ਕੋਰੋਨਾ ਦੇ ਚਲਦਿਆਂ ਸੰਸਦ ਦੇ ਮਾਨਸੂਨ ਇਜਲਾਸ ‘ਤੇ ਅੱਜ ਲੱਗ ਸਕਦੀ ਹੈ ਬਰੇਕ
Published : Sep 23, 2020, 10:32 am IST
Updated : Sep 23, 2020, 10:38 am IST
SHARE ARTICLE
Monsoon session likely to end today
Monsoon session likely to end today

14 ਸਤੰਬਰ ਤੋਂ ਸ਼ੁਰੂ ਹੋਇਆ ਸੀ ਸੰਸਦ ਦਾ ਮਾਨਸੂਨ ਇਜਲਾਸ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਸੰਸਦ ਦੇ ਮਾਨਸੂਨ ਇਜਲਾਸ ‘ਤੇ ਬਰੇਕ ਲੱਗਣ ਜਾ ਰਹੀ ਹੈ। ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਗ੍ਰਹਿ ਰਾਜ ਮੰਤਰੀ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਵੀ ਮੁਰਲੀਧਰਨ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਕਿਹਾ, ‘ਮੈਂ ਮੈਂਬਰਾਂ ਨੂੰ ਇਹ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਸਰਕਾਰ ਨੇ ਸਦਨ ਨੂੰ ਅੱਜ ਤੋਂ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਪਰ ਇਸ ਤੋਂ ਪਹਿਲਾਂ ਲੋਕ ਸਭਾ ਵਿਚੋਂ ਪਾਸ ਕੁਝ ਜ਼ਰੂਰੀ ਬਿਲਾਂ ਦੀ ਕਾਰਵਾਈ ਨੂੰ ਸਦਨ ਵੱਲੋਂ ਪੂਰਾ ਕੀਤਾ ਜਾਣਾ ਹੈ’।

Monsoon Session Start Today Monsoon Session ਲੋਕ ਸਭਾ ਦੀ ਕਾਰਵਾਈ ਅੱਜ ਸ਼ਾਮੀਂ ਛੇ ਵਜੇ ਸ਼ੁਰੂ ਹੋਵੇਗੀ। ਲੋਕ ਸਭਾ ਮੁਖੀ ਓਮ ਬਿੜਲਾ ਨੇ ਮੰਗਲਵਾਰ ਸ਼ਾਮ ਨੂੰ ਸਦਨ ਵਿਚ ਇਸ ਦਾ ਐਲਾਨ ਕੀਤਾ ਸੀ। ਅਜਿਹਾ ਰਾਜ ਸਭਾ ਨੂੰ ਜ਼ਿਆਦਾ ਸਮਾਂ ਦੇਣ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਵਿਚੋਂ ਪਾਸ ਬਿਲਾਂ ਨੂੰ ਉਚ ਸਦਨ ਵਿਚ ਵੀ ਪਾਸ ਕਰਵਾਇਆ ਜਾ ਸਕੇ।

Om Birla Om Birla

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿਰੋਧੀ ਧਿਰਾਂ ਦੀ ਮੰਗ ਸੀ ਕਿ ਮਾਨਸੂਨ ਇਜਲਾਸ ਨੂੰ ਸਮੇਂ ਤੋਂ ਪਹਿਲਾਂ ਖਤਮ ਕਰ ਦਿੱਤਾ ਜਾਵੇ। 14 ਸਤੰਬਰ ਤੋਂ ਸ਼ੁਰੂ ਹੋਇਆ ਇਜਲਾਸ 1 ਅਕਤੂਬਰ ਤੱਕ 18 ਦਿਨਾਂ ਲਈ ਚੱਲਣਾ ਸੀ ਪਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਇਸ ਨੂੰ ਤੈਅ ਸਮੇਂ ਤੋਂ 8 ਦਿਨ ਪਹਿਲਾਂ ਹੀ ਖਤਮ ਕੀਤਾ ਜਾ ਰਿਹਾ ਹੈ।

Monsoon SessionMonsoon Session

ਉਧਰ ਬੀਤੇ ਦਿਨ ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਸਮੇਤ ਕਈ ਵਿਰੋਧੀ ਧਿਰਾਂ ਨੇ ਸੰਸਦ ਦੇ ਦੋਵੇਂ ਸਦਨਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਨੇ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement