘‘ਧੀਂਗ ’ਚ ਇਕ ਨਾਬਾਲਗ ਨਾਲ ਵਾਪਰੀ ਭਿਆਨਕ ਘਟਨਾ ਮਨੁੱਖਤਾ ਵਿਰੁਧ ਅਪਰਾਧ ਹੈ ਅਤੇ ਇਸ ਨੇ ਸਾਡੇ ਸਾਰਿਆਂ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿਤਾ ਹੈ।’’

ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, ‘‘ਅਸੀਂ ਕਿਸੇ ਨੂੰ ਵੀ ਨਹੀਂ ਬਖਸ਼ਾਂਗੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਵਾਂਗੇ। ਮੈਂ ਅਸਾਮ ਪੁਲਿਸ ਦੇ ਡੀ.ਜੀ.ਪੀ. ਨੂੰ ਮੌਕੇ ’ਤੇ ਪਹੁੰਚਣ ਅਤੇ ਅਜਿਹੇ ਰਾਖਸ਼ਾਂ ਵਿਰੁਧ ਤੁਰਤ ਕਾਰਵਾਈ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ।’’ 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement