India 'ਚ 5 ਸਾਲਾਂ ਬਾਅਦ TikTok ਨੂੰ ਕੀਤਾ ਗਿਆ ਅਨਬਲੌਕ?
Published : Aug 23, 2025, 8:58 am IST
Updated : Aug 23, 2025, 10:03 am IST
SHARE ARTICLE
TikTok unblocked in India after 5 years
TikTok unblocked in India after 5 years

ਭਾਰਤ ਸਰਕਾਰ ਨੇ ਚੀਨੀ ਐਪਸ ਪਾਬੰਦੀ ਤੋਂ ਹਟਾਉਣ ਤੋਂ ਕੀਤਾ ਇਨਕਾਰ

TikTok unblock news : ਚੀਨੀ ਵੀਡੀਓ ਸਟਰੀਮਿੰਗ ਪਲੇਟਫਾਰਮ TikTok ਦੀ ਵੈੱਬਸਾਈਟ 5 ਸਾਲਾਂ ਬਾਅਦ ਭਾਰਤ ਵਿੱਚ ਦੁਬਾਰਾ ਸ਼ੁਰੂ ਹੋਈ ਹੈ। ਜਦਕਿ ਇਹ ਐਪ ਫਿਲਹਾਲ ਅਜੇ ਵੀ ਉਪਲਬਧ ਨਹੀਂ ਹੈ। ਜ਼ਿਕਰਯੋਗ ਹੈ ਕਿ 2020 ’ਚ ਭਾਰਤ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ TikTok ਸਮੇਤ ਕਈ ਚੀਨੀ ਐਪਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸ਼ਾਪਿੰਗ ਵੈੱਬਸਾਈਟ AliExpress ਤੋਂ ਵੀ ਪਾਬੰਦੀ ਹਟਾ ਦਿੱਤੀ ਗਈ ਹੈ ਅਤੇ ਇਸਨੂੰ ਭਾਰਤ ਵਿੱਚ ਅਨਬਲੌਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਪਾਬੰਦੀ ਅਜੇ ਵੀ ਜਾਰੀ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ TikTok ਦੀ ਵੈੱਬਸਾਈਟ ਬਹੁਤ ਸਾਰੇ ਉਪਭੋਗਤਾਵਾਂ ਲਈ ਖੁੱਲ੍ਹ ਰਹੀ ਹੈ ਪਰ ਫਿਲਹਾਲ ਇਹ ਐਪ ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ’ਤੇ ਦਿਖਾਈ ਨਹੀਂ ਦੇ ਰਹੀ ਹੈ। ਹਾਲਾਂਕਿ TikTok ਅਤੇ ਇਸਦੀ ਮੂਲ ਕੰਪਨੀ Byte Dance ਨੇ ਭਾਰਤ ਵਿੱਚ ਐਪ ਦੀ ਵਾਪਸੀ ਸੰਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰੀ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਦੇ ਉਲਟ TikTok ਅਤੇ ਸੰਬੰਧਿਤ ਵੈੱਬਸਾਈਟਾਂ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਟਿੱਕਟੌਕ ’ਤੇ ਜੂਨ 2020 ਵਿੱਚ ਪਾਬੰਦੀ ਲਗਾਈ ਗਈ ਸੀ ਜਦੋਂ ਗਲਵਾਨ ਘਾਟੀ ਵਿੱਚ ਭਾਰਤ-ਚੀਨ ਤਣਾਅ ਆਪਣੇ ਸਿਖਰ ’ਤੇ ਸੀ। ਭਾਰਤ ਸਰਕਾਰ ਨੇ 59 ਮੋਬਾਈਲ ਐਪਸ ’ਤੇ ਪਾਬੰਦੀ ਲਗਾ ਦਿੱਤੀ ਸੀ, ਉਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਿਆ ਸੀ। ਇਸ ਸੂਚੀ ਵਿੱਚ ਟਿੱਕਟੌਕ, ਸ਼ੇਅਰਇਟ, ਯੂਸੀ ਬ੍ਰਾਊਜ਼ਰ, ਯੂਸੀ ਨਿਊਜ਼ ਅਤੇ ਕਈ ਮਸ਼ਹੂਰ ਐਪਸ ਸ਼ਾਮਲ ਸਨ। ਇਹ ਪਾਬੰਦੀ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 69ਏ ਦੇ ਤਹਿਤ ਲਗਾਈ ਗਈ ਸੀ।

ਜ਼ਿਕਰਯੋਗ ਹੈ ਕਿ ਟਿਕਟੌਕ ਵੈੱਬਸਾਈਟ ਦੀ ਵਾਪਸੀ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ-ਚੀਨ ਸਬੰਧ ਨਰਮ ਹੋ ਰਹੇ ਹਨ। ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਦਰਮਿਆਨ ਇਕ ਮੁਲਾਕਾਤ ਹੋਈ ਸੀ। ਜਿਸ ਦੌਰਾਨ ਸਰਹੱਦ ’ਤੇ ਸ਼ਾਂਤੀ ਬਣਾਈ ਰੱਖਣ, ਸਰਹੱਦੀ ਵਪਾਰ ਖੋਲ੍ਹਣ ਅਤੇ ਨਿਵੇਸ਼ ਵਧਾਉਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਚੀਨੀ ਐਪਸ ਤੋਂ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement