ਕੋਵਿਡ-19 ਕਾਰਨ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਕੇਂਦਰ ਸਰਕਾਰ ਦੇਵੇਗੀ 50,000 ਰੁਪਏ ਮੁਆਵਜ਼ਾ
Published : Sep 23, 2021, 8:10 am IST
Updated : Sep 23, 2021, 2:21 pm IST
SHARE ARTICLE
States will provide 50,000 as ex gratia for deaths due to Covid-19
States will provide 50,000 as ex gratia for deaths due to Covid-19

ਕੇਂਦਰ ਨੇ ਕਿਹਾ ਕਿ ਇਹ ਰਕਮ ਰਾਜਾਂ ਦੁਆਰਾ ਸਟੇਟ ਡਿਜਾਸਟਰ ਰਿਸਪਾਂਸ ਫ਼ੰਡ (ਐਸਡੀਆਰਅਐਫ਼) ਤੋਂ ਮੁਹਈਆ ਕਰਵਾਈ ਜਾਵੇਗੀ।

 

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁਧਵਾਰ ਨੂੰ ਸੁਪਰੀਮ ਕੋਰਟ ਨੂੰ ਦਸਿਆ ਕਿ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਨੇ ਕੋਵਿਡ ਕਾਰਨ ਅਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦੀ ਸਿਫਾਰਸ ਕੀਤੀ ਹੈ।  ਕੇਂਦਰ ਨੇ ਕਿਹਾ ਕਿ ਕੋਵਿਡ -19 ਰਾਹਤ ਕਾਰਜਾਂ ਵਿਚ ਸ਼ਾਮਲ ਹੋਣ ਜਾਂ ਮਹਾਮਾਰੀ ਨਾਲ ਨਜਿੱਠਣ ਲਈ ਤਿਆਰੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਚਲਦੇ ਲਾਗ ਨਾਲ ਅਪਣੀ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਮੁਆਵਜ਼ਾ ਰਾਸ਼ੀ ਵੀ ਦਿਤੀ ਜਾਵੇਗੀ।

PM MODIPM MODI

ਸਰਕਾਰ ਨੇ ਕਿਹਾ ਕਿ ਸਿਹਤ ਅਤੇ ਪ੍ਰਵਾਰ ਭਲਾਈ ਮੰਤਰਾਲੇ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ, ਕੋਵਿਡ-19 ਕਾਰਨ ਹੋਈ ਮੌਤ ਦੀ ਪੁਸ਼ਟੀ ਹੋਣ ’ਤੇ ਮੁਆਵਜ਼ਾ ਰਾਸ਼ੀ ਦਿਤੀ ਜਾਵੇਗੀ। ਕੇਂਦਰ ਨੇ ਕਿਹਾ ਕਿ ਇਹ ਰਕਮ ਰਾਜਾਂ ਦੁਆਰਾ ਸਟੇਟ ਡਿਜਾਸਟਰ ਰਿਸਪਾਂਸ ਫ਼ੰਡ (ਐਸਡੀਆਰਅਐਫ਼) ਤੋਂ ਮੁਹਈਆ ਕਰਵਾਈ ਜਾਵੇਗੀ।

CoronavirusCoronavirus

ਜ਼ਿਕਰਯੋਗ ਹੈ ਕਿ 3 ਸਤੰਬਰ ਨੂੰ ਸੁਪਰੀਮ ਕੋਰਟ ਨੇ ਕੋਵਿਡ-19 ਕਾਰਨ ਅਪਣੀ ਜਾਨ ਗੁਆਉਣ ਵਾਲਿਆਂ ਦੇ ਪ੍ਰਵਾਰਾਂ ਨੂੰ ਮੌਤ ਦੇ ਸਰਟੀਫ਼ੀਕੇਟ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਤਿਆਰ ਕਰਨ ਵਿਚ ਦੇਰੀ ’ਤੇ ਨਾਖ਼ੁਸ਼ੀ ਜਾਹਰ ਕੀਤੀ ਸੀ। ਅਦਾਲਤ ਨੇ 30 ਜੂਨ ਨੂੰ ਅਪਣੇ ਫ਼ੈਸਲੇ ਵਿਚ ਐਨਡੀਐਮਏ ਨੂੰ ਨਿਰਦੇਸ਼ ਦਿਤਾ ਸੀ ਕਿ ਉਹ ਛੇ ਹਫ਼ਤਿਆਂ ਦੇ ਅੰਦਰ ਮੁਆਵਜ਼ੇ ਲਈ ਦਿਸ਼ਾ ਨਿਰਦੇਸਾਂ ਦੀ ਸਿਫਾਰਸ਼ ਕਰੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement