
ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ: ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗਦੀ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਉਹ ਕੋਰੋਨਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਦੀ ਉਮਰ 65 ਸਾਲ ਦੀ ਸੀ।
Junior Railway Minister Suresh Angadi
11 ਸਤੰਬਰ ਨੂੰ ਕੋਵਿਡ -19 ਲਈ ਉਸਦੇ ਸਵੈਬ ਦੇ ਨਮੂਨੇ ਪੌਜ਼ੇਟਿਵ ਆਏ ਸੀ।ਜਿਸ ਤੋਂ ਬਾਅਦ, ਬੇਲਾਗਾਵੀ ਤੋਂ ਸੰਸਦ ਮੈਂਬਰ ਨੇ ਪਿਛਲੇ ਕੁਝ ਦਿਨਾਂ ਵਿੱਚ ਆਪਣੇ ਨੇੜਲੇ ਸੰਪਰਕ ਵਿੱਚ ਆਏ ਉਨ੍ਹਾਂ ਸਾਰਿਆਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਸੀ।
Suresh Angadi
ਕਈ ਪਾਰਟੀ ਨੇਤਾਵਾਂ ਨੇ ਅੰਗਦੀ ਦੀ ਮੌਤ 'ਤੇ ਸੋਗ ਕੀਤਾ। ਕਾਂਗਰਸੀ ਨੇਤਾ ਜੈਰਾਮ ਰਮੇਸ਼ ਨੇ ਕੇਂਦਰੀ ਮੰਤਰੀ ਦੇ ਦੇਹਾਂਤ ਨੂੰ ਸੁਣਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ।ਕੋਵਿਡ -19 ਦੇ ਨਾਲ ਹੁਣ ਤੱਕ ਕਈ ਕੇਂਦਰੀ ਮੰਤਰੀਆਂ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ, ਆਯੂਸ਼ ਮੰਤਰੀ ਸ਼੍ਰੀਪਦ ਨਾਇਕ, ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਸ਼ਾਮਲ ਹਨ।