
ਸਿਰਸਾ ਅਤੇ ਮੂਸੇਵਾਲੇ ਦੀ ਮੁਲਾਕਾਤ ‘ਤੇ ਜੀਕੇ ਨੇ ਚੁੱਕੇ ਸਵਾਲ
ਨਵੀਂ ਦਿੱਲੀ: ਆਪਣੇ ਗੀਤ ਵਿਚ ਮਾਈ ਭਾਗੋ ਪ੍ਰਤੀ ਲਫ਼ਜ਼ ਵਰਤ ਕੇ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਵੱਡਾ ਖੁਲਾਸਾ ਕੀਤਾ ਹੈ।
Manjit Singh GK
ਦਰਅਸਲ ਜੀਕੇ ਨੇ ਇਕ ਫੋਟੋ ਜਨਤਕ ਕਰਦਿਆਂ ਦਾਅਵਾ ਕੀਤਾ ਹੈ ਕਿ ਇੱਕ ਪਾਸੇ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲੇ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਹੀ ਅਕਾਲੀ ਆਗੂ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਮੂਸੇਵਾਲੇ ਨਾਲ ਗੁਪਤ ਮੀਟਿੰਗ ਕਰ ਰਹੇ ਹਨ।
Manjinder Singh Sirsa
ਦੱਸ ਦੇਈਏ ਕਿ ਮਨਜੀਤ ਸਿੰਘ ਜੀਕੇ ਨੇ ਕਿਹਾ ਹੈ ਕਿ ਇਹ ਮੀਟਿੰਗ ਸ਼ਨੀਵਾਰ ਉਸ ਸਮੇਂ ਕੀਤੀ ਜਾ ਰਹੀ ਸੀ ਜਦੋਂ ਅਕਾਲੀ ਦਲ ਦੇ ਆਗੂਆਂ ਵੱਲੋਂ ਸਿੱਧੂ ਮੂਸੇਵਾਲੇ ਦੀ ਗ੍ਰਿਫ਼ਤਾਰੀ ਲਈ ਮੰਗ ਕੀਤੀ ਜਾ ਰਹੀ ਸੀ। ਉੱਥੇ ਹੀ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸਿਰਸਾ ਮੂਸਾਵਾਲੇ ਦੇ ਵੱਡੇ ਗੁਨਾਹ ਉੱਤੇ ਉਸ ਨੂੰ ਹਿਫ਼ਾਜ਼ਤ ਦੇਵੇ, ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Sidhu Moosewala
ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੇ ‘ਅੜ੍ਹਬ ਮੁਟਿਆਰਾਂ’ ਫਿਲਮ ਲਈ ‘ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ’ ਗਾਣੇ ਵਿਚ ਮਾਈ ਭਾਗੋ ਦੇ ਨਾਂਅ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਕੇ ਸਿੱਖ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਹੁਣ ਦੇਖਣਾ ਹੋਵੇਗਾ ਕਿ ਸਿੱਧੂ ਮੂਸੇਵਾਲੇ ਵਿਰੁੱਧ ਕੀ ਕਾਰਵਾਈ ਹੁੰਦੀ ਹੈ ਜਾਂ ਫਿਰ ਉਸ ਦਾ ਮਾਮਲਾ ਵੀ ਬੇਅਦਬੀ ਦੇ ਮਾਮਲੇ ਵਾਂਗ ਠੰਡੇ ਬਸਤੇ ਪਾ ਦਿੱਤਾ ਜਾਵੇਗਾ।
ਜਿਵੇਂ ਹੀ ਇਹ ਮਾਮਲਾ ਗਰਮਾਇਆ ਤਾਂ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਿੱਖ ਕੌਮ ਤੋਂ ਮੁਆਫੀ ਮੰਗੀ ਹੈ। ਉਧਰ ਅਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ਵਿਚ ਆਏ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗ ਲਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।