ਰਾਜ ਸਭਾ 'ਚ ਵਿਰੋਧੀ ਧਿਰਾਂ ਦੀ ਗ਼ੈਰ-ਮੌਜੂਦਗੀ 'ਚ ਪਾਸ ਹੋਏ ਮਜ਼ਦੂਰਾਂ ਦੇ ਕਲਿਆਣ ਲਈ ਤਿੰਨ ਬਿੱਲ!
Published : Sep 23, 2020, 5:07 pm IST
Updated : Sep 23, 2020, 5:07 pm IST
SHARE ARTICLE
Rajya Sabha
Rajya Sabha

ਵਿਰੋਂਧੀ ਧਿਰਾਂ ਖੇਤੀ ਬਿੱਲਾਂ ਵਾਂਗ ਇਨ੍ਹਾਂ ਬਿੱਲਾਂ ਦਾ ਵੀ ਕਰ ਰਹੀਆਂ ਸੀ ਵਿਰੋਧ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਖੇਤੀ ਬਿੱਲਾਂ ਤੋਂ ਬਾਅਦ ਅੱਜ ਮਜ਼ਦੂਰਾਂ ਦੇ ਕਲਿਆਣ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਵਾਲੇ ਸਮਾਜਿਕ ਸੁਰੱਖਿਆ ਕੋਡ, 2020, ਉਦਯੋਗਿਕ ਸੰਬੰਧ ਜ਼ਾਬਤਾ, 2020 ਅਤੇ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕਾਰਜਕਾਰੀ ਕੋਡ ਬਿੱਲ, 2020 ਨੂੰ ਵੀ ਰਾਜ ਸਭਾ ‘ਚ ਜ਼ੁਬਾਨੀ ਵੋਟ ਨਾਲ ਪਾਸ ਕਰਵਾ ਲਿਆ ਹੈ। ਇਹ ਬਿੱਲ ਵਿਰੋਧੀ ਦਲਾਂ ਦੀ ਗੈਰ-ਮੌਜੂਦਗੀ 'ਚ ਪਾਸ ਕੀਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਤਿੰਨ ਬਿੱਲਾਂ 'ਤੇ ਵੀ ਸੰਸਦ ਦੀ ਮੋਹਰ ਲੱਗ ਗਈ। ਲੋਕ ਸਭਾ ਇਨ੍ਹਾਂ ਨੂੰ ਪਹਿਲਾਂ ਹੀ ਪਾਸ ਕਰ ਚੁਕੀ ਹੈ।

Rajya Sabha passes FCRA amendment billRajya Sabha 

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਖੇਤੀ ਸਬੰਧੀ ਕਾਨੂੰਨ ਵੀ ਵਿਰੋਧੀ ਧਿਰਾਂ ਦੀ ਭਾਰੀ ਮੁਖਾਲਫ਼ਤ ਦੇ ਬਾਵਜੂਦ ਪਾਸ ਕਰਵਾਉਣ ’ਚ ਕਾਮਯਾਬ ਹੋ ਗਈ ਸੀ। ਖੇਤੀ ਕਾਨੂੰਨਾਂ ਵਾਂਗ ਮਜ਼ਦੂਰਾਂ ਸਬੰਧੀ ਬਿੱਲਾਂ ਨੂੰ ਲੈ ਕੇ ਵੀ ਵਿਰੋਧੀ ਧਿਰਾਂ ਸਵਾਲ ਚੁਕ ਰਹੀਆਂ ਸਨ। ਇਸ ਬਿੱਲ ਨੂੰ ਵੀ ਕਾਰਪੋਰੇਟ ਪੱਖੀ ਦੱਸਿਆ ਜਾ ਰਿਹਾ ਹੈ ਜਦਕਿ ਸਰਕਾਰ ਇਸ ਨੂੰ ਮਜ਼ਦੂਰਾਂ ਲਈ ਲਾਹੇਵੰਦਾ ਦੱਸ ਰਹੀ ਹੈ।

Rajya sabha elections will be postponed due to coronavirusRajya sabha

ਸਦਨ 'ਚ ਤਿੰਨੋਂ ਬਿੱਲਾਂ ਦੀ ਸੰਖੇਪ ਚਰਚਾ ਦਾ ਜਵਾਬ ਦਿੰਦੇ ਹੋਏ ਕਿਰਤ ਅਤੇ ਰੁਜ਼ਗਾਰ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਕਿ ਮਜ਼ਦੂਰ ਕਾਨੂੰਨਾਂ ਨੂੰ ਚਾਰ ਕੋਡਾਂ 'ਚ ਸ਼ਾਮਲ ਕਰਨ ਦੀ ਸਿਫ਼ਾਰਿਸ਼ ਸਾਲ 2003-04 'ਚ ਸੰਸਦੀ ਕਮੇਟੀ ਨੇ ਕੀਤੀ ਸੀ ਪਰ ਅਗਲੇ 10 ਸਾਲ 2014 ਤੱਕ ਇਸ 'ਤੇ ਕੋਈ ਕੰਮ ਨਹੀਂ ਹੋ ਸਕਿਆ। ਸਾਲ 2014 'ਚ ਇਸ ਦਿਸ਼ਾ 'ਚ ਫਿਰ ਤੋਂ ਕੰਮ ਸ਼ੁਰੂ ਹੋਇਆ ਅਤੇ ਚਾਰ ਕੋਡਾਂ ਨੂੰ ਸੰਸਦੀ ਕਮੇਟੀਆਂ ਕੋਲ ਭੇਜਿਆ ਗਿਆ।

Rajya Sabha Rajya Sabha

ਇਸ ਕਮੇਟੀ ਦੇ 74 ਫੀਸਦੀ ਸਿਫ਼ਾਰਿਸ਼ਾਂ ਨੂੰ ਇਨ੍ਹਾਂ ਬਿੱਲਾਂ 'ਚ ਸ਼ਾਮਲ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਨਵੇਂ ਭਾਰਤ ਦੀਆਂ ਜ਼ਰੂਰਤਾਂ ਦੇ ਅਨੁਰੂਪ ਬਣਾਇਆ ਗਿਆ ਹੈ। ਮਜ਼ਦੂਰਾਂ ਤੋਂ ਹੜਤਾਲ ਦਾ ਅਧਿਕਾਰ ਵਾਪਸ ਨਹੀਂ ਲਿਆ ਗਿਆ ਹੈ। 14 ਦਿਨਾਂ ਦੇ ਨੋਟਿਸ ਦੀ ਵਿਵਸਥਾ ਸੁਲਝਾਉਣ ਲਈ ਕੀਤੀ ਗਈ ਹੈ। ਵਿਵਾਦਾਂ ਦੇ ਹੱਲ ਲਈ ਪੂਰੀ ਵਿਵਸਥਾ ਕੀਤੀ ਗਈ ਹੈ।

Rajya Sabha passes Triple Talaq billRajya Sabha

ਉਨ੍ਹਾਂ ਨੇ ਕਿਹਾ ਕਿ ਸੰਸਥਾਵਾਂ ਲਈ 300 ਕਰਮੀਆਂ ਦੀ ਸੀਮਾ ਤੈਅ ਕਰਨ ਨਾਲ ਰੁਜ਼ਗਾਰ ਦੇ ਮੌਕਿਆਂ 'ਚ ਵਾਧਾ ਹੋਵੇਗਾ। ਪ੍ਰਵਾਸੀ ਮਜ਼ਦੂਰਾਂ ਦੀ ਪਰਿਭਾਸ਼ਾ ਨੂੰ ਵਿਆਪਕ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਸੂਬਿਆਂ ਦੇ ਅਧਿਕਾਰਾਂ ਦਾ ਕਬਜ਼ਾ ਨਹੀਂ ਹੋਵੇਗਾ। ਆਪਣੀਆਂ ਸਥਿਤੀਆਂ ਅਨੁਸਾਰ ਸਾਰੇ ਸੂਬੇ ਇਨ੍ਹਾਂ ਕਾਨੂੰਨਾਂ 'ਚ ਤਬਦੀਲੀ ਕਰ ਸਕਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement