
2000 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਹੈ ਮਾਮਲਾ, ਮਾਮਲਾ ਕੀਤਾ ਗਿਆ ਦਰਜ
Anil Ambani CBI raids news : ਸੀਬੀਆਈ ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਵਿਰੁੱਧ 2,000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਕੰਪਨੀ ਦੇ ਦਫਤਰਾਂ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ। ਇਹ ਧੋਖਾਧੜੀ ਸਟੇਟ ਬੈਂਕ ਆਫ਼ ਇੰਡੀਆ ਨਾਲ ਹੋਈ ਹੈ।
ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਪਿਛਲੇ ਮਹੀਨੇ ਲੋਕ ਸਭਾ ’ਚ ਦੱਸਿਆ ਸੀ ਕਿ 13 ਜੂਨ ਨੂੰ ਆਰਬੀਆਈ ਦੇ ਨਿਯਮਾਂ ਅਤੇ ਬੈਂਕ ਨੀਤੀਆਂ ਦੇ ਆਧਾਰ ’ਤੇ ਇਸ ਮਾਮਲੇ ਨੂੰ ਧੋਖਾਧੜੀ ਐਲਾਨਿਆ ਗਿਆ ਸੀ। 24 ਜੂਨ 2025 ਨੂੰ ਬੈਂਕ ਨੇ ਆਰਬੀਆਈ ਇਸ ਦੀ ਜਾਣਕਾਰੀ ਦਿੱਤੀ ਸੀ ਅਤੇ ਸੀਬੀਆਈ ਕੋਲ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਇਸ ਤੋਂ ਪਹਿਲਾਂ 23 ਜੁਲਾਈ ਨੂੰ ਈਡੀ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਯੈੱਸ ਬੈਂਕ ਤੋਂ ਲਏ ਗਏ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਕੀਤੀ ਗਈ ਸੀ।