Himachal Pradesh 'ਚ ਮੌਨਸੂਨ ਦਾ ਕਹਿਰ ਲਗਾਤਾਰ ਜਾਰੀ
Published : Aug 23, 2025, 2:07 pm IST
Updated : Aug 23, 2025, 3:08 pm IST
SHARE ARTICLE
Monsoon continues to wreak havoc in Himachal Pradesh
Monsoon continues to wreak havoc in Himachal Pradesh

ਸੂਬਾ ਆਫਤ ਪ੍ਰਬੰਧਨ ਟੀਮ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਕੀਤੀ ਅਪੀਲ

Himachal Pradesh Monsoon continues news : ਹਿਮਾਚਲ ਪ੍ਰਦੇਸ਼ ’ਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੌਨਸੂਨ ਬਾਰਿਸ਼ ਜਾਰੀ ਹੈ, ਜਿਸ ਨਾਲ ਰਾਸ਼ਟਰੀ ਰਾਜਮਾਰਗ-305 ਸਮੇਤ 316 ਸੜਕਾਂ ਬੰਦ ਹੋ ਗਈਆਂ ਹਨ ਅਤੇ ਵੱਖ-ਵੱਖ ਜ਼ਿਲਿ੍ਹਆਂ ਵਿੱਚ 110 ਪਾਵਰ ਟਰਾਂਸਫਾਰਮਰ ਅਤੇ 131 ਜਲ ਸਪਲਾਈ ਯੋਜਨਾਵਾਂ ਵਿੱਚ ਵਿਘਨ ਪਿਆ ਹੈ। 20 ਜੂਨ ਨੂੰ ਮੌਨਸੂਨ ਦੀ ਹੋਈ ਸ਼ੁਰੂਆਤ ਤੋਂ ਬਾਅਦ ਸੂਬੇ ’ਚ 295 ਮੌਤਾਂ ਹੋਈਆਂ ਹਨ, ਜਿਨ੍ਹਾਂ ’ਚੋਂ 151 ਮੀਂਹ ਨਾਲ, ਜਦਕਿ 144 ਸੜਕ ਹਾਦਸਿਆਂ ਕਾਰਨ ਹੋਈਆਂ।

ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਕੁੱਲੂ ਜ਼ਿਲ੍ਹੇ ਵਿੱਚ 105 ਸੜਕਾਂ, ਮੰਡੀ ’ਚ 157, ਕਾਂਗੜਾ ’ਚ 23 ਅਤੇ ਚੰਬਾ ਵਿੱਚ 4 ਸੜਕਾਂ ਬੰਦ ਹਨ। ਇਸ ਕਾਰਨ ਨਾ ਸਿਰਫ਼ ਸਥਾਨਕ ਲੋਕਾਂ ਨੂੰ ਸਗੋਂ ਸੈਲਾਨੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤਰੀ ਟੀਮਾਂ ਬੰਦ ਸੜਕਾਂ ਨੂੰ ਸਾਫ਼ ਕਰਨ, ਬਿਜਲੀ ਬਹਾਲ ਕਰਨ ਅਤੇ ਪਾਣੀ ਦੀ ਸਪਲਾਈ ਬਹਾਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।


ਆਫ਼ਤ ਅਥਾਰਟੀ ਨੇ ਜਨਤਾ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ, ਖਾਸ ਕਰਕੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਅਤੇ ਮੌਸਮ ਸੰਬੰਧੀ ਸਲਾਹਾਂ ਪ੍ਰਤੀ ਸੁਚੇਤ ਰਹਿਣ ਦੀ। ਇਸ ਦੌਰਾਨ, ਮੀਂਹ ਨਾਲ ਹੋਣ ਵਾਲੀਆਂ ਮੌਤਾਂ ਦੇ ਵਿਸ਼ਲੇਸ਼ਣ ਤੋਂ ਕਈ ਕਾਰਨ ਸਾਹਮਣੇ ਆਏ ਹਨ।
 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement