
। ਇਹ ਫੈਸਲਾ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ।
ਕਰਨਾਲ: ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਸੋਮਨਾਥ ਅਗਰਵਾਲ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ।
Justice Somnath Aggarwal
ਹੋਰ ਪੜ੍ਹੋ: ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਰਾਤੋ-ਰਾਤ ਦਿੱਲੀ ਰਵਾਨਾ ਹੋਏ ਸੁਨੀਲ ਜਾਖੜ
ਕਮਿਸ਼ਨ 28 ਅਗਸਤ 2021 ਨੂੰ ਕਰਨਾਲ ਵਿਚ ਹੋਏ ਸਮੁੱਚੇ ਘਟਨਾਕ੍ਰਮ ਦੀ ਜਾਂਚ ਕਰੇਗਾ। ਇਹ ਫੈਸਲਾ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ। ਅਗਰਵਾਲ ਕਮਿਸ਼ਨ 28 ਅਗਸਤ ਦੀ ਘਟਨਾ ਤੋਂ ਬਾਅਦ ਪੈਦਾ ਹੋਈ ਸਥਿਤੀ, ਪ੍ਰਦਰਸ਼ਨਕਾਰੀਆਂ 'ਤੇ ਬਲ ਦੀ ਵਰਤੋਂ ਦੇ ਪਹਿਲੂਆਂ ਦੀ ਜਾਂਚ ਕਰੇਗਾ।
Haryana Sets Up Inquiry Commission To Probe Lathi-Charge On Farmers
ਹੋਰ ਪੜ੍ਹੋ: ਹੁਣ ਸੱਭ ਨਜ਼ਰਾਂ ਚੰਨੀ ਸਰਕਾਰ ਦੀ ਨਵੀਂ ਮੰਤਰੀ ਟੀਮ ’ਤੇ ਲਗੀਆਂ
ਇਸ ਦੇ ਨਾਲ ਹੀ ਪੁਲਿਸ ਕਾਰਵਾਈ ਵਿਚ ਤਤਕਾਲੀ ਐਸਡੀਐਮ ਆਯੂਸ਼ ਸਿਨ੍ਹਾ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਸ ਦਿਨ ਪੈਦਾ ਹੋਏ ਹਾਲਾਤਾਂ ਲਈ ਜ਼ਿੰਮੇਵਾਰ ਲੋਕਾਂ ਦਾ ਵੀ ਪਤਾ ਲਗਾਇਆ ਜਾਵੇਗਾ। ਜਾਂਚ ਕਮਿਸ਼ਨ ਸਰਕਾਰੀ ਗਜ਼ਟ ਵਿਚ ਨੋਟੀਫਿਕੇਸ਼ਨ ਪ੍ਰਕਾਸ਼ਤ ਹੋਣ ਦੀ ਮਿਤੀ ਤੋਂ ਇਕ ਮਹੀਨੇ ਦੇ ਅੰਦਰ -ਅੰਦਰ ਜਾਂਚ ਮੁਕੰਮਲ ਕਰੇਗਾ ਅਤੇ ਇਕ ਰਿਪੋਰਟ ਸੂਬਾ ਸਰਕਾਰ ਨੂੰ ਸੌਂਪੇਗਾ।